
ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਮ੍ਰਿਤਕ ਲੜਕੀ
ਮੇਹਟੀਆਣਾ: ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬਣ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਈ।
Death
ਮ੍ਰਿਤਕ ਲੜਕੀ ਦੀ ਪਹਿਚਾਣ ਪ੍ਰਿਆ ਪਵਾਰ (28 ਸਾਲਾ) ਪੁੱਤਰੀ ਸਾਬਕਾ ਸਰਪੰਚ ਜਸਵੀਰ ਸਿੰਘ ਭੱਟੀ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੀ ਧੀ ਦਾ ਵਿਆਹ ਕਰੀਬ 8 ਸਾਲ ਪਹਿਲਾਂ ਹੋਇਆ ਸੀ, ਜਿਸ ਦਾ 7 ਸਾਲ ਦਾ ਪੁੱਤਰ ਹੈ। ਉਹ ਆਪਣੇ ਸਹੁਰਾ ਪਰਿਵਾਰ ਨਾਲ ਬਰੇਸ਼ੀਆ (ਇਟਲੀ) ਵਿਖੇ ਰਹਿ ਰਹੀ ਸੀ।
PHOTO
ਮੰਗਲਵਾਰ ਦੇਰ ਰਾਤ 12 ਵਜੇ ਉਨ੍ਹਾਂ ਨੂੰ ਇਟਲੀ ਤੋਂ ਉਨ੍ਹਾਂ ਦੀ ਧੀ ਦੇ ਗੁਆਂਢ ਤੋਂ ਫੋਨ ਆਇਆ ਕਿ ਉਨ੍ਹਾਂ ਦੀ ਧੀ ਪ੍ਰਿਆ ਪਵਾਰ ਨੇ ਆਤਮ ਹੱਤਿਆ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਧੀ ਕਦੇ ਵੀ ਅਜਿਹਾ ਕਦਮ ਨਹੀਂ ਚੁੱਕ ਸਕਦੀ। ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਦੀ ਧੀ ਦੀ ਹੱਤਿਆ ਹੋਈ ਹੈ ਜਾਂ ਕਿਸੇ ਨੇ ਆਤਮ ਹੱਤਿਆ ਲਈ ਮਜਬੂਰ ਕੀਤਾ ਹੈ। ਉਨ੍ਹਾਂ ਭਾਰਤ ਸਰਕਾਰ ਤੇ ਇਟਲੀ ਦੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਉਸ ਦੀ ਧੀ ਪ੍ਰਿਆ ਪਵਾਰ ਦੀ ਹੋਈ ਮੌਤ ਦੀ ਬਾਰੀਕੀ ਨਾਲ ਜਾਂਚ ਕਰ ਕੇ ਸੱਚ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਸਾਨੂੰ ਇਨਸਾਫ਼ ਦਿਵਾਇਆ ਜਾਵੇ।