ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ
Published : Jun 30, 2021, 3:35 pm IST
Updated : Jun 30, 2021, 3:35 pm IST
SHARE ARTICLE
Punjab Government will solve problem of stray animals through technology
Punjab Government will solve problem of stray animals through technology

ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ 'ਤੇ ਅਪਲੋਡ ਕਰਨੀ ਪਵੇਗੀ।

ਚੰਡੀਗੜ੍ਹ: ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ 'ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ (E-portal to catch stray animals) 'ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।  ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋ ਆਪਣੀ ਕਿਸਮ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦਾ ਮਕਸਦ ਅਵਾਰਾ ਪਸ਼ੂਆਂ ਦੇ ਵੱਧ ਰਹੇ ਖ਼ਤਰੇ ਨੂੰ ਠੱਲ੍ਹ ਪਾਉਣਾ ਹੈ।

Stray AnimalsStray Animals

ਹੋਰ ਪੜ੍ਹੋ: ਅਨਿਲ ਵਿਜ ਦਾ ਕੇਜਰੀਵਾਲ ’ਤੇ ਹਮਲਾ, ‘ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਨਹੀਂ’

ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਦੀ ਸਮਰੱਥਾ ਅਤੇ ਸ਼ੈੱਡਾਂ ਦੀ ਗਿਣਤੀ ਵਧਾਈ ਜਾਵੇਗੀ ਤਾਂ ਜੋ ਜਨਤਕ ਥਾਵਾਂ ਅਤੇ ਸੜਕਾਂ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕੀਤਾ ਜਾ ਸਕੇ।  ਸੂਬੇ ਵਿੱਚੋਂ ਅਵਾਰਾ ਪਸ਼ੂਆਂ ਦੇ ਖ਼ਤਰੇ ਨੂੰ ਦੂਰ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਸਬੰਧੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ (Chief Secretary Vini Mahajan) ਦੀ ਪ੍ਰਧਾਨਗੀ ਹੇਠ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।  

Punjab Government will solve problem of stray animalsPunjab Government will solve problem of stray animals

ਹੋਰ ਪੜ੍ਹੋ: ਰਿਪੋਰਟ ਦਾ ਦਾਅਵਾ: ਕੁੱਟਮਾਰ ਨਾਲ ਢੀਠ ਹੁੰਦੇ ਹਨ ਬੱਚੇ ਨਹੀਂ ਹੁੰਦਾ ਕੋਈ ਸੁਧਾਰ

ਮੁੱਖ ਸਕੱਤਰ (Chief Secretary Vini Mahajan) ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਈ-ਪੋਰਟਲ ਤਿਆਰ ਕਰਨ ਦਾ ਆਦੇਸ਼ ਦਿੱਤਾ, ਜਿਸ 'ਤੇ ਅਵਾਰਾ ਪਸ਼ੂਆਂ ਦੀ ਤਸਵੀਰ (ਜੀਓ-ਟੈਗਿੰਗ) ਅਪਲੋਡ ਕਰਨ ਦੀ ਸਹੂਲਤ 24 ਘੰਟੇ ਉਪਲਬਧ ਹੋਵੇਗੀ। ਇਹ ਤਸਵੀਰ ਹੈੱਡਕੁਆਰਟਰ 'ਤੇ ਪਹੁੰਚ ਜਾਵੇਗੀ, ਜਿੱਥੋਂ ਇਹ ਤਸਵੀਰ ਆਪਣੇ ਆਪ ਅਵਾਰਾ ਪਸ਼ੂਆਂ ਨੂੰ ਫੜ ਕੇ ਲਿਜਾਣ ਵਾਲੇ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਜਾਵੇਗੀ। ਅਵਾਰਾ ਪਸ਼ੂ ਸਬੰਧੀ ਜਾਣਕਾਰੀ ਮਿਲਣ 'ਤੇ, ਇਨ੍ਹਾਂ ਨੂੰ ਫੜਨ ਵਾਲੀ ਟੀਮ ਸਾਰੇ ਲੋੜੀਂਦੇ ਸਾਜੋ-ਸਾਮਾਨ ਨਾਲ ਸਬੰਧਤ ਖੇਤਰ ਵਿੱਚ ਜਾਵੇਗੀ ਅਤੇ ਉਸ ਪਸ਼ੂ ਨੂੰ ਨੇੜਲੇ ਕੈਟਲ ਪਾਊਂਡਜ਼ ਵਿੱਚ ਲੈ ਕੇ ਜਾਵੇਗੀ ਅਤੇ ਪਸ਼ੂ ਨੂੰ ਲਿਆਉਣ ਸਬੰਧੀ ਜਾਣਕਾਰੀ ਉਸ ਕੈਂਟਲ ਪਾਊਂਡਜ਼ ਨੂੰ ਚਲਾ ਰਹੇ ਸਰਕਾਰੀ ਜਾਂ ਨਿੱਜੀ ਸੰਸਥਾ ਦੇ ਅਮਲੇ ਨਾਲ ਪਹਿਲਾਂ ਹੀ ਸਾਂਝੀ ਕੀਤੀ ਜਾਵੇਗੀ।

VINI MAJANVini Mahajan 

ਹੋਰ ਪੜ੍ਹੋ: ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਹੋਵੇਗਾ ਇੰਤਜ਼ਾਰ, ਅੰਤਰਰਾਸ਼ਟਰੀ ਉਡਾਣਾਂ 31 ਜੁਲਾਈ ਤੱਕ ਰਹਿਣਗੀਆਂ ਬੰਦ

ਫੜੇ ਗਏ ਇਸ ਅਵਾਰਾ ਪਸ਼ੂ ਦੀ ਪਸ਼ੂਆਂ ਦੇ ਸਥਾਨਕ ਡਾਕਟਰ ਵੱਲੋਂ ਦੇਖਭਾਲ ਕੀਤੀ ਜਾਵੇਗੀ ਅਤੇ ਪਸ਼ੂ ਦੇ ਢੁਕਵੇਂ ਮੁੜਵਸੇਬੇ ਨੂੰ ਯਕੀਨੀ ਬਣਾਉਣ ਲਈ ਸਬੰਧਤ ਕੈਂਟਲ ਪਾਊਂਡਜ਼ ਵਿੱਚ ਲੋੜੀਂਦਾ ਪ੍ਰਬੰਧ ਕੀਤਾ ਜਾਵੇਗਾ। ਸਬੰਧਤ ਅਧਿਕਾਰੀ ਹਰ ਤਸਵੀਰ 'ਤੇ ਕਾਰਵਾਈ ਕਰਨ ਉਪਰੰਤ ਕਾਰਵਾਈ ਰਿਪੋਰਟ ਦੀ ਜਾਣਕਾਰੀ ਮੁੱਖ ਦਫ਼ਤਰ ਨੂੰ ਦੇਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਸਕੱਤਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸੂਬੇ ਦੇ ਸਾਰੇ 20 ਸਰਕਾਰੀ ਕੈਂਟਲ ਪਾਊਂਡਜ਼ ਵਿੱਚ ਹੋਰ ਸ਼ੈੱਡ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

Stray Animals Stray Animals

ਹੋਰ ਪੜ੍ਹੋ: ਮੋਦੀ ਪੱਖੀ ਟਵੀਟ 'ਤੇ ਸ਼ਤਰੂਘਨ ਸਿਨਹਾ ਨੇ ਕਿਹਾ- ਇਹ ਸਿਰਫ ਮਨੋਰੰਜਨ ਲਈ ਸੀ, ਨਹੀਂ ਛੱਡ ਰਿਹਾ ਕਾਂਗਰਸ

ਇਸ ਤੋਂ ਇਲਾਵਾ, ਉਨ੍ਹਾਂ ਨੇ ਪੇਂਡੂ ਵਿਕਾਸ ਵਿਭਾਗ ਨੂੰ ਸੂਬੇ ਵਿਚ ਬਲਾਕ ਪੱਧਰ 'ਤੇ 5 ਏਕੜ ਰਕਬੇ ਵਿੱਚ ਛੋਟੇ ਕੈਟਲ ਪਾਊਂਡਜ਼ ਖੋਲ੍ਹਣ ਸਬੰਧੀ ਯੋਜਨਾ 'ਤੇ ਕੰਮ ਕਰਨ ਲਈ ਵੀ ਕਿਹਾ। ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 10,024 ਪਸ਼ੂ 20 ਸਰਕਾਰੀ ਕੈਟਲ ਪਾਊਂਡਜ਼ ਵਿੱਚ ਰੱਖੇ ਗਏ ਹਨ, ਜਿਨ੍ਹਾਂ ਵਿੱਚ ਇਸ ਸਮੇਂ ਪਸ਼ੂਆਂ ਲਈ 77 ਸ਼ੈੱਡ ਹਨ। ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement