SGPC ਦੇ ਘਪਲਿਆਂ ਦੀ ਜਾਂਚ ਕਰਵਾਏਗਾ ਅਕਾਲੀ ਦਲ ਟਕਸਾਲੀ, ਕਮੇਟੀ ਗਠਿਤ!
Published : Jun 30, 2020, 8:05 pm IST
Updated : Jun 30, 2020, 8:05 pm IST
SHARE ARTICLE
Jathedar Ranjit Singh Brahmpura
Jathedar Ranjit Singh Brahmpura

ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਹੋਰ ਕਿਸੇ ਨਾਲ ਵੀ ਤਾਲਮੇਲ ਸੰਭਵ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਅੱਜ ਇਥੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਅਹਿਮ ਫ਼ੈਸਲਾ ਲੈਂਦਿਆਂ ਐਸ.ਜੀ.ਪੀ.ਸੀ. ਵਿਚ ਹੋਏ ਘਪਲਿਆਂ ਦੀ ਜਾਂਚ ਲਈ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਇਸ ਵਿਚ ਸੇਖਵਾਂ ਨਾਲ ਜਥੇਦਾਰ ਮਹਿੰਦਰ ਸਿੰਘ ਹੂਸੈਨਪੁਰ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਜਥੇਦਾਰ ਬਲਵਿੰਦਰ ਸਿੰਘ ਵੇਈਂਪੁਰ ਅਤੇ ਜਥੇਦਾਰ ਮੱਖਣ ਸਿੰਘ ਨੰਗਲ ਨੂੰ ਮੈਂਬਰ ਲਾਇਆ ਗਿਆ ਹੈ।

Ranjit Singh BrahmpuraRanjit Singh Brahmpura

ਇਹ ਕਮੇਟੀ ਹੋਰਨਾ ਘਪਲਿਆਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਸਬੰਧੀ ਕੋਤਾਹੀਆਂ ਦੀ ਵੀ ਜਾਂਚ ਕਰ ਕੇ ਅਸਲੀਅਤ ਸਾਹਮਣੇ ਲਿਆਵੇਗੀ। ਮੀਟਿੰਗ ਤੋਂ ਬਾਅਦ ਜਥੇਦਾਰ ਬ੍ਰਹਮਪੁਰਾ ਨੇ ਦਸਿਆ ਕਿ ਪੰਥਕ ਧਿਰਾਂ ਨੂੰ ਇਕਜੁੱਟ ਕਰ ਕੇ ਤੀਜਾ ਬਦਲ ਤਿਆਰ ਕਰਨ ਦੇ ਯਤਨ ਸ਼ੁਰੁ ਹੋ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਦਲ ਦਲ ਅਤੇ ਕਾਂਗਰਸ ਨੂੰ ਛੱਡ ਕੇ ਹੋਰ ਕਿਸੇ ਨਾਲ ਵੀ ਤਾਲਮੇਲ ਹੋ ਸਕਦਾ ਹੈ। ਪੰਥਕ ਏਕਤਾ ਸਮੇਂ ਸ਼੍ਰੋਮਣੀ ਟਕਸਾਲੀ ਦਲ ਦੀ ਹੋਂਦ ਬਰਕਰਾਰ ਰੱਖੀ ਜਾਵੇਗੀ।

Sewa Singh SekhwanSewa Singh Sekhwan

ਮੀਟਿੰਗ ਵਿਚ ਪਾਸ ਕੀਤੇ ਮਤਿਆਂ ਰਾਹੀਂ ਕੇਂਦਰ ਸਰਕਾਰ ਵਲੋਂ ਪਾਸ ਖੇਤੀ ਆਰਡੀਨੈਂਸਾਂ ਨੂੰ ਕਿਸਾਨ ਵਿਰੋਧੀ ਦਸਦੇ ਹੋਏ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਕ ਮਤੇ ਰਾਹੀਂ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਦੋਸ਼ੀਆਂ ਵਿਰੁਧ ਹਾਲੇ ਤਕ ਕਾਰਵਾਈ ਨਾ ਹੋਣ ਦੀ ਨਿੰਦਾ ਕਰਦਿਆਂ ਕਿਹਾ ਗਿਆ ਕਿ ਇਸ ਤਰ੍ਹਾਂ ਕਰ ਕੇ ਕੈਪਟਨ ਸਰਕਾਰ ਵੀ ਬਾਦਲ ਸਰਕਾਰ ਸਮੇਂ ਵਾਲੀ ਹੀ ਨੀਤੀ ਅਪਣਾ ਰਹੀ ਹੈ।

SGPC SGPC

ਇਕ ਮਤੇ ਰਾਹੀਂ ਪਟਰੌਲ-ਡੀਜ਼ਲ ਕੀਮਤਾਂ ਵਿਚ ਵਾਧੇ ਦਾ ਵਿਰੋਧ ਕੀਤਾ ਗਿਆ। ਚੀਨ ਅਤੇ ਭਾਰਤ ਤਣਾਅ ਦੌਰਾਨ ਸ਼ਹੀਦ ਹੋਏ 20 ਜਵਾਨਾਂ ਨੂੰ ਸ਼ਰਧਾਂਜਲੀ ਦਿਤੀ ਗਈ। ਇਕ ਹੋਰ ਮਤੇ ਰਾਹੀਂ ਤਾਲਾਬੰਦੀ ਦੇ ਬਾਵਜੂਦ ਵਧ ਰਹੇ ਸ਼ਰਾਬ ਅਤੇ ਹੋਰ ਨਸ਼ਿਆਂ 'ਤੇ ਚਿੰਤਾ ਪ੍ਰਗਟਾਈ ਗਈ। ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਕਰਨ ਵਿਰੁਧ ਵੀ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿਚ ਸ਼ਾਮਲ ਪ੍ਰਮੁੱਖ ਆਗੂਆਂ ਵਿਚ ਜਥੇਦਾਰ ਬ੍ਰਹਮਪੁਰਾ ਤੇ ਸੇਖਵਾਂ ਤੋਂ ਇਲਾਵਾ ਬੀਰਦਵਿੰਦਰ ਸਿੰਘ , ਜਥੇਦਾਰ ਉਜਾਗਰ ਸਿੰਘ ਵਡਾਲੀ, ਮਨਮੋਹਨ ਸਿੰਘ ਸਠਿਆਲਾ, ਯੂਥ ਵਿੰਗ ਪ੍ਰਧਾਨ ਹਰਸੁਖਵਿੰਦਰ ਸਿੰਘ ਬੱਬੀ ਬਾਦਲ, ਕਰਨੈਲ ਸਿੰਘ ਪੀਰ ਮੁਹੰਮਦ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਮ ਜ਼ਿਕਰਯੋਗ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement