ਸਰਕਾਰੀਆ ਦੀ ਅਧਿਕਾਰੀਆਂ ਨੂੰ ਹਦਾਇਤ, ਯੋਜਨਾਬੱਧ ਤਰੀਕੇ ਨਾਲ ਕੀਤਾ ਜਾਵੇ ਵਿਕਾਸ
Published : Jun 30, 2019, 5:34 pm IST
Updated : Jun 30, 2019, 5:34 pm IST
SHARE ARTICLE
Sukhbinder Singh Sarkaria
Sukhbinder Singh Sarkaria

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ

ਚੰਡੀਗੜ੍ਹ: ਸੁਖਬਿੰਦਰ ਸਿੰਘ ਸਰਕਾਰੀਆ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਵਿਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਣਥੱਕ ਯਤਨ ਕਰਨ ਲਈ ਕਿਹਾ ਹੈ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਚੱਲ ਰਹੇ ਵਿਕਾਸ ਕੰਮਾਂ ਅਤੇ ਹੋਰਨਾਂ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ।

ਮੀਟਿੰਗ ਦੌਰਾਨ ਵਿਭਾਗ ਦੇ ਕੰਟਰੀ ਅਤੇ ਟਾਊਨ ਪਲਾਨਿੰਗ ਵਿੰਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਸੂਬੇ ਦੇ ਵੱਖ ਵੱਖ ਸ਼ਹਿਰਾਂ ਲਈ ਮਾਸਟਰ ਪਲਾਨ ਤਿਆਰ ਕਰਨ ਦੀ ਦਿਸ਼ਾ ਵੱਲ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 43 ਮਾਸਟਰ ਪਲਾਨ ਤਿਆਰ ਕੀਤੇ ਗਏ ਹਨ ਜਿਸ ਵਿਚ 100 ਸ਼ਹਿਰਾਂ ਨੂੰ ਕਵਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 25 ਮਾਸਟਰ ਪਲਾਨਜ਼ ਨੂੰ ਮਾਲੀਆ ਅਧਾਰਤ ਅਤੇ ਜੀ.ਆਈ.ਐਸ. ਸਮਰੱਥ ਬਣਾਇਆ ਗਿਆ ਹੈ।

ਮੀਟਿੰਗ ਦੌਰਾਨ ਮੰਤਰੀ ਨੂੰ ਸੀ.ਟੀ.ਪੀ. ਵਿੰਗ ਦੁਆਰਾ ਚੇਂਜ ਆਫ਼ ਲੈਂਡ ਯੂਜ਼ ਜਾਰੀ ਕਰਨ ਦੀ ਪ੍ਰਕਿਰਿਆ, ਲੇਅਆਊਟ ਪਲਾਨਜ਼ ਅਤੇ ਬਿਲਡਿੰਗ ਪਲਾਨਜ਼ ਦੀ ਮਨਜ਼ੂਰੀ ਸਬੰਧੀ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਗਮਾਡਾ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਖੇਤਰਾਂ ਵਿਚ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਵਿਚਾਰਚਰਚਾ ਦੌਰਾਨ ਕਜੌਲੀ ਵਾਟਰ ਵਰਕਸ ਪ੍ਰਾਜੈਕਟ ਦਾ ਮੁੱਦਾ ਵੀ ਵਿਚਾਰਿਆ ਗਿਆ।

ਸਰਕਾਰੀਆ ਨੇ ਸਬੰਧਤ ਇੰਜੀਨੀਅਰਿੰਗ ਸਟਾਫ਼ ਨੂੰ ਇਸ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿਤੇ ਤਾਂ ਜੋ ਮੋਹਾਲੀ ਦੇ ਵਸਨੀਕਾਂ ਨੂੰ ਜਲਦ ਤੋਂ ਜਲਦ ਪਾਣੀ ਦੀ ਢੁੱਕਵੀਂ ਸਪਲਾਈ ਮਿਲ ਸਕੇ। ਗਲਾਡਾ ਦੇ ਮੁੱਖ ਪ੍ਰਸ਼ਾਸਕ ਨੇ ਹਲਵਾਰਾ ਵਿਖੇ ਨਵੇਂ ਬਣ ਰਹੇ ਕੌਮਾਂਤਰੀ ਹਵਾਈ ਅੱਡੇ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੇ ਅਰਬਨ ਹਾਟ ਪ੍ਰਾਜੈਕਟ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਿਸ ਨੂੰ ਕਿ ਪੀ.ਪੀ.ਪੀ. (ਜਨਤਕ ਨਿੱਜੀ ਭਾਈਵਾਲੀ) ਤਹਿਤ ਟੂਰਿਸਟ ਐਂਡ ਫੂਡ ਜੰਕਸ਼ਨ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਵੱਖ ਵੱਖ ਵਿਕਾਸ ਅਥਾਰਟੀਆਂ ਦੇ ਮੁੱਖ ਪ੍ਰਸ਼ਾਸਕਾਂ ਨੇ ਨੇੜਲੇ ਭਵਿੱਖ ਵਿਚ ਵਿਕਸਿਤ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਨਾਲ ਨਾਲ ਵਿਭਿੰਨ ਸ਼ਹਿਰੀ ਖੇਤਰਾਂ ਵਿਚ ਵਿਕਾਸ ਦੀ ਸਥਿਤੀ ਤੋਂ ਜਾਣੂ ਕਰਵਾਇਆ। ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਸਰਕਾਰੀਆ ਨੂੰ ਜਨਤਾ ਦੀ ਭਲਾਈ ਹਿੱਤ ਪਿਛਲੇ 2 ਸਾਲਾਂ ਦੌਰਾਨ ਵਿਭਾਗ ਵਿਚ ਅਪਣਾਏ ਗਏ ਵਿਭਿੰਨ ਮਾਪਦੰਡਾਂ ਸਬੰਧੀ ਜਾਣਕਾਰੀ ਦਿਤੀ ਗਈ

ਜਿਨ੍ਹਾਂ ਵਿਚ ਵਿਭਿੰਨ ਸ਼ਹਿਰੀ ਖੇਤਰਾਂ ਵਿਚ 24 ਘੰਟੇ ਪਾਣੀ ਦੀ ਸਪਲਾਈ, ਗੈਰ-ਕਾਨੂੰਨੀ ਕਲੋਨੀਆਂ ਦੀ ਉਸਾਰੀ ’ਤੇ ਰੋਕ ਲਈ ਯੂ.ਸੀ.ਆਈ.ਸੀ. ਐਪਲੀਕੇਸ਼ਨ ਦੀ ਸ਼ੁਰੂਆਤ, ਆਨਲਾਈਨ ਸੀ.ਐਲ.ਯੂ. ਜਾਰੀ ਕਰਨ ਦੀ ਸਹੂਲਤ ਦੇਣਾ ਆਦਿ ਸ਼ਾਮਲ ਹੈ। ਵਧੀਕ ਮੁੱਖ ਸਕੱਤਰ ਨੇ ਵਿਕਾਸ ਕਾਰਜਾਂ ਵਿਚ ਅੜਿੱਕਾ ਪੈਦਾ ਕਰਨ ਵਾਲੇ ਵਿਭਿੰਨ ਮੁੱਦੇ ਵੀ ਸਰਕਾਰੀਆ ਦੇ ਧਿਆਨ ਵਿਚ ਲਿਆਂਦੇ ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿਤਾ ਕਿ ਉਹ ਅਪਣੇ ਕੈਬਨਿਟ ਸਾਥੀਆਂ ਨਾਲ ਮਿਲ ਕੇ ਇਨ੍ਹਾਂ ਮੁੱਦਿਆਂ ਨੂੰ ਜਲਦ ਹੱਲ ਕਰਨਗੇ। 

ਅਧਿਕਾਰੀਆਂ ਦੁਆਰਾ ਕੀਤੇ ਜਾ ਰਹੇ ਠੋਸ ਯਤਨਾਂ ਦੀ ਸ਼ਲਾਘਾ ਕਰਦਿਆਂ ਸਰਕਾਰੀਆ ਨੇ ਉਨ੍ਹਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਭਵਿੱਖ ਵਿਚ ਕੋਈ ਵੀ ਗੈਰ-ਕਾਨੂੰਨੀ ਕਲੋਨੀ ਵਿਕਸਿਤ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿਚ ਅੱਵਲ ਦਰਜੇ ਦੇ ਸ਼ਹਿਰੀ ਵਿਕਾਸ ਦੀ ਦਿਸ਼ਾ ਵੱਲ ਕੰਮ ਕਰਨ ਲਈ ਕਿਹਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਧਰਮਪਾਲ ਗੁਪਤਾ, ਮੁੱਖ ਪ੍ਰਸ਼ਾਸਕ, ਪੁੱਡਾ, ਕਵਿਤਾ ਸਿੰਘ, ਡਾਇਰੈਕਟਰ, ਸ਼ਹਿਰੀ ਯੋਜਨਾਬੰਦੀ ਤੇ ਮੁੱਖ ਪ੍ਰਸ਼ਾਸਕ,

ਗਮਾਡਾ, ਪਰਮਿੰਦਰ ਸਿੰਘ ਗਿੱਲ, ਮੁੱਖ ਪ੍ਰਸ਼ਾਸਕ ਗਲਾਡਾ, ਸ੍ਰੀ ਅਕਾਸ਼ ਗੋਇਲ, ਏ.ਸੀ.ਏ. (ਐਫ ਐਂਡ ਏ), ਸੁਰਭੀ ਮਲਿਕ, ਮੁੱਖ ਪ੍ਰਸ਼ਾਸਕ, ਪਟਿਆਲਾ ਵਿਕਾਸ ਅਥਾਰਟੀ, ਸ੍ਰੀ ਜਿਤੇਂਦਰ ਜੋਰਵਾਲ, ਮੁੱਖ ਪ੍ਰਸ਼ਾਸਕ, ਜਲੰਧਰ ਵਿਕਾਸ ਅਥਾਰਟੀ, ਕੋਮਲ ਮਿੱਤਲ, ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਵਿਕਾਸ ਅਥਾਰਟੀ, ਡਾ. ਰਿਸ਼ੀ ਪਾਲ, ਮੁੱਖ ਪ੍ਰਸ਼ਾਸਕ, ਬਠਿੰਡਾ ਵਿਕਾਸ ਅਥਾਰਟੀ, ਸ੍ਰੀ ਰਾਜੇਸ਼ ਧੀਮਾਨ, ਏ.ਸੀ.ਏ. ਗਮਾਡਾ, ਲਵਜੀਤ ਕਲਸੀ, ਏ.ਸੀ.ਏ. (ਐਚ.ਕਿਊ.), ਪੁੱਡਾ, ਸ੍ਰੀ ਗੁਰਪ੍ਰੀਤ ਸਿੰਘ, ਸੀ.ਟੀ.ਪੀ., ਪੰਜਾਬ, ਸ੍ਰੀ ਰਾਜੀਵ ਮੌਡਗਿਲ, ਇੰਜਨੀਅਰ-ਇਨ-ਚੀਫ਼, ਪੁੱਡਾ ਅਤੇ ਸ੍ਰੀ ਸੁਨੀਲ ਕਾਂਸਲ, ਮੁੱਖ ਇੰਜਨੀਅਰ, ਗਮਾਡਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement