ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ
Published : Jun 30, 2021, 5:40 pm IST
Updated : Jun 30, 2021, 5:40 pm IST
SHARE ARTICLE
Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿੱਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਆਮ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਸੂਬੇ ਵਿੱਚ ਮਹਿੰਗੀ ਬਿਜਲੀ ਹੋਣ ਦੇ ਬਾਵਜੂਦ ਆਮ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ ਕਿਉਂਕਿ ਪਿਛਲੀ ਅਕਾਲੀ ਦਲ ਬਾਦਲ ਦੀ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਗਲਤ ਬਿਜਲੀ ਸਮਝੌਤੇ (Faulty power pacts ) ਕੀਤੇ ਸਨ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਘਾਟ (Electricity shortage) ਬਣੀ ਹੋਈ ਹੈ ਅਤੇ ਝੋਨੇ ਦੀ ਲੁਆਈ ਲਈ ਕਿਸਾਨਾਂ ਨੂੰ ਬਿਜਲੀ ਦੇਣ ਲਈ ਘਰਾਂ ਦੀ ਸਪਲਾਈ 'ਤੇ ਵੀ 4 ਤੋਂ 5 ਘੰਟੇ ਦੇ ਕੱਟ ਲਾਏ ਜਾ ਰਹੇ ਹਨ।

Harpal cheemaHarpal cheema

ਹੋਰ ਪੜ੍ਹੋ: ਕਿਸਾਨ ਪਵਿੱਤਰ ਸ਼ਬਦ ਹੈ, ਪਰ ਕੁਝ ਮੰਦਭਾਗੀਆਂ ਘਟਨਾਵਾਂ ਕਾਰਨ ਇਹ ਬਦਨਾਮ ਹੋ ਗਿਆ- ਸੀਐਮ ਖੱਟਰ

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਬਿਜਲੀ ਦੀ ਘਾਟ ਦਾ ਨੁਕਸਾਨ ਸਮੂਹ ਪੰਜਾਬ ਵਾਸੀਆਂ ਨੂੰ ਸਹਿਣਾ ਪੈ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਦੇ ਸੀਜਨ ਦੌਰਾਨ ਨਾ ਤਾਂ ਟਿਊਬਵੈਲਾਂ ਨੂੰ 8 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਾ ਹੀ ਘਰਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਹੋਰਨਾਂ ਰਾਜਾਂ ਤੋਂ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲਤ ਬਿਜਲੀ ਸਮਝੌਤਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਇਹ ਸਮਝੌਤੇ ਰੱਦ ਕੀਤੇ ਜਾਣੇ ਚਾਹੀਦੇ ਹਨ।

Parkash Badal And Sukhbir BadalParkash Singh Badal And Sukhbir Badal

ਹੋਰ ਪੜ੍ਹੋ: ਪਿਤਾ ਨੇ ਆਈਸਕ੍ਰੀਮ ਵਿਚ ਜ਼ਹਿਰ ਮਿਲਾ ਕੇ ਬੱਚਿਆਂ ਨੂੰ ਖਵਾਇਆ, ਇਕ ਦੀ ਮੌਤ ਤੇ ਦੋ ਦੀ ਹਾਲਤ ਗੰਭੀਰ

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰੇਸਾਨ ਕੀਤਾ ਜਾ ਰਿਹਾ ਹੈ ਕਿਉਂਕਿ ਝੋਨੇ ਦੀ ਲੁਆਈ ਲਈ 8 ਘੰਟੇ ਬਿਜਲੀ ਦੀ ਸਪਲਾਈ ਪੂਰੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਿਟਡ (PSPCL) ਨੇ ਆਕਲੀ ਭਾਜਪਾ ਸਰਕਾਰ ਵੱਲੋਂ ਲਾਏ ਗਏ ਤਿੰਨ ਪ੍ਰਾਈਵੇਟ ਬਿਜਲੀ ਪਾਵਰ ਪਲਾਂਟਾਂ ਨੂੰ ਹੁਣ ਤੱਕ 20,000 ਕਰੋੜ ਰੁਪਏ ਫਿਕਸ ਚਾਰਜ ਦੇ ਰੂਪ ਵਿੱਚ ਦਿੱਤੇ ਹਨ, ਜਿਨਾਂ ਵਿੱਚੋਂ ਕਰੀਬ 5700 ਕਰੋੜ ਰੁਪਏ ਦੀ ਅਦਾਇਗੀ ਬਿਨਾਂ ਬਿਜਲੀ ਲਏ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਬਿਨਾਂ ਬਿਜਲੀ ਖਰੀਦੇ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਪੈਸੇ ਬਾਦਲ ਸਰਕਾਰ ਵੱਲੋਂ ਕੀਤੇ ਗਲਤ ਸਮਝੌਤਿਆਂ ਕਾਰਨ ਦੇਣੇ ਪਏ ਹਨ, ਜਿਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਵੀ ਜ਼ਿੰਮੇਵਾਰ ਹਨ।

Amarinder SinghCapt. Amarinder Singh

ਹੋਰ ਪੜ੍ਹੋ: ਅਨਿਲ ਵਿਜ ਦਾ ਕੇਜਰੀਵਾਲ ’ਤੇ ਹਮਲਾ, ‘ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਨਹੀਂ’

ਆਪ ਆਗੂ ਨੇ ਕਿਹਾ ਕਿ ਗਲਤ ਸਮਝੌਤਿਆਂ ਕਾਰਨ ਪ੍ਰਾਈਵੇਟ ਪਾਵਰ ਪਲਾਂਟਾਂ ਨੂੰ ਬਿਨਾਂ ਬਿਜਲੀ ਉਤਪਾਦਨ ਕੀਤੇ ਨੁਕਸਾਨ ਦੀ ਅਦਾਇਗੀ ਪੀਐਸਪੀਸੀਐਲ (PSPCL) ਨੂੰ ਕਰਨੀ ਪੈਂਦੀ ਹੈ, ਪਰ ਲੋੜ ਸਮੇਂ ਬਿਜਲੀ ਦੀ ਪੂਰਤੀ ਨਾ ਕਾਰਨ 'ਤੇ ਇਨਾਂ ਪਾਵਰਾਂ ਪਲਾਂਟਾਂ ਨੂੰ ਜੁਰਮਾਨਾ ਕਰਨ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਇਸ ਤੋਂ ਸਪਸਟ ਹੁੰਦਾ ਹੈ ਕਿ ਤਤਕਾਲੀ ਸਰਕਾਰ ਅਤੇ ਪ੍ਰਾਈਵੇਟ ਬਿਜਲੀ ਕੰਪਨੀਆਂ (Private power companies) ਵਿਚਕਾਰ ਹੋਏ ਸਮਝੌਤੇ ਪੰਜਾਬ ਅਤੇ ਖੇਤੀਬਾੜੀ ਵਿਰੁੱਧ ਹਨ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀਆਂ ਗਲਤ ਨੀਤੀਆਂ ਨੇ ਲੋਕਾਂ ਨੂੰ ਬੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਇਨ੍ਹਾਂ ਆਗੂਆਂ ਨੇ ਪੰਜਾਬ ਵਿਚੋਂ ਸਰਕਾਰੀ ਅਤੇ ਸਹਿਕਾਰੀ ਅਦਾਰਿਆਂ ਨੂੰ ਖਤਮ ਕਰ ਦਿੱਤਾ ਹੈ।

ElectricityElectricity

ਹੋਰ ਪੜ੍ਹੋ: ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵੱਲੋਂ ਕੀਤੇ ਬਿਜਲੀ ਸਮਝੌਤਿਆਂ ਦੀ ਜਾਂਚ ਕਰਨ ਅਤੇ ਵਾਈਟ ਪੇਪਰ ਜਾਰੀ ਕਾਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਬਿਜਲੀ ਸਮਝੌਤਿਆਂ ਦੀ ਜਾਂਚ ਕਰਵਾਈ ਅਤੇ ਨਾ ਹੀ ਵਾਈਟ ਪੇਪਰ ਜਾਰੀ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ 'ਤੇ ਕੰਪਨੀਆਂ ਨਾਲ ਮਿਲੇ ਹੋਣ ਦਾ ਦੋਸ ਲਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ (Congress Government) ਨੇ ਜਾਣਬੁੱਝ ਕੇ ਸਰਕਾਰੀ ਪਾਵਰ ਪਲਾਂਟ ਬੰਦ ਕੀਤੇ ਹਨ, ਤਾਂ ਜੋ ਪ੍ਰਾਈਵੇਟ ਪਾਵਰ ਪਲਾਂਟਾਂ (Private power plants) ਨੂੰ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ (Punjab Government) ਤੋਂ ਮੰਗ ਕੀਤੀ ਕਿ ਗਲਤ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਅਤੇ ਬਿਜਲੀ ਸਪਲਾਈ (Electricity Supply) ਦੀ ਸੁਚੱਜਾ ਪ੍ਰਬੰਧ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement