
ਦੋਵੇਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਰੇਤ ਮਾਈਨਿੰਗ ਮਾਫੀਆ ਤੋਂ ਅਫਸਰਾਂ ਦੀ ਬਦਲੀ ਅਤੇ ਪੋਸਟਿੰਗ ਦੇ ਬਦਲੇ 10 ਕਰੋੜ ਰੁਪਏ ਲੈਣ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਹਨੀ ਇਸ ਸਮੇਂ ਨਿਆਇਕ ਹਿਰਾਸਤ ਵਿਚ ਜੇਲ੍ਹ ਵਿਚ ਹੈ। ਜਲੰਧਰ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਹਨੀ ਨੇ ਹਾਈ ਕੋਰਟ ਵਿਚ ਪਟੀਸ਼ਨ ਪਾਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵਿਚ ਇਸ ਪਟੀਸ਼ਨ ’ਤੇ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲਾਂ ਵਿਚ ਬਹਿਸ ਹੋਈ। ਦੋਵੇਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।