ਪੰਜਾਬ ਸਰਕਾਰ ਨੇ 1 ਤੋਂ 31 ਜੁਲਾਈ ਤੱਕ ਪੜਾਅ ਵਾਰ ਤਾਲਾਬੰਦੀ ਖੋਲ੍ਹਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼
Published : Jun 30, 2020, 9:51 pm IST
Updated : Jun 30, 2020, 9:51 pm IST
SHARE ARTICLE
Amarinder Singh
Amarinder Singh

ਕਿਸੇ ਵੀ ਵਿਅਕਤੀ ਜਾਂ ਵਸਤ ਉੱਤੇ ਅੰਤਰਰਾਜੀ ਜਾਂ ਸੂਬੇ ਵਿੱਚ ਆਉਣ ਜਾਣ ਤੇ ਨਹੀਂ ਹੋਵੇਗੀ ਰੋਕ

ਚੰਡੀਗੜ 30, ਜੂਨ: ਪੰਜਾਬ ਸਰਕਾਰ ਨੇ ਅੱਜ 01.07.2020 ਤੋਂ 30.07.2020 ਤੱਕ ‘ਅਨਲੌਕ 2’ ਨੂੰ ਖੋਲ੍ਹਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ  ਬੁਲਾਰੇ ਨੇ ਦੱਸਿਆ  ਕਿ ਇਨ੍ਹਾਂ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਜਿ਼ਲ੍ਹਾ ਅਧਿਕਾਰੀਆਂ ਨੂੰ ਲੋੜ ਪੈਣ ’ਤੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਅਜਿਹੀਆਂ ਪਾਬੰਦੀਆਂ ਲਗਾਉਣ ਦੀ ਆਗਿਆ ਦੇ ਦਿੱਤੀ ਹੈ। ਹਾਲਾਂਕਿ, ਗੁਆਂਢੀ ਦੇਸ਼ਾਂ ਨਾਲ ਸੰਧੀਆਂ ਦੇ ਤਹਿਤ ਸਰਹੱਦੀ ਵਪਾਰ ’ਚ ਸ਼ਾਮਲ ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜ ਅਤੇ ਸੂਬੇ ਅੰਦਰਲੀ ਆਵਾਜਾਈ `ਤੇ ਕੋਈ ਪਾਬੰਦੀ ਨਹੀਂ ਹੋਵੇਗੀ।ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਲਈ ਕਿਸੇ ਵੱਖਰੀ ਆਗਿਆ / ਪ੍ਰਵਾਨਗੀ / ਈ-ਪਰਮਿਟ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲ, ਕਾਲਜ, ਵਿਦਿਅਕ ਅਤੇ ਕੋਚਿੰਗ ਸੰਸਥਾਵਾਂ 31 ਜੁਲਾਈ 2020 ਤੱਕ ਬੰਦ ਰਹਿਣਗੀਆਂ। ਆਨਲਾਈਨ / ਡਿਸਟੈਂਸ ਲਰਨਿੰਗ ਦੀ ਆਗਿਆ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ। ਕੇਂਦਰ ਅਤੇ ਰਾਜ ਸਰਕਾਰਾਂ ਦੇ ਸਿਖਲਾਈ ਅਦਾਰਿਆਂ ਨੂੰ 15 ਜੁਲਾਈ ਤੋਂ ਕੰਮ ਕਰਨ ਦੀ ਆਗਿਆ ਦਿੱਤੀ ਜਾਏਗੀ ਜਿਸ ਲਈ ਭਾਰਤ ਸਰਕਾਰ ਦੇ ਅਮਲੇ ਅਤੇ ਸਿਖਲਾਈ ਵਿਭਾਗ (ਡੀਓਪੀਟੀ) ਦੁਆਰਾ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸਓਪੀ) ਜਾਰੀ ਕੀਤੀਆਂ ਜਾਣਗੀਆਂ।

Unlock Unlock

ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਚ ਜਿਨ੍ਹਾਂ ਦੀ ਆਗਿਆ ਨਹੀਂ ਹੈ ਉਨ੍ਹਾਂ ਵਿਚ  ਮੈਟਰੋ ਰੇਲ, ਸਿਨੇਮਾ ਹਾਲ, ਜਿਮਨੇਜ਼ੀਅਮ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ਥੀਏਟਰ, ਬਾਰ, ਆਡੀਟੋਰੀਅਮ, ਅਸੈਂਬਲੀ ਹਾਲ ਅਤੇ ਸਮਾਨ ਥਾਵਾਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ  ਐਮ.ਐਚ.ਏ. ਤੋ ਬਿਨ੍ਹਾਂ ਅੰਤਰਰਾਸ਼ਟਰੀ ਹਵਾਈ ਯਾਤਰਾ `ਤੇ ਵੀ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ ਸਮਾਜਿਕ / ਰਾਜਨੀਤਿਕ / ਖੇਡਾਂ / ਮਨੋਰੰਜਨ / ਅਕਾਦਮਿਕ / ਸਭਿਆਚਾਰਕ / ਧਾਰਮਿਕ ਕਾਰਜਾਂ ਅਤੇ ਹੋਰ ਵੱਡੇ ਇਕੱਠਾਂ `ਤੇ ਵੀ ਪਾਬੰਦੀ ਰਹੇਗੀ। ਹੋਰ ਸਾਰੀਆਂ ਗਤੀਵਿਧੀਆਂ ਦੀ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਆਜ਼ਾਦੀ ਹੋਵੇਗੀ।ਬੁਲਾਰੇ ਨੇ ਅੱਗੇ ਦੱਸਿਆ ਕਿ ਤਾਲਾਬੰਦੀ 31 ਜੁਲਾਈ 2020 ਤੱਕ ਕੰਟੇਨਮੈਂਟ ਜ਼ੋਨਾਂ ਵਿੱਚ ਲਾਗੂ ਰਹੇਗੀ ਅਤੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ (ਐਮਐਚਐਫਡਬਲਯੂ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਜਿਹੇ ਜ਼ੋਨਾਂ ਨੂੰ ਜਿ਼ਲ੍ਹਾਂ ਅਧਿਕਾਰੀਆਂ ਦੁਆਰਾ ਨਿਰਧਾਰਤ ਕੀਤਾ ਜਾਵੇਗਾ। ਕੰਟੇਨਮੈਂਟ ਜ਼ੋਨਾਂ ਵਿਚ ਸਿਰਫ ਜ਼ਰੂਰੀ ਕੰਮਾਂ ਨੂੰ ਹੀ ਆਗਿਆ ਦਿੱਤੀ ਜਾਵੇਗੀ। ਜਿ਼ਲ੍ਹਾ ਅਧਿਕਾਰੀ ਇਸ ਦੇ ਅਨੁਸਾਰ ਐਮ.ਐਚ.ਐਫ.ਡਬਲਯੂ, ਅਤੇ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੰਟੇਨਮੈਂਟ ਅਤੇ ਬਫਰ ਜ਼ੋਨਾਂ ਵਿੱਚ ਲੋੜੀਂਦੀ ਕਾਰਵਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਰੇ ਗੈਰ ਜ਼ਰੂਰੀ ਕੰਮਾਂ ਲਈ ਵਿਅਕਤੀਆਂ ਦੀ ਆਵਾਜਾਈ ਦੀ ਰਾਜ ਭਰ ਵਿੱਚ ਰਾਤ 10.00 ਵਜੇ ਤੋਂ ਸਵੇਰੇ 5.00 ਵਜੇ ਤੱਕ ਰੋਕ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਗਤੀਵਿਧੀਆਂ ਜਿਵੇਂ ਮਲਟੀਪਲ ਸਿ਼ਫਟਾਂ, ਰਾਸ਼ਟਰੀ ਅਤੇ ਰਾਜ ਮਾਰਗਾਂ `ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ-ਮਾਲ ਨੂੰ ਉਤਾਰਨ ਅਤੇ ਵਿਅਕਤੀਆਂ ਨੂੰ ਆਪੋ ਆਪਣੇ ਸਥਾਨਾਂ ` ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਜਿ਼ਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੀ.ਆਰ.ਪੀ.ਸੀ  ਦੀ ਧਾਰਾ 144 ਤਹਿਤ ਮਨਾਹੀ ਦੇ ਆਦੇਸ਼ ਜਾਰੀ ਕਰਨ ਅਤੇ ਸਖਤ ਪਾਲਣਾ ਨੂੰ ਯਕੀਨੀ ਬਣਾਉਣ।  

Punjab LockdownPunjab Lockdown

ਇਸ ਤੋਂ ਇਲਾਵਾ, ਯਾਤਰੀ ਰੇਲ ਗੱਡੀਆਂ ਅਤੇ ਸ਼੍ਰਮਿਕ ਵਿਸ਼ੇਸ਼ ਰੇਲ ਗੱਡੀਆਂ, ਘਰੇਲੂ ਹਵਾਈ ਯਾਤਰਾ, ਦੇਸ਼ ਤੋਂ ਬਾਹਰ ਫਸੇ ਭਾਰਤੀ ਨਾਗਰਿਕਾਂ ਦੀ ਆਵਾਜਾਈ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਬਾਹਰ ਕੱਢਣ ਅਤੇ ਨਿਸ਼ਾਨਦੇਹੀ ਅਤੇ ਭਾਰਤੀ ਸਮੁੰਦਰੀ ਯਾਤਰੀਆਂ ਦੇ ਸਾਈਨ ਆਨ ਅਤੇ ਸਾਈਨ ਆਫ ਐਸ.ਓ.ਪੀ.ਜ਼ ਅਨੁਸਾਰ ਨਿਯਮਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 65 ਸਾਲ ਤੋਂ ਵੱਧ ਉਮਰ ਦੇ ਵਿਅਕਤੀ, ਸਹਿ ਰੋਗ ਵਾਲੇ ਵਿਅਕਤੀਆਂ, ਗਰਭਵਤੀ ਔਰਤਾਂ ਅਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਅਤੇ ਸਿਹਤ ਦੇ ਉਦੇਸ਼ਾਂ ਨੂੰ ਛੱਡ ਕੇ ਘਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਵਿਆਹ ਨਾਲ ਜੁੜੇ ਇਕੱਠਾਂ ਵਿਚ ਮਹਿਮਾਨਾਂ ਦੀ ਗਿਣਤੀ 50 ਤੋਂ ਵੱਧ ਨਾ ਹੋਵੇ ਅਤੇ ਅੰਤਿਮ ਸੰਸਕਾਰ / ਅੰਤਮ ਰਸਮਾਂ ਵਿਚ  ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਾ ਹੋਵੇ। ਜਨਤਕ ਥਾਵਾਂ `ਤੇ ਥੁੱਕਣਾ ਪੂਰੀ ਤਰ੍ਹਾਂ ਵਰਜਿਤ ਹੈ ਅਤੇ ਜੁਰਮਾਨੇ ਨਾਲ ਸਜਾ ਯੋਗ ਹੈ। ਜਨਤਕ ਥਾਵਾਂ `ਤੇ ਸ਼ਰਾਬ, ਪਾਨ, ਗੁਟਕਾ, ਤੰਬਾਕੂ ਆਦਿ ਦੀ ਵਰਤੋਂ ਵਰਜਿਤ ਹੈ। ਹਾਲਾਂਕਿ, ਇਨ੍ਹਾਂ ਚੀਜ਼ਾਂ ਦੀ ਵਿਕਰੀ `ਤੇ ਕੋਈ ਰੋਕ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਪੂਜਾ ਸਥਾਨ / ਧਾਰਮਿਕ ਸਥਾਨ ਸਵੇਰੇ 5 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਪੂਜਾ ਦੇ ਸਮੇਂ ਵੱਧ ਤੋਂ ਵੱਧ ਵਿਅਕਤੀਆਂ ਦੀ ਗਿਣਤੀ 20 ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ ਅਤੇ ਇਸ ਲਈ ਪੂਜਾ ਦਾ ਸਮਾਂ ਉਸ ਅਨੁਸਾਰ ਨਿਯਤ ਕੀਤਾ ਜਾਵੇ। ਇਨ੍ਹਾਂ ਥਾਵਾਂ ਦੇ ਪ੍ਰਬੰਧਨ ,ਹੱਥਾਂ ਦੀ ਸਫਾਈ, ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਲੰਗਰ ਅਤੇ ਪ੍ਰਸਾਦ ਵੰਡਣ ਦੀ ਆਗਿਆ ਹੈ। ਧਾਰਮਿਕ ਸਥਾਨਾਂ ਵੀ ਐਸ.ਓ.ਪੀ. ਮੁਤਾਬਕ ਕਾਰਜਸ਼ੀਲ ਹੋਣਗੇ। ਇਸੇ ਤਰ੍ਹਾਂ, ਰੈਸਟੋਰੈਂਟਾਂ ਨੂੰ 50% ਸਮਰੱਥਾ ਜਾਂ 50 ਮਹਿਮਾਨਾਂ ਨਾਲ ਰਾਤ ਦੇ 9 ਵਜੇ ਤੱਕ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਰੈਸਟੋਰੈਂਟ ਵਿਚ ਆਬਕਾਰੀ ਵਿਭਾਗ ਦੀ ਮਨਜ਼ੂਰੀ ਹੋਵੇ ਤਾਂ ਸ਼ਰਾਬ ਵਰਤਾਇਆ ਜਾ ਸਕਦਾ ਹੈ । ਹਾਲਾਂਕਿ, ਬਾਰਾਂ ਬੰਦ ਰਹਿਣਗੀਆਂ। ਪ੍ਰਬੰਧਨ ਐਸਓਪੀਜ਼ ਦੀ ਪਾਲਣਾ ਕਰੇਗਾ।  

UnlockUnlock

ਉਹਨਾਂ ਅੱਗੇ ਕਿਹਾ ਕਿ ਹੋਟਲਾਂ ਵਿੱਚ ਰੈਸਟੋਰੈਂਟਾਂ ਨੂੰ ਬਫ਼ੇ ਸਮੇਤ ਖਾਣਾ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੇ ਬੈਠਣ ਦੀ ਸਮਰੱਥਾ ਦਾ 50% ਜਾਂ 50 ਮਹਿਮਾਨ, ਜੋ ਵੀ ਘੱਟ ਹੋਵੇ, ਦੀ ਆਗਿਆ ਹੋਵੇਗੀ। ਇਹ ਰੈਸਟੋਰੈਂਟ ਹੋਟਲ ਦੇ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲ੍ਹੇ ਰਹਿਣਗੇ ਪਰ ਹੋਟਲ ਦੇ ਮਹਿਮਾਨਾਂ ਅਤੇ ਬਾਹਰੋਂ ਆਏ ਵਿਅਕਤੀਆਂ ਲਈ ਰਾਤ 9 ਵਜੇ ਤੱਕ ਦਾ ਸਮਾਂ ਹੋਵੇਗਾ। ਬਾਰ ਬੰਦ ਰਹਿਣਗੇ। ਹਾਲਾਂਕਿ, ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਸ਼ਰਾਬ ਕਮਰਿਆਂ ਅਤੇ ਰੈਸਟੋਰੈਂਟਾਂ ਵਿੱਚ ਵਰਤਾਈ ਜਾ ਸਕਦੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਰਾਤ ਦਾ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਵਿਅਕਤੀਆਂ ਨੂੰ ਸਿਰਫ਼ ਸਵੇਰੇ 5 ਵਜੇ ਤੋਂ ਰਾਤ 10 ਵਜੇ ਤੱਕ ਹੀ ਗਤੀਵਿਧੀ ਕਰਨ ਦੀ ਆਗਿਆ ਹੋਵੇਗੀ। ਮਹਿਮਾਨਾਂ ਨੂੰ ਫਲਾਇਟ/ਰੇਲ ਰਾਹੀਂ ਉਨ੍ਹਾਂ ਦੇ ਯਾਤਰਾ ਦੇ ਕਾਰਜਕ੍ਰਮ ਦੇ ਅਧਾਰ ‘ਤੇ ਰਾਤ 10 ਵਜੇ ਤੋਂ 5 ਵਜੇ ਦੇ ਵਿਚਕਾਰ ਹੋਟਲ ਦੇ ਅਹਾਤੇ ਵਿੱਚ ਦਾਖ਼ਲ ਹੋਣ ਅਤੇ ਛੱਡਣ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਦੇ ਘੰਟਿਆਂ ਦੌਰਾਨ ਇਨ੍ਹਾਂ ਮਹਿਮਾਨਾਂ ਦੀ ਇੱਕ ਵਾਰ ਗਤੀਵਿਧੀ ਲਈ ਹਵਾਈ/ਰੇਲ ਟਿਕਟ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਟਲ ਦੀ ਬੁਕਿੰਗ ਹੋਟਲ ਆਉਣ ਅਤੇ ਜਾਣ ਲਈ ਕਰਫਿਊ ਪਾਸ ਵਜੋਂ ਕੰਮ ਕਰੇਗੀ। ਉਹਨਾਂ ਅੱਗੇ ਦੱਸਿਆ ਕਿ ਵਿਆਹ ਸਮਾਰੋਹਾਂ ਤੋਂ ਇਲਾਵਾ ਬੈਨਕੁਏਟ ਹਾਲਾਂ ਵਿੱਚ `ਓਪਨ-ਏਅਰ` ਪਾਰਟੀਆਂ, ਮੈਰਿਜ ਪੈਲੇਸਾਂ, ਹੋਟਲਾਂ ਅਤੇ ਖੁੱਲ੍ਹੇ ਸਥਾਨਾਂ ਵਿੱਚ ਹੋਣ ਵਾਲੇ ਹੋਰ ਸਮਾਜਿਕ ਕਾਰਜਾਂ ਅਤੇ ਪਾਰਟੀਆਂ ਵਿੱਚ 50 ਤੱਕ ਵਿਅਕਤੀ ਸ਼ਾਮਲ ਹੋ ਸਕਣਗੇ।  ਕੈਟਰਿੰਗ ਸਟਾਫ਼ ਨੂੰ ਮਿਲਾ ਕੇ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ। 50 ਵਿਅਕਤੀਆਂ ਲਈ ਬੈਨਕੁਏਟ ਹਾਲ ਅਤੇ ਸਥਾਨ ਦਾ ਆਕਾਰ ਘੱਟੋ ਘੱਟ 5,000 ਵਰਗ ਫੁੱਟ ਹੋਣਾ ਚਾਹੀਦਾ ਹੈ ਤਾਂ ਜੋ ਹਰੇਕ ਵਿਅਕਤੀ ਲਈ 10`10` ਖੇਤਰ ਦੀ ਜ਼ਰੂਰਤ ਦੇ ਅਧਾਰ ‘ਤੇ ਲੋੜੀਂਦੀ ਸਮਾਜਕ ਦੂਰੀ ਦਾ ਪਾਲਣ ਕੀਤਾ ਜਾ ਸਕੇ। ਬਾਰਾਂ ਬੰਦ ਰਹਿਣਗੀਆਂ। ਹਾਲਾਂਕਿ ਰਾਜ ਦੀ ਆਬਕਾਰੀ ਨੀਤੀ ਅਨੁਸਾਰ ਸਮਾਗਮ ਵਿੱਚ ਸ਼ਰਾਬ ਵਰਤਾਈ ਜਾ ਸਕਦੀ ਹੈ। ਹੋਟਲ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਲਈ ਐਸਓਪੀਜ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ।

 Lockdown 5.0Lockdown 5.0

ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰੀ ਅਤੇ ਦਿਹਾਤੀ ਦੋਵਾਂ ਖੇਤਰਾਂ ਦੇ ਮੁੱਖ ਬਜ਼ਾਰਾਂ ਵਿੱਚ ਦੁਕਾਨਾਂ ਸਮੇਤ ਸਾਰੇ ਸ਼ਾਪਿੰਗ ਮਾਲ ਅਤੇ ਦੁਕਾਨਾਂ ਨੂੰ ਸਵੇਰੇ 7.00 ਵਜੇ ਤੋਂ ਸ਼ਾਮ 8.00 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ। ਸ਼ਰਾਬ ਦੇ ਠੇਕੇ ਸਵੇਰੇ 8 ਵਜੇ ਤੋਂ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਹਾਲਾਂਕਿ, ਭੀੜ-ਭੜੱਕੇ ਤੋਂ ਬਚਾਅ ਲਈ ਮੁੱਖ ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਤੇ ਰੇਹੜੀ ਬਜ਼ਾਰਾਂ ਅਤੇ ਹੋਰ ਭੀੜ ਵਾਲੀਆਂ ਥਾਵਾਂ `ਤੇ ਸਥਿਤ ਦੁਕਾਨਾਂ ਲਈ ਜ਼ਿਲ੍ਹਾ ਅਧਿਕਾਰੀ ਆਪਣੀ ਮਰਜ਼ੀ ਵਰਤ ਸਕਦੇ ਹਨ। ਪੰਜਾਬ ਸਿਹਤ ਵਿਭਾਗ ਦੁਆਰਾ ਜਾਰੀ ਐਸਓਪੀਜ਼ ਤਹਿਤ ਨਾਈ ਦੀਆਂ ਦੁਕਾਨਾਂ, ਵਾਲ ਕੱਟਣ ਵਾਲੇ ਸੈਲੂਨ, ਬਿਊਟੀ ਪਾਰਲਰ ਅਤੇ ਸਪਾ ਨੂੰ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੋਲ੍ਹਣ ਦੀ ਆਗਿਆ ਹੋਵੇਗੀ। ਬੁਲਾਰੇ ਨੇ ਅੱਗੇ ਕਿਹਾ ਕਿ ਜ਼ਰੂਰੀ ਚੀਜ਼ਾਂ ਵਾਲੀਆਂ ਦੁਕਾਨਾਂ ਨੂੰ ਸਾਰੇ ਦਿਨ ਰਾਤ 8 ਵਜੇ ਤੱਕ ਖੁੱਲ੍ਹਾ ਰਹਿਣ ਦਿੱਤਾ ਜਾਵੇਗਾ। ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਸਾਰੇ ਦਿਨ ਰਾਤ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਐਤਵਾਰ ਨੂੰ  ਦੁਕਾਨਾਂ (ਜ਼ਰੂਰੀ ਚੀਜ਼ਾਂ ਤੋਂ ਇਲਾਵਾ) ਅਤੇ ਸ਼ਾਪਿੰਗ ਮਾਲ ਬੰਦ ਰਹਿਣਗੇ। ਰਾਜ ਦੇ ਸਿਹਤ ਵਿਭਾਗ ਦੇ ਐਸਓਪੀਜ਼ ਅਨੁਸਾਰ ਸਪੋਰਟਸ ਕੰਪਲੈਕਸ, ਸਟੇਡੀਅਮ ਅਤੇ ਜਨਤਕ ਪਾਰਕਾਂ ਨੂੰ ਬਿਨਾਂ ਦਰਸ਼ਕਾਂ ਦੇ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ। ਉਦਯੋਗਾਂ ਅਤੇ ਉਦਯੋਗਿਕ ਅਦਾਰਿਆਂ, ਨਿਰਮਾਣ ਕਾਰਜਾਂ ਆਦਿ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਅੰਤਰਰਾਜੀ ਅਤੇ ਰਾਜ ਵਿੱਚ ਬੱਸਾਂ ਦੀ ਆਵਾਜਾਈ ਨੂੰ ਬਿਨਾਂ ਕਿਸੇ ਪਾਬੰਦੀ ਦੇ ਆਗਿਆ ਦਿੱਤੀ ਜਾਏਗੀ ਅਤੇ ਟਰਾਂਸਪੋਰਟ ਵਾਹਨ ਬੈਠਣ ਲਈ ਸਾਰੀਆਂ ਸੀਟਾਂ ਦੀ ਵਰਤੋਂ ਕਰ ਸਕਣਗੇ।

LockdownLockdown

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਉਦਯੋਗਾਂ ਅਤੇ ਹੋਰ ਅਦਾਰਿਆਂ ਨੂੰ ਉਨ੍ਹਾਂ ਦੇ ਕੰਮਕਾਜ ਲਈ ਵੱਖਰੀ ਆਗਿਆ ਦੀ ਲੋੜ ਨਹੀਂ ਪਵੇਗੀ। ਸਾਰੇ ਕਰਮਚਾਰੀਆਂ ਨੂੰ ਆਗਿਆ ਦਿੱਤੇ ਘੰਟਿਆਂ ਦੌਰਾਨ ਬਿਨਾਂ ਕਿਸੇ ਪਾਸ ਤੋਂ ਗਤੀਵਿਧੀ ਦੀ ਇਜਾਜ਼ਤ ਦਿੱਤੀ ਜਾਏਗੀ ਜਿਵੇਂ ਕਿ ਵੱਖ-ਵੱਖ ਅਦਾਰਿਆਂ ਲਈ ਉਪਰੋਕਤ ਪੈਰੇ ਵਿਚ ਦੱਸਿਆ ਗਿਆ ਹੈ। ਵਿਅਕਤੀਆਂ ਅਤੇ ਚੀਜ਼ਾਂ ਦੀ ਅੰਤਰ-ਰਾਜੀ ਅਤੇ ਰਾਜ ਵਿੱਚ ਆਵਾਜਾਈ ਲਈ ਕੋਈ ਰੋਕ ਨਹੀਂ ਹੋਵੇਗੀ ਅਤੇ ਅਜਿਹੀ ਗਤੀਵਿਧੀ ਲਈ ਵੱਖਰੀ ਆਗਿਆ/ਮਨਜ਼ੂਰੀ/ਪਰਮਿਟ ਦੀ ਲੋੜ ਨਹੀਂ ਹੋਵੇਗੀ। ਅੰਤਰ-ਰਾਜ ਯਾਤਰੀਆਂ ਲਈ ਕੋਵਾ-ਐਪ ਅਤੇ ਸਵੈ-ਤਿਆਰ ਕੀਤੇ ਪਾਸ ਦੀ ਵਰਤੋਂ ਲਾਜ਼ਮੀ ਹੋਵੇਗੀ। ਸਮਾਜਿਕ ਦੂਰੀ ਬਣਾਈ ਰੱਖਣ ਨੂੰ ਜ਼ਰੂਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਗਤੀਵਿਧੀਆਂ ਲਈ ਘੱਟੋ-ਘੱਟ 6 ਫੁੱਟ ਦੂਰੀ (ਦੋ ਗਜ਼ ਕੀ ਦੂਰੀ) ਹਮੇਸ਼ਾ ਰੱਖੀ ਜਾਵੇ। ਇਸ ਅਨੁਸਾਰ, ਜੇ ਕਿਸੇ ਗਤੀਵਿਧੀ ਕਾਰਨ ਭੀੜ ਹੁੰਦੀ ਹੈ, ਤਾਂ ਸਟੇਗਰਿੰਗ, ਰੋਟੇਸ਼ਨ, ਦਫਤਰਾਂ ਅਤੇ ਅਦਾਰਿਆਂ ਦੇ ਸਮੇਂ ਵਿੱਚ ਤਬਦੀਲੀ ਆਦਿ ਜ਼ਰੂਰੀ ਕਦਮ ਚੁੱਕੇ ਜਾਣ ਅਤੇ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਸਮਾਜਿਕ ਦੂਰੀਆਂ ਦੇ ਸਿਧਾਂਤਾਂ ਨਾਲ ਸਮਝੌਤਾ ਨਾ ਕੀਤਾ ਜਾਵੇ। ਕੰਮ ਕਰਨ ਵਾਲੇ ਸਥਾਨਾਂ ਸਮੇਤ ਜਨਤਕ ਥਾਵਾਂ `ਤੇ ਸਾਰੇ ਵਿਅਕਤੀਆਂ ਦੁਆਰਾ ਮਾਸਕ ਪਹਿਨਣੇ ਲਾਜ਼ਮੀ ਹੋਣਗੇ ਅਤੇ ਇਸ ‘ਤੇ ਸਖ਼ਤੀ ਨਾਲ ਨਿਗਰਾਨੀ ਅਤੇ ਅਮਲ ਕੀਤਾ ਜਾਣਾ ਚਾਹੀਦਾ ਹੈ। ਰਾਜ ਸਰਕਾਰ ਨੇ ਕਰਮਚਾਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਰੋਗਯਾ ਸੇਤੂ ਐਪ ਇਨਸਟੋਲ ਕਰਨ। ਇਸੇ ਤਰ੍ਹਾਂ ਲੋਕਾਂ ਨੂੰ ਵੀ ਜ਼ਿਲ੍ਹਾ ਅਧਿਕਾਰੀਆਂ ਦੁਆਰਾ ਇਸ ਐਪਲੀਕੇਸ਼ਨ ਨੂੰ ਇਨਸਟੋਲ ਕਰਨ ਦੀ ਸਲਾਹ ਦਿੱਤੀ ਗਈ ਸੀ ਅਤੇ ਆਪਣੀ ਸਿਹਤ ਦੀ ਸਥਿਤੀ ਨੂੰ ਨਿਯਮਤ ਤੌਰ `ਤੇ ਐਪ `ਤੇ ਅਪਡੇਟ ਕਰਨ ਦੀ ਸਲਾਹ ਦਿੱਤੀ ਗਈ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਤੇ ਲਾਕਡਾਊਨ ਉਪਾਵਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਆਪਦਾ ਪ੍ਰਬੰਧਨ ਐਕਟ, 2005 ਦੀ ਧਾਰਾ 51 ਤੋਂ 60 ਅਧੀਨ, ਭਾਰਤੀ ਦੰਡਾਵਲੀ ਨਿਯਮ (ਆਈਪੀਸੀ) ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕਰਨ ਦੀ ਸਜ਼ਾ ਦਿੱਤੀ ਜਾਏਗੀ।

Lockdown Shops Open India Lockdown Shops 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM
Advertisement