ਕੋਰੋਨਾ ਭੱਤਾ ਦੇਣ ਦੀ ਥਾਂ ਪਹਿਲਾਂ ਤੋਂ ਚਾਲੂ ਭੱਤੇ ਘੱਟ ਕਰਨਾ ਸਰਕਾਰ ਦਾ ਘਟੀਆ ਮਜਾਕ: ਸੰਜੀਵ ਸਰਮਾ
Published : Jun 30, 2021, 4:25 pm IST
Updated : Jun 30, 2021, 4:25 pm IST
SHARE ARTICLE
DR Sanjeev Sharma
DR Sanjeev Sharma

ਕੋਰੋਨਾ ਕਾਲ ਵਿੱਚ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰਾਂ ਦੀ ਪੇ ਕਮਿਸ਼ਨ ਦੇ ਨਾਮ 'ਤੇ ਤਨਖਾਹ ਘੱਟ ਕਰਨਾ ਮੰਦਭਾਗਾ

ਜਲੰਧਰ - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਡਾਕਟਰਾਂ ਅਤੇ ਵੈਟਨਰੀ ਡਾਕਟਰਾਂ ਦੇ ਪ੍ਰੈਕਟਿਸ ਭੱਤੇ (ਵਿੱਤੀ ਲਾਭ) ਘਟਾ ਕੇ ਡਾਕਟਰਾਂ ਨਾਲ ਘਟੀਆ ਮਜਾਕ ਕੀਤਾ ਹੈ, ਜਿਸ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਸਖਤ ਵਿਰੋਧ ਕਰਦੀ ਅਤੇ ਡਾਕਟਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਡਾਕਟਰੀ ਵਿੰਗ ਦੇ ਸੂਬਾ ਸਹਿ ਪ੍ਰਧਾਨ ਡਾ. ਸੰਜੀਵ ਸਰਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦਾਅ 'ਤੇ ਲਾ ਕੇ ਡਿਊਟੀ ਕਰਨ ਵਾਲੇ ਡਾਕਟਰਾਂ ਦਾ ਪ੍ਰੈਕਟਿਸ ਭੱਤਾ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਦਾ ਫੈਸਲਾ ਕਾਂਗਰਸ ਸਰਕਾਰ ਦਾ ਡਾਕਟਰਾਂ ਨਾਲ ਸਰਾਸਰ ਧੱਕਾ ਹੈ।

Corona Virus Corona Virus

ਉਨ੍ਹਾਂ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਸੀ ਕਿ ਕੋਰੋਨਾ ਕਾਲ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰਾਂ ਨੂੰ ਕੋਰੋਨਾ ਭੱਤਾ ਦਿੱਤਾ ਜਾਂਦਾ ਪ੍ਰੰਤੂ ਸਰਕਾਰ ਪਹਿਲਾਂ ਤੋਂ ਦਿੱਤੀ ਜਾਣ ਵਾਲੀ ਤਨਖਾਹ ਵਿੱਚ ਵੀ ਕਟੌਤੀ ਕਰਨ 'ਤੇ ਉਤਾਰੂ ਹੋ ਚੁੱਕੀ ਹੈ। ਡਾ. ਸ਼ਰਮਾ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਸਾਜਿਸ ਦੇ ਤਹਿਤ ਤਨਖਾਹ ਕਮਿਸਨ ਦੀ ਰਿਪੋਰਟ ਵਿੱਚੋਂ ਜਿਅਦਾਤਰ ਭੱਤੇ ਹੀ ਖਤਮ ਕਰ ਦਿੱਤੇ ਹਨ ਅਤੇ ਜਿਹੜੇ ਭੱਤੇ ਵਧਾਉਣ ਦੀ ਕਮਿਸਨ ਵੱਲੋਂ ਸਿਫਾਰਸ ਕੀਤੀ ਗਈ ਉਹ ਭੱਤੇ ਵੀ ਖਤਮ ਕਰ ਦਿੱਤੇ ਹਨ।

Punjab GovernmentPunjab Government

ਉਨ੍ਹਾਂ ਦੋਸ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਦੇ ਭੱਤੇ ਖਤਮ ਕਰਨ ਨਾਲ ਡਾਕਟਰਾਂ ਦਾ ਵੱਡੇ ਤੌਰ 'ਤੇ ਆਰਥਿਕ ਨੁਕਸਾਨ ਹੋਵੇਗਾ। ਡਾ. ਸੰਜੀਵ ਸਰਮਾ ਨੇ ਕਿਹਾ ਕਿ ਸਰਕਾਰ ਦੇ ਫੈਸਲਿਆਂ ਨਾਲ ਹਰ ਵਰਗ ਨਿਰਾਸਾ ਦੇ ਆਲਮ ਵਿੱਚ ਹੈ ਅਤੇ ਜਿਹੜੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸਾਲ 2017 ਵਿੱਚ ਆਪਣੀ ਸਰਕਾਰ ਬਣਾਈ ਸੀ ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਹੁਣ ਜਦੋਂ ਸਰਕਾਰ ਦੇ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਤਾਂ ਸਰਕਾਰ ਅਜਿਹੇ ਫੈਸਲੇ ਲਾਗੂ ਕਰ ਰਹੀ ਹੈ ਜਿਨਾਂ ਨਾਲ ਆਮ ਲੋਕਾਂ ਅਤੇ ਮੁਲਾਜਮਾਂ ਦਾ ਵੱਡਾ ਨੁਕਸਾਨ ਹੋਣਾ ਪੱਕਾ ਹੈ।

Corona VirusCorona Virus

ਡਾ. ਸੰਜੀਵ ਸਰਮਾ ਨੇ ਕਿਹਾ ਇਸੇ ਲਈ ਸਰਕਾਰ ਮੈਡੀਕਲ ਸਟਾਫ ਤੋਂ ਠੇਕੇ 'ਤੇ ਕੰਮ ਕਰਵਾ ਰਹੀ ਹੈ ਤਾਂ ਕਿ ਇਹ ਸਭ ਭੱਤੇ ਨਾ ਦੇਣੇ ਪੈਣ। ਉਨ੍ਹਾਂ ਕਿਹਾ ਕਿ ਅੱਜ ਹਲਾਤ ਇਹ ਹਨ ਕਿ ਰਾਜ ਦਾ ਪੜ੍ਹਿਆ ਲਿਖਿਆ ਨੌਜਵਾਨ ਨੌਕਰੀ ਲੈਣ ਲਈ ਸੜਕਾਂ 'ਤੇ ਸੰਘਰਸ ਕਰ ਰਿਹਾ ਹੈ ਅਤੇ ਜਿਹੜੇ ਲੋਕ ਨੌਕਰੀ ਕਰਦੇ ਹਨ ਉਨ੍ਹਾਂ ਦੀਆਂ ਸਹੂਲਤਾਂ ਸਰਕਾਰ ਲਗਾਤਾਰ ਘਟਾ ਰਹੀ ਹੈ। ਇਸ ਕਾਰਨ ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਨਿਰਾਸ਼ ਅਤੇ ਪ੍ਰੇਸਾਨ ਹੈ।
ਡਾ. ਸੰਜੀਵ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਡਾਕਟਰਾਂ ਦਾ 25 ਫੀਸਦੀ ਪ੍ਰੈਕਟਿਸ ਭੱਤਾ ਬੇਸਿਕ ਤਨਖਾਹ ਦੇ ਨਾਲ ਬਹਾਲ ਕਰੇ ਅਤੇ ਪੇਂਡੂ ਵੈਟਨਰੀ ਫਾਰਮਾਸਿਸਟ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੀ ਸਭ ਤੋਂ ਨਿਕੰਮੀ ਸਰਕਾਰ ਹੈ ਅਤੇ ਇਸ ਦਾ ਸਰਟੀਫਿਕੇਟ ਖੁਦ ਹੀ ਵੱਡੇ ਕਾਂਗਰਸੀ ਆਗੂ ਵੰਡ ਰਹੇ ਹਨ।

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement