ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ CM ਮਾਨ ਦਾ ਬਿਆਨ, ‘ਫਾਈਲ ਕਲੀਅਰ ਕਰਵਾਉਣ ਲਈ ਰਾਜਪਾਲ ਨਾਲ ਗੱਲ ਕਰਾਂਗਾ’
Published : Jun 30, 2022, 7:38 pm IST
Updated : Jun 30, 2022, 7:38 pm IST
SHARE ARTICLE
Punjab CM Bhagwant Mann
Punjab CM Bhagwant Mann

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਾਡੀ ਸਰਕਾਰ ਦੀ ਤਰਜੀਹ- ਮੁੱਖ ਮੰਤਰੀ ਭਗਵੰਤ ਮਾਨ

 

ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਾਡੀ ਸਰਕਾਰ ਦੀ ਤਰਜੀਹ ਹੈ। ਉਹਨਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਇਕ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕੈਬਨਿਟ ਵਿਚ ਪਾਸ ਕੀਤਾ ਗਿਆ। ਉਹਨਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਫਾਈਲ ਕਲੀਅਰ ਕਰਵਾਉਣ ਲਈ ਉਹ ਰਾਜਪਾਲ ਨਾਲ ਗੱਲ ਕਰਨਗੇ।

Bhagwant Mann Bhagwant Mann

ਸੀਐਮ ਮਾਨ ਨੇ ਕਿਹਾ ਕਿ ਕੈਬਨਿਟ ਦੀ 3 ਮੈਂਬਰੀ ਕਮੇਟੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਾਹ ਵਿਚ ਆਉਣ ਵਾਲੀਆਂ ਕਾਨੂੰਨੀ ਰੁਕਾਵਟਾਂ ਨੂੰ ਦੂਰ ਕਰਨ ਦਾ ਕੰਮ ਕਰੇਗੀ। ਲੋੜ ਪਈ ਤਾਂ ਇਸ ਦੇ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ ਪਰ ਕੱਚੇ ਮੁਲਾਜ਼ਮਾਂ ਨੂੰ ਹਰ ਹਾਲ ਵਿਚ ਪੱਕੇ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement