
ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ
ਚੰਡੀਗੜ੍ਹ, 29 ਜੂਨ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧ ਹੀ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ 3 ਹੋਰ ਮੌਤਾਂ ਹੋਈਆਂ ਹਨ ਅਤੇ 200 ਤੋਂ ਵੱਧ ਨਵੇਂ ਪਾਜ਼ੇਟਿਵ ਮਾਮਲੇ ਵੱਖ ਵੱਖ ਜ਼ਿਲਿਆਂ 'ਚੋਂ ਆਏ ਹਨ। ਮੌਤਾਂ ਦੀ ਕੁਲ ਗਿਣਤੀ ਜਿਥੇ ਹੁਣ 141 ਕ ਪਹੁੰਚ ਚੁੱਕੀ ਹੈ, ਉਥੇ ਸੂਬੇ ਵਿਚ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 5400 ਤੋਂ ਪਾਰ ਹੋ ਗਿਆ ਹੈ। ਅੱਜ ਹੋਈਆਂ ਮੌਤਾਂ ਵਿਚ ਇਕ ਇਕ ਮਾਮਲਾ ਜ਼ਿਲ੍ਹਾ ਪਟਿਆਲਾ, ਗੁਰਦਾਸਪੁਰ ਤੇ ਸੰਗਰੂਰ ਨਾਲ ਸਬੰਧਤ ਹੈ। 2 ਮੌਤਾਂ ਦੀ ਪੁਸ਼ਟੀ ਪਟਿਆਲਾ 'ਚ ਦੇਰ ਰਾਤ ਹੋ ਗਈ ਸੀ।
File Photo
ਅੱਜ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਕੋਰੋਨਾ ਬਲਾਸਟ ਹੋਏ ਹਨ, ਜਿਥੇ ਕ੍ਰਮਵਾਰ 24 ਘੰਟਿਆਂ ਦੌਰਾਨ 45 ਤੇ 60 ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਅੱਜ ਵੱਡੀ ਗਿਣਤੀ ਵਿਚ ਮਰੀਜ਼ ਠੀਕ ਵੀ ਹੋਏ ਹਨ, ਜਿਨ੍ਹਾਂ ਦੀ ਗਿਣਤੀ 238 ਹੈ। ਇਸ ਤਰ੍ਹਾਂ ਸੂਬੇ ਵਿਚ ਹੁਣ ਤਕ 3764 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਸਮੇਂ ਕੁਲ 1516 ਇਲਾਜ ਅਧੀਨ ਮਰੀਜ਼ਾਂ 'ਚੋਂ 29 ਗੰਭੀਰ ਹਾਲਤ ਵਾਲੇ ਹਨ। ਇਨ੍ਹਾਂ ਵਿਚੋਂ 5 ਵੈਂਟੀਲੇਟਰ ਅਤੇ 24 ਆਕਸੀਜਨ 'ਤੇ ਹਨ। ਅੰਮ੍ਰਿਤਸਰ ਜ਼ਿਲ੍ਹੇ ਵਿਚ ਇਸ ਸਮੇਂ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਸੱਭ ਤੋਂ 904 ਹੈ। ਇਸ ਤੋਂ ਬਾਅਦ ਲੁਧਿਆਣਾ ਵਿਚ 795 ਅਤੇ ਜਲੰਧਰ 712 ਹਨ।