ਪੰਜਾਬ 'ਚ ਗਹਿਰਾ ਰਹੇ ਪਾਣੀ ਦੇ ਸੰਕਟ ਸਬੰਧੀ ਮੰਗਾਂ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦਾ ਪ੍ਰਦਰਸ਼ਨ 
Published : Jun 30, 2022, 5:58 pm IST
Updated : Jun 30, 2022, 5:58 pm IST
SHARE ARTICLE
protest of Kirti Kisan Union regarding demands regarding deepening water crisis in Punjab
protest of Kirti Kisan Union regarding demands regarding deepening water crisis in Punjab

ਡੈਮ ਸਕਿਉਰਟੀ ਐਕਟ ਨੂੰ ਰੱਦ ਕਰਨ ਦਾ ਅਸੈਂਬਲੀ ਵਿੱਚ ਮਤਾ ਪਾਸ ਕਰਨ ਲਈ ਪੰਜਾਬ ਸਰਕਾਰ ਨੂੰ ਕੀਤੀ ਅਪੀਲ 

-ਕਿਸਾਨਾਂ ਦੇ ਰੋਹ ਅੱਗੇ ਟਿੱਕ ਨਾ ਸਕੀਆ ਪੁਲਿਸ ਦੀਆਂ ਰੋਕਾਂ 
-ਦਰਿਆਈ ਪਾਣੀਆਂ ਦਾ ਝਗੜਾ ਰਿਪੇਰੀਅਨ ਸਿਧਾਂਤ ਰਾਹੀ ਹੱਲ ਕਰਕੇ ਹੈੱਡਵਰਕਸ ਦਾ ਕੰਟਰੋਲ ਪੰਜਾਬ ਹਵਾਲੇ ਕਰਨ ਦੀ ਮੰਗ 
-ਪੰਜਾਬ ਸਰਕਾਰ ਨਹਿਰੀ ਸਿਸਟਮ ਨੂੰ ਵਿਕਸਤ ਕਰਨ ਦੇ ਨਾਲ-ਨਾਲ ਮਜ਼ਬੂਤ ਕਰਕੇ ਸਿੰਜਾਈ ਲਈ ਨਹਿਰੀ ਪਾਣੀ ਸਾਰਾ ਸਾਲ ਉਪਲਬਧ ਕਰਵਾਉਣ ਦਾ ਪ੍ਰਬੰਧ ਕਰੇ 
-ਜ਼ਮੀਨ ਹੇਠ ਪਾਣੀ ਨੂੰ ਰੀਚਾਰਜ਼ ਕਰਨ ਲਈ ਠੋਸ ਕਦਮ ਚੁੱਕੇ ਜਾਣ 
-ਦਰਿਆਵਾਂ ਵਿੱਚ ਜ਼ਹਿਰੀਲਾ ਅਤੇ ਪ੍ਰਦੂਸ਼ਿਤ ਪਾਣੀ ਪੈਣ ਤੋਂ ਰੋਕਣ ਦਾ ਪ੍ਰਬੰਧ ਕੀਤਾ ਜਾਵੇ
-ਮੱਤੇਵਾੜਾ ਪ੍ਰੋਜੈਕਟ ਉੱਪਰ ਰੋਕ ਲਾਉਣ ਦੀ ਮੰਗ 
ਚੰਡੀਗੜ੍ਹ :
ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਵਿਚ ਗਹਿਰੇ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸਬੰਧਤ ਮੰਗਾਂ ਨੂੰ ਲੈਕੇ ਅੱਜ ਚੰਡੀਗੜ੍ਹ-ਮੁਹਾਲੀ ਵਿਖੇ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਹੋਏ ਮੁਜ਼ਾਹਰਾ ਕੀਤਾ ਗਿਆ। ਮੋਹਾਲੀ ਪੁਲਿਸ ਨੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੂੰ ਵਾਈ ਪੀ ਐਸ ਚੌਕ 'ਤੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਦੇ ਰੋਹ ਨੇ ਉਨ੍ਹਾਂ ਦੀ ਕੋਈ ਪੇਸ਼ ਨਹੀ ਜਾਣ ਦਿੱਤੀ। ਜਿਉਂ ਹੀ ਕਿਸਾਨ ਬੈਰੀਕੇਡ ਤੋੜ ਕੇ ਅੱਗੇ ਵਧੇ ਤਾਂ ਜਾ ਕੇ ਕਿਤੇ ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦੇ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ।

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਝੋਨੇ ਦੀ ਬਿਜਾਈ ਦੇ ਰੁਝੇਵਿਆਂ ਅਤੇ ਮੀਂਹ ਦੇ ਬਾਵਜੂਦ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿਚ ਕਿਸਾਨ ਅੱਜ ਦੇ ਮੁਜ਼ਾਹਰੇ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਤੋਂ ਪਹਿਲਾਂ ਕਿਸਾਨਾਂ ਨੇ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਰੈਲੀ ਕੀਤੀ ਜਿਸ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣਾ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਮੁਜ਼ਾਹਰਾ ਕੀਤਾ।

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਖੇਤੀ ਲਈ ਪਾਣੀ ਦੀ ਗੰਭੀਰ ਘਾਟ ਦਾ ਸ਼ਿਕਾਰ ਹੋ ਚੁੱਕਿਆ ਹੈ। ਪਾਣੀ ਦੇ ਤਿੰਨ ਸੋਮੇ, ਜ਼ਮੀਨ ਹੇਠਲਾ ਪਾਣੀ, ਦਰਿਆਈ-ਨਹਿਰੀ ਪਾਣੀ ਅਤੇ ਮੀਂਹ ਦਾ ਪਾਣੀ ਸਰਕਾਰਾਂ ਵੱਲੋਂ ਧਾਰਨ ਕੀਤੀਆਂ ਨੀਤੀਆਂ ਅਤੇ ਯੋਗ ਪ੍ਰਬੰਧ ਨਾ ਕਰਨ ਕਰਕੇ ਇਹ ਸੰਕਟ ਦਿਨੋ-ਦਿਨ ਗਹਿਰਾ ਹੋ ਰਿਹਾ।

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਕੇਂਦਰ ਸਰਕਾਰ ਵੱਲੋਂ ਕੇਂਦਰੀਕਰਨ ਦੇ ਅਜੰਡੇ ਤਹਿਤ ਡੈਮ ਸਕਿਉਰਿਟੀ ਐਕਟ ਰਾਹੀਂ ਸੂਬਿਆਂ ਦੇ ਪਾਣੀ ਦੇ ਅਧਿਕਾਰ ਉੱਪਰ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਮਾਮਲੇ 'ਤੇ ਭਵਿੱਖ ਵਿੱਚ ਕੇਂਦਰ ਸਰਕਾਰ ਵਿਰੁੱਧ ਵੱਡੇ ਜਨਤਕ ਸੰਘਰਸ਼ ਨੂੰ ਲਾਮਬੰਦ ਕਰਨ ਦੀ ਅਪੀਲ ਕਰਦੇ ਹੋਏ  ਇਸ ਐਕਟ ਨੂੰ ਰੱਦ ਕਰਨ ਦੀ ਜੋਰਦਾਰ ਮੰਗ ਕੀਤੀ ਉਥੇ ਪੰਜਾਬ ਸਰਕਾਰ ਨੂੰ ਦੇਸ਼ ਦੇ ਫੈਡਰਲ ਢਾਂਚੇ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਐਕਟ ਨੂੰ ਰੱਦ ਕਰਨ ਸਬੰਧੀ ਅਸੈਂਬਲੀ ਵਿੱਚ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ। 

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਇੱਕਠ ਨੂੰ ਸੰਬੋਧਨ ਕਰਦਿਆਂ ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਦਰਿਆਵਾਂ ਵਿਚਲੇ ਅਣਵਰਤੇ ਵਹਿ ਰਹੇ ਪਾਣੀ ਨੂੰ ਨਹਿਰੀ ਸਿਸਟਮ ਦਾ ਸੂਬੇ ਭਰ ’ਚ ਵਿਕਾਸ ਕਰਕੇ ਸੰਭਾਲਣ ਦੇ ਨਾਲ-ਨਾਲ  ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਜ਼ਰੂਰਤ ਹੈ। ਨਹਿਰੀ ਪਾਣੀ ਸਾਰਾ ਸਾਲ ਉਪਲਬਧ ਕਰਵਾਏ ਜਾਣ ਦਾ ਪ੍ਰਬੰਧ ਉਸਾਰੇ ਜਾਣ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਉਨ੍ਹਾਂ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਠੋਸ ਨੀਤੀ ਬਣਾ ਕੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਮੰਗ ਕੀਤੀ। ਬਰਸਾਤੀ ਪਾਣੀ ਨੂੰ ਜ਼ਮੀਨ ਦੀ ਤੱਗੀ ਤੱਕ ਜੀਰਨ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਲਈ ਸਰਕਾਰ ਵੱਲੋਂ ਨੀਤੀ ਬਣਾਉਣ ਦੇ ਨਾਲ-ਨਾਲ ਨਹਿਰੀ ਮੋਘਿਆਂ ’ਤੇ ਰੀਚਾਰਜ ਪੁਆਇੰਟ ਅਤੇ ਨਹਿਰਾਂ ਅਤੇ ਕੱਸੀਆਂ ਦੇ ਤਲੇ ਕੱਚੇ ਰੱਖੇ ਜਾਣ ਦੀ ਮੰਗ ਨੂੰ ਵੀ  ਕਿਸਾਨ ਆਗੂਆਂ ਨੇ ਜ਼ੋਰ ਸ਼ੋਰ ਨਾਲ ਉਭਾਰਿਆ।

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਇਸਤਰੀ ਵਿੰਗ ਦੀ ਕਨਵੀਨਰ ਹਰਦੀਪ ਕੌਰ ਕੋਟਲਾ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਗੋਵਾਲ ਨੇ  ਦਰਿਆਵਾਂ ਵਿੱਚ ਇੰਡਸਟਰੀ ਵੱਲੋਂ ਪ੍ਰਦੂਸ਼ਿਤ ਪਾਣੀ ਸੁੱਟਣ ਦੇ ਮਾਮਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਉੱਪਰ ਰੋਕ ਲਾਉਣ ਲਈ ਸਖਤ ਨੀਤੀ ਬਣਾ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਮੱਤੇਵਾੜਾ ਪ੍ਰੋਜੈਕਟ ਬਾਰੇ ਬੋਲਦਿਆਂ ਕਿਹਾ ਕਿ ਇਹ ਪ੍ਰੋਜੈਕਟ ਸਤਲੁਜ ਦੇ ਪਾਣੀ ਨੂੰ ਹੋਰ ਪ੍ਰਦੂਸ਼ਿਤ ਕਰੇਗਾ। ਉਨ੍ਹਾਂ ਇਸ ਪ੍ਰੋਜੈਕਟ ਉੱਪਰ ਰੋਕ ਲਾਉਣ ਦੀ ਮੰਗ ਕੀਤੀ।

Demonstration of Kirti Kisan Union regarding demands regarding deepening water crisis in PunjabDemonstration of Kirti Kisan Union regarding demands regarding deepening water crisis in Punjab

ਉਨ੍ਹਾਂ ਖੇਤੀ ਵਿਭਿੰਨਤਾ ਤੇ ਪਾਣੀ ਦਾ ਮਾਮਲਾ ਅਨਿੱਖੜਵੇਂ ਰੂਪ ਵਿੱਚ ਜੁੜੇ ਹੋਣ ਕਾਰਨ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਸੂਬਿਆਂ ਵਿਚਕਾਰ ਦਰਿਆਈ ਪਾਣੀਆਂ ਦੇ ਝਗੜਿਆਂ ਨੂੰ ਰਿਪੇਰੀਅਨ ਸਿਧਾਂਤ ਤਹਿਤ ਹੱਲ ਕਰਨ ਦੀ ਜੋਰਦਾਰ ਵਕਾਲਤ ਕਰਦੇ ਹੋਏ ਹੈੱਡਵਰਕਸ ਦਾ ਕੰਟਰੋਲ ਪੰਜਾਬ ਦੇ ਹਵਾਲੇ ਕਰਨ ਦੀ ਮੰਗ ਕੀਤੀ। ਅੱਜ ਦੇ ਇੱਕਠ ਨੂੰ ਹੋਰਨਾਂ ਤੋਂ ਇਲਾਵਾ ਸੂਬਾਈ ਆਗੂਆਂ ਰਾਮਿੰਦਰ ਸਿੰਘ ਪਟਿਆਲਾ, ਸੁਰਿੰਦਰ ਸਿੰਘ ਬੈਂਸ,ਜਸਵਿੰਦਰ ਸਿੰਘ ਝਬੇਲਵਾਲੀ, ਜਗਤਾਰ ਸਿੰਘ ਭਿੰਡਰ, ਸੰਤੋਖ ਸਿੰਘ ਸੰਧੂ, ਬਲਵਿੰਦਰ ਸਿੰਘ ਭੁੱਲਰ, ਭੁਪਿੰਦਰ ਸਿੰਘ ਵੜੈਚ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement