ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਦਿੱਤੇ ਜਾਣਗੇ ਤਿੰਨ ਵਿਸ਼ੇਸ਼ ਗੱਤਕਾ ਅਵਾਰਡ : ਗਰੇਵਾਲ
Published : Jun 30, 2021, 6:55 pm IST
Updated : Jun 30, 2021, 6:55 pm IST
SHARE ARTICLE
Three special Gatka awards to be given by National Gatka Association
Three special Gatka awards to be given by National Gatka Association

ਗੱਤਕਾ ਗੌਰਵ ਐਵਾਰਡ, ਪ੍ਰੈਜੀਡੈਂਟਜ਼ ਐਵਾਰਡ ਅਤੇ ਐਨ.ਜੀ.ਏ.ਆਈ. ਐਵਾਰਡ ਕੀਤੇ ਜਾਣਗੇ ਪ੍ਰਦਾਨ

ਚੰਡੀਗੜ੍ਹ: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਅਤੇ ਗੱਤਕਾ ਦੀ ਸਭ ਤੋਂ ਪੁਰਾਣੀ ਰਜ਼ਿਸਟਰਡ ਖੇਡ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਥਾਪਿਤ ਕੀਤੇ ਗਏ ਤਿੰਨ ਮਹੱਤਵਪੂਰਨ ਗੱਤਕਾ ਅਵਾਰਡ ਅਗਸਤ ਮਹੀਨੇ ਗੱਤਕਾ ਜਗਤ ਨਾਲ ਜੁੜੀਆਂ ਵੱਖ-ਵੱਖ ਸ਼ਖਸੀਅਤਾਂ, ਬਿਹਤਰੀਨ ਖਿਡਾਰੀਆਂ ਅਤੇ ਵਡਮੁੱਲਾ ਯੋਗਦਾਨ ਪਾਉਣ ਵਾਲੇ ਕੋਚਾਂ ਨੂੰ ਪ੍ਰਦਾਨ ਕੀਤੇ ਜਾਣਗੇ ਜਿਸ ਵਿਚ ਇਕ ਤਸ਼ਤਰੀ, ਸ਼ਾਲ ਅਤੇ ਰੋਲ ਆਫ਼ ਆਨਰ ਪ੍ਰਦਾਨ ਕੀਤਾ ਜਾਵੇਗਾ। 

Gatka among 4 indigenous games approved by Sports MinistryGatka 

ਹੋਰ ਪੜ੍ਹੋ: ਗਲਤ ਬਿਜਲੀ ਸਮਝੌਤਿਆਂ ਕਾਰਨ ਹੋਈ ਬਿਜਲੀ ਦੀ ਘਾਟ, ਰੱਦ ਕੀਤੇ ਜਾਣ ਇਹ ਸਮਝੌਤੇ: ਹਰਪਾਲ ਸਿੰਘ ਚੀਮਾ

ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਚੇਅਰਮੈਨ ਸ. ਰਾਮ ਸਿੰਘ ਰਾਠੌਰ ਅਤੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਅਵਾਰਡ ਨੇ ਦੱਸਿਆ ਕਿ 7ਵੇਂ ਅੰਤਰਰਾਸ਼ਟਰੀ ਗੱਤਕਾ ਦਿਵਸ ਨੂੰ ਸਮਰਪਿਤ ਇਹ ਅਵਾਰਡ ਸਾਲ 2020 ਅਤੇ ਸਾਲ 2021 ਲਈ, ਭਾਵ ਦੋ ਸਾਲਾਂ ਲਈ, ਪ੍ਰਦਾਨ ਕੀਤੇ ਜਾਣਗੇ ਅਤੇ ਇਹਨਾਂ ਅਵਾਰਡਾਂ ਦੀ ਨਿਰਪੱਖ ਚੋਣ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਇਕ ਉੱਚ ਤਾਕਤੀ ਕਮੇਟੀ ਗਠਿਤ ਕੀਤੀ ਜਾਵੇਗੀ। 

Gatka PlayerGatka 

ਸਰਬ-ਉੱਚ ਅਵਾਰਡ ਸਬੰਧੀ ਵੇਰਵੇ ਦਿੰਦਿਆਂ ਉਹਨਾਂ ਦੱਸਿਆ ਕਿ ਸਿੱਖ ਜੰਗਜੂ ਕਲਾ ਗੱਤਕੇ ਨੂੰ ਖੇਡ ਵਜੋਂ ਪ੍ਰਫੁੱਲਤ ਕਰਨ, ਪ੍ਰਚਾਰ ਤੇ ਪਸਾਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਗੱਤਕੇ ਦਾ ਸਰਵਉੱਚ ਸਨਮਾਨ ‘ਗੱਤਕਾ ਗੌਰਵ ਅਵਾਰਡ ‘ ਪ੍ਰਦਾਨ ਕੀਤਾ ਜਾਵੇਗਾ। ਗੱਤਕੇਬਾਜਾਂ ਨੂੰ ਨਿਯਮਾਂਵਲੀ ਮੁਤਾਬਕ ਗੱਤਕੇ ਦੇ ਗੁਰ ਸਿਖਾਉਣ, ਵੱਧ ਤੋਂ ਵੱਧ ਸਿਖਲਾਈ/ਰੈਫਰੀ ਕੈਂਪ ਲਾਉਣੇ, ਵੱਡੀ ਗਿਣਤੀ ਵਿੱਚ ਗੱਤਕਾ ਖਿਡਾਰੀ/ਖਿਡਾਰਨਾਂ ਪੈਦਾ ਕਰਨੇ, ਆਪਣੇ ਸੂਬੇ ਅਤੇ ਹੋਰਨਾਂ ਰਾਜਾਂ ਅੰਦਰ ਗੱਤਕੇ ਦੇ ਮਾਣ-ਸਨਮਾਨ ਵਿਚ ਵਾਧਾ ਕਰਨ ਵਾਲੇ ਕੋਚਾਂ ਨੂੰ ‘ਪ੍ਰੈਜ਼ੀਡੈਂਟ ਗੱਤਕਾ ਅਵਾਰਡ ’ ਨਾਲ ਸਨਮਾਨਤ ਕੀਤਾ ਜਾਵੇਗਾ।

ਹੋਰ ਪੜ੍ਹੋ: ਕਿਸਾਨ ਪਵਿੱਤਰ ਸ਼ਬਦ ਹੈ, ਪਰ ਕੁਝ ਮੰਦਭਾਗੀਆਂ ਘਟਨਾਵਾਂ ਕਾਰਨ ਇਹ ਬਦਨਾਮ ਹੋ ਗਿਆ- ਸੀਐਮ ਖੱਟਰ

ਇਸ ਤੋਂ ਇਲਾਵਾ ਗੱਤਕੇਬਾਜ਼ਾਂ ਦੇ ਵਰਗ ਵਿੱਚ ਰਾਸ਼ਟਰੀ ਖੇਡਾਂ, ਅੰਤਰ-ਵਰਸਿਟੀ ਮੁਕਾਬਲੇ, ਰਾਜ ਪੱਧਰੀ ਮੁਕਾਬਲੇ ਅਤੇ ਵਿਰਸਾ ਸੰਭਾਲ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰਨ ਤੋਂ ਇਲਾਵਾ ਵੱਧ ਤੋਂ ਵੱਧ ਗੱਤਕੇ ਦੇ ਕੋਚਿੰਗ ਕੈਂਪ, ਰੈਫਰੀ ਕੋਰਸ/ਕਲੀਨਿਕ ਅਤੇ ਰਿਫਰੈਸ਼ਰ ਕੋਰਸ ਲਾਉਣ ਵਾਲੇ ਬਿਹਤਰੀਨ ਖਿਡਾਰੀਆਂ/ਖਿਡਾਰਨਾਂ ਨੂੰ ‘ਐੱਨ.ਜੀ.ਏ.ਆਈ. ਗੱਤਕਾ ਅਵਾਰਡ ’ ਨਾਲ ਸਨਮਾਨਿਤ ਕੀਤਾ ਜਾਵੇਗਾ।

Gatka at chandigarh nagar kirtan Gatka 

ਹੋਰ ਪੜ੍ਹੋ: ਪਿਤਾ ਨੇ ਆਈਸਕ੍ਰੀਮ ਵਿਚ ਜ਼ਹਿਰ ਮਿਲਾ ਕੇ ਬੱਚਿਆਂ ਨੂੰ ਖਵਾਇਆ, ਇਕ ਦੀ ਮੌਤ ਤੇ ਦੋ ਦੀ ਹਾਲਤ ਗੰਭੀਰ

ਗੱਤਕਾ ਪ੍ਰੋਮੋਟਰ ਸ. ਗਰੇਵਾਲ ਨੇ ਦੱਸਿਆ ਕਿ ਇਹਨਾਂ ਤਿੰਨੇ ਅਵਾਰਡਾਂ ਲਈ ਆਨਲਾਈਨ ਅਰਜ਼ੀਆਂ ਅਤੇ ਵੇਰਵੇ ਭੇਜਣ ਦੀ ਮੰਗ ਕੀਤੀ ਗਈ ਹੈ। ਇਹਨਾਂ ਅਵਾਰਡਾਂ ਲਈ ਵੇਰਵੇ 20 ਜੁਲਾਈ ਤੱਕ ਐਸੋਸੀਏਸ਼ਨ ਦੀ ਈਮੇਲ NGAIAwards@gmail.com ਉੱਤੇ ਭੇਜ ਦਿੱਤੇ ਜਾਣ। ਉਪਰੰਤ ਅਵਾਰਡੀਆਂ ਦੀ ਸੂਚੀ ਤਿਆਰ ਕਰਕੇ ਗੱਤਕਾ ਵੈੱਬਸਾਈਟ ਉੱਤੇ ਪ੍ਰਕਾਸ਼ਿਤ ਕੀਤੀ ਜਾਵੇਗੀ। ਇਹਨਾਂ ਅਵਾਰਡਾਂ ਦੀ ਵੰਡ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗੁਰੂ ਹਰਸਹਾਏ, ਜ਼ਿਲਾ ਫ਼ਿਰੋਜ਼ਪੁਰ ਵਿਖੇ 7 ਅਗਸਤ ਤੋਂ 9 ਅਗਸਤ ਤੱਕ ਕਰਵਾਈ ਜਾ ਰਹੀ ਨੌਂਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੇ ਉਦਘਾਟਨ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਵੱਲੋਂ ਪ੍ਰਦਾਨ ਕੀਤੇ ਜਾਣਗੇ।

ਹੋਰ ਪੜ੍ਹੋ: ਅਨਿਲ ਵਿਜ ਦਾ ਕੇਜਰੀਵਾਲ ’ਤੇ ਹਮਲਾ, ‘ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸਥਿਤੀ ਬਾਰੇ ਜਾਣਕਾਰੀ ਨਹੀਂ’

ਉਹਨਾਂ ਦੱਸਿਆ ਕਿ ਇਹਨਾਂ ਅਵਾਰਡਾਂ ਤੋਂ ਇਲਾਵਾ ਉਕਤ ਨੈਸਨਲ ਚੈਂਪੀਅਨਸ਼ਿਪ ਦੌਰਾਨ ਮੱਲਾਂ ਮਾਰਨ ਵਾਲੇ ਦੋ ਸਰਵੋਤਮ ਗੱਤਕੇਬਾਜਾਂ ਨੂੰ ‘ਮੈਨ/ਵਿਮੈਨ ਆਫ ਦਾ ਮੈਚ’ ਵਜੋਂ ‘ਸ਼ਸ਼ਤਰੇਸ਼ਰ ਪੁਰਸ਼’ ਅਤੇ ‘ਸ਼ਸ਼ਤਰੇਸ਼ਰ ਮਹਿਲਾ’ ਅਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨੈਸ਼ਨਲ ਚੈਂਪੀਅਨਸ਼ਿਪ ਕਰਵਾਉਣ ਵਾਲੀ ਮੇਜਬਾਨ ਗੱਤਕਾ ਐਸੋਸੀਏਸ਼ਨ ਪੰਜਾਬ ਨੂੰ ਇਜ਼ਾਜ਼ਤ ਦਿੱਤੀ ਗਈ ਹੈ ਕਿ ਉਹ ਆਪਣੇ ਤੌਰ ਤੇ ਵੱਖਰਾ ਇੱਕ ਸਨਮਾਨ ਕਿਸੇ ਉੱਘੇ ਗੱਤਕਾਬਾਜ/ਕੋਚ/ਰੈਫਰੀ ਨੂੰ ਪ੍ਰਦਾਨ ਕਰ ਸਕੇਗੀ।

ਕੌਮੀ ਪ੍ਰਧਾਨ ਸ. ਗਰੇਵਾਲ ਨੇ ਸਮੂਹ ਰਾਜਾਂ ਦੀਆਂ ਗੱਤਕਾ ਐਸੋਸੀਏਸਨਾਂ ਤੇ ਖਿਡਾਰੀਆਂ ਨੂੰ ਕਿਹਾ ਹੈ ਕਿ ਉਹ ਨੈਸ਼ਨਲ ਚੈੰਪੀਅਨਸ਼ਿਪ ਵਿੱਚ ਭਾਗ ਲੈਣ ਲਈ ਪਹਿਲੀ ਜੁਲਾਈ ਤੋਂ ਦਸ ਜੁਲਾਈ ਤੱਕ ਵਿੱਚ ਆਪਣੀਆਂ ਟੀਮਾਂ ਦੀਆਂ ਆਨਾਲਈਨ ਐਂਟਰੀਆਂ www.Gatkaa.com ਉਤੇ ਦਰਜ ਕਰਵਾ ਦੇਣ। ਐਂਟਰੀ ਤੋਂ ਬਿਨਾਂ ਕਿਸੇ ਵੀ ਟੀਮ ਨੂੰ ਇਸ ਟੂਰਨਾਮੈਂਟ ਵਿੱਚ ਦਾਖਲਾ ਨਹੀਂ ਦਿੱਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement