ਡਾ. ਦੀਪਕ ਜਯੋਤੀ ਨੇ ਪੰਜਾਬ ਰਾਜ ਬਾਲ ਅਧਿਕਾਰ ਰਖਿਆ ਕਮਿਸ਼ਨ ਮੈਂਬਰ ਵਜੋਂ ਅਹੁਦਾ ਸੰਭਾਲਿਆ
Published : Jun 30, 2020, 8:51 am IST
Updated : Jun 30, 2020, 8:51 am IST
SHARE ARTICLE
File Photo
File Photo

ਬੱਚਿਆਂ ਦੇ ਅਧਿਕਾਰਾਂ ਦੀ ਸੁਰਖਿਆ ਲਈ ਹਮੇਸ਼ਾ ਤੱਤਪਰ ਰਹਾਂਗੀ : ਡਾ. ਦੀਪਕ ਜਯੋਤੀ

ਚੰਡੀਗੜ੍ਹ, 29 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਡਾ. ਦੀਪਕ ਜਯੋਤੀ ਨੇ ਅੱਜ ਪੰਜਾਬ ਰਾਜ ਬਾਲ ਅਧਿਕਾਰ ਰਖਿਆ ਕਮਿਸ਼ਨ ਦੀ ਗੈਰ ਸਰਕਾਰੀ ਮੈਂਬਰ ਵਜੋਂ ਅਹੁਦਾ ਸੰਭਾਲ ਲਿਆ। ਡਾ. ਦੀਪਕ ਜਯੋਤੀ, ਜੋ ਕਿ ਪੇਸ਼ੇ ਵਜੋਂ ਡਾਕਟਰ ਹਨ, ਨੇ ਆਪਣੀ ਨਿਯੁਕਤੀ 'ਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ਼੍ਰੀਮਤੀ ਪਰਨੀਤ ਕੌਰ ਦਾ ਧਨਵਾਦ ਕਰਦਿਆਂ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਉਹ ਹਮੇਸ਼ਾ ਤੱਤਪਰ ਰਹਿਣਗੇ ਅਤੇ ਜੋ ਭਰੋਸਾ ਉਨ੍ਹਾਂ 'ਤੇ ਮੁੱਖ ਮੰਤਰੀ ਜੀ ਨੇ ਪ੍ਰਗਟਾਇਆ ਹੈ, ਉਸ 'ਤੇ ਉਹ ਖਰਾ ਉਤਰਣਗੇ।

 ਬੱਚਿਆਂ ਵਿਰੁਧ ਹੋਣ ਵਾਲੇ ਅਨਿਆ ਖ਼ਿਲਾਫ ਲੜਨ ਦਾ ਅਹਿਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਾਲ ਮਜ਼ਦੂਰੀ, ਬੱਚਿਆਂ ਨੂੰ ਸਿਖਿਆ ਤੋਂ ਵਾਂਝਾ ਰੱਖਣਾ, ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ, ਤਸਕਰੀ ਸਮੇਤ ਬੱਚਿਆਂ ਵਿਰੁਧ ਹੋਰ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਅਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਜਿਹੇ ਸੰਕਟ ਗ੍ਰਸਤ, ਅਧਿਕਾਰਾਂ ਤੋਂ ਵਾਂਝੇ, ਹਾਸ਼ੀਏ ਤੋਂ ਪਰੇ ਤੇ ਬਿਨਾਂ ਪਰਵਾਰਾਂ ਤੋਂ ਰਹਿ ਰਹੇ ਬੱਚਿਆਂ ਨਾਲ ਸਬੰਧਤ ਮਾਮਲਿਆਂ ਦੀ ਰੀਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾਂਦੀ ਰਹੇਗੀ

ਤਾਂ ਜੋ ਇਨ੍ਹਾਂ ਬੱਚਿਆਂ ਨੂੰ ਸਿੱਖਿਅਤ ਕਰ ਕੇ ਇਕ ਚੰਗਾ ਮੁਕਾਮ ਦਿਵਾ ਕੇ ਇਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਸਕੇ। ਅਹੁਦਾ ਸੰਭਾਲਣ ਉਪਰੰਤ ਡਾ. ਦੀਪਕ ਜਯੋਤੀ ਨੇ ਪੰਜਾਬ ਦੀ ਸਮਾਜਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਧਨਵਾਦ ਕਰਦਿਆਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement