ਯੋਗ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨ
Published : Jun 30, 2022, 9:04 pm IST
Updated : Jun 30, 2022, 9:04 pm IST
SHARE ARTICLE
CM Bhagwant Mann
CM Bhagwant Mann

ਕੈਬਨਿਟ ਕਮੇਟੀ ਕਾਨੂੰਨੀ ਮਾਹਰਾਂ ਦੀ ਸਲਾਹ ਨਾਲ ਨਵੇਂ ਖਰੜਾ ਬਿੱਲ ਦੇ ਕਾਨੂੰਨੀ ਪਹਿਲੂਆਂ ਨੂੰ ਘੋਖੇਗੀ

ਚੰਡੀਗੜ੍ਹ : ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਸਬੰਧ ਵਿਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਅੜਚਣਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ 'ਤੇ ਅਧਾਰਿਤ ਹੈ।

CM MannCM Mann

ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ਉਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ, ਡੇਲੀਵੇਜਿਸ, ਵਰਕਚਾਰਜ ਅਤੇ ਆਰਜ਼ੀ ਆਧਾਰ ਉਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 ਵਿਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। 

Bhagwant mannBhagwant mann

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ ਵਿੱਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ।

Bhagwant MannBhagwant Mann

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਛੋਟੇ ਮੂਸੇਵਾਲਾ' ਨੂੰ ਵੇਖਣ ਹਸਪਤਾਲ ਪਹੁੰਚੇ ਅਦਾਕਾਰ Hobby Dhaliwal, ਵੇਖੋ ਮੌਕੇ ਦੀਆਂ ਤਸਵੀਰਾਂ

18 Mar 2024 4:18 PM

ਬਿਜਲੀ ਮੰਤਰੀ Harbhajan Singh ETO ਨੇ ਰਾਜਨੀਤੀ ਛੱਡਣ ਦਾ ਕੀਤਾ ਚੈਲੰਜ!

18 Mar 2024 1:19 PM

ਚੋਣਾਂ ਦੇ ਐਲਾਨ ਤੋਂ ਬਾਅਦ ਮੰਤਰੀ Anmol Gagan Maan ਦਾ ਜ਼ਬਰਦਸਤ Interview

18 Mar 2024 12:15 PM

ਹੁਣ ਛੋਟੇ ਸ਼ੁੱਭ ਦੇ ਗੁੱਟ 'ਤੇ ਵੀ ਰੱਖੜੀ ਸਜਾਏਗੀ ਅਫ਼ਸਾਨਾ ਖਾਨ, ਪੋਸਟ ਸ਼ੇਅਰ ਕਰ ਹੋਈ ਭਾਵੁਕ

18 Mar 2024 11:34 AM

Sidhu Moosewala ਦੀ ਯਾਦਗਾਰ 'ਤੇ ਬੋਲੀਆਂ ਦੇ ਬਾਦਸ਼ਾਹ ਪਾਲ ਸਮਾਓ ਨੇ ਬੰਨੇ ਰੰਗ, ਦੇਖੋ Live ਤਸਵੀਰਾਂ

18 Mar 2024 11:03 AM
Advertisement