ਵਿਧਾਨ ਸਭਾ 'ਚ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ਼ ਮਤਾ ਪਾਸ
Published : Jun 30, 2022, 5:37 pm IST
Updated : Jun 30, 2022, 7:04 pm IST
SHARE ARTICLE
Punjab Legislative Assembly passes resolution against centralization of Punjab University
Punjab Legislative Assembly passes resolution against centralization of Punjab University

ਤ ਹੇਅਰ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਹ ਸਾਡੇ ਪੰਜਾਬੀਆਂ ਦੀ ਹੋਂਦ ਦਾ ਮਾਮਲਾ ਹੈ।



ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਕੇਂਦਰ ਸਰਕਾਰ ਵੱਲੋਂ ਬਦਲੇ ਜਾ ਰਹੇ ਦਰਜੇ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ, ਜਿਸ ਨੂੰ ਪੰਜਾਬ ਵਿਧਾਨ ਸਭਾ ਨੇ ਪਾਸ ਕਰਕੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਭੇਜਿਆ ਜਾਵੇਗਾ। ਮਤੇ ਉੱਤੇ ਬੋਲਦਿਆਂ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਆਖਿਆ ਕਿ ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਹ ਸਾਡੇ ਪੰਜਾਬੀਆਂ ਦੀ ਹੋਂਦ ਦਾ ਮਾਮਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਦੇ ਨਾਲ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ ਅਤੇ ਪਾਣੀਆਂ ਉੱਤੇ ਪੰਜਾਬ ਦਾ ਪੂਰਾ ਹੱਕ ਹੈ।

Panjab UniversityPanjab University

ਮੀਤ ਹੇਅਰ ਨੇ ਕਿਹਾ ਕਿ ਇਹ ਸਦਨ ਇਸ ਗੱਲ ਨੂੰ ਮੰਨਦਾ ਹੈ ਅਤੇ ਮਾਨਤਾ ਦਿੰਦਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਦੇ ਇੱਕ ਐਕਟ ਅਰਥਾਤ ਪੰਜਾਬ ਯੂਨੀਵਰਸਿਟੀ ਐਕਟ 1947 ਦੇ ਨਾਲ ਸੁਤੰਤਰਤਾ ਪ੍ਰਾਪਤੀ ਪਿੱਛੋਂ ਮੁੜ ਸ਼ੁਰੂ ਕੀਤੀ ਗਈ ਸੀ ਅਤੇ ਉਸ ਉਪਰੰਤ 1966 ਵਿੱਚ ਪੰਜਾਬ ਰਾਜ ਦੇ ਪੁਨਰਗਠਨ ਸਮੇਂ ਸੰਸਦ ਵੱਲੋਂ ਲਾਗੂ ਕੀਤੇ ਗਏ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 72 (1) ਅਧੀਨ ਇਸ ਨੂੰ ਅੰਤਰ-ਰਾਜੀ ਸੰਸਥਾ ਘੋਸ਼ਿਤ ਕੀਤਾ ਗਿਆ ਸੀ। ਆਪਣੀ ਸਥਾਪਨਾ ਤੋਂ ਲੈ ਕੇ, ਪੰਜਾਬ ਯੂਨੀਵਰਸਿਟੀ ਪੰਜਾਬ ਰਾਜ ਵਿੱਚ ਨਿਰੰਤਰ ਅਤੇ ਨਿਰਵਿਘਨ ਕੰਮ ਕਰ ਰਹੀ ਹੈ। ਇਸ ਨੂੰ ਪੰਜਾਬ ਦੀ ਉਸ ਸਮੇਂ ਦੀ ਰਾਜਧਾਨੀ ਲਾਹੌਰ ਤੋਂ ਹੁਸ਼ਿਆਰਪੁਰ ਅਤੇ ਫਿਰ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਪੰਜਾਬ ਦੇ 175 ਤੋਂ ਵੱਧ ਕਾਲਜ, ਜੋ ਕਿ ਫਾਜ਼ਿਲਕਾ, ਫਿਰੋਜ਼ਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਵਿੱਚ ਸਥਿਤ ਹਨ, ਇਸ ਸਮੇਂ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ। ਸਮੁੱਚਾ ਖੇਤਰੀ ਅਧਿਕਾਰ ਖੇਤਰ ਅਤੇ ਅਬਾਦੀ, ਜਿਸ ਨੂੰ ਪੰਜਾਬ ਯੂਨੀਵਰਸਿਟੀ ਪੂਰਾ ਕਰ ਰਹੀ ਹੈ, ਮੁੱਖ ਤੌਰ ਤੇ ਪੰਜਾਬ ਰਾਜ ਵਿੱਚ ਆਉਂਦੀ ਹੈ।

Punjab vidhan SabhaPunjab vidhan Sabha

ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਇਤਿਹਾਸਿਕ, ਖੇਤਰੀ ਅਤੇ ਸੱਭਿਆਚਾਰਕ ਕਾਰਨਾਂ ਕਰਕੇ ਪੰਜਾਬੀਆਂ ਦੇ ਮਨਾਂ ਵਿੱਚ ਇਕ ਭਾਵਨਾਤਮਕ ਸਥਾਨ ਰੱਖਦੀ ਹੈ। ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਅਤੇ ਵਿਰਸੇ ਦੇ ਵਿਦਿਅਕ ਅਤੇ ਸੱਭਿਆਚਾਰਕ ਪ੍ਰਤੀਕ ਵਜੋਂ ਇਸ ਹੱਦ ਤੱਕ ਉਭਰੀ ਹੈ ਕਿ ਇਹ ਲਗਭਗ ਪੰਜਾਬ ਰਾਜ ਦਾ ਸਮਾਨਾਰਥੀ ਬਣ ਗਈ ਹੈ। ਇਸ ਤੱਥ ਦੇ ਬਾਵਜੂਦ ਕਿ ਹਰਿਆਣਾ ਅਤੇ ਹਿਮਾਚਲ ਰਾਜਾਂ ਨੇ ਯੂਨੀਵਰਸਿਟੀ ਨੂੰ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਵਿੱਚ ਆਪਣਾ ਹਿੱਸਾ ਦੇਣਾ ਬੰਦ ਕਰ ਦਿੱਤਾ ਸੀ, ਪੰਜਾਬ ਰਾਜ ਨੇ ਆਪਣਾ ਹਿੱਸਾ 20 ਪ੍ਰਤੀਸ਼ਤ ਤੋਂ ਵਧਾ ਕੇ 40 ਪ੍ਰਤੀਸ਼ਤ ਕਰ ਦਿੱਤਾ ਹੈ ਅਤੇ 1976 ਤੋਂ ਲਗਾਤਾਰ ਭੁਗਤਾਨ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਇੱਕਪਾਸੜ ਤੌਰ ਤੇ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਦੀ ਮਾਨਤਾ ਵਾਪਸ ਲੈ ਲਈ ਅਤੇ ਇਹਨਾਂ ਨੂੰ ਹਰਿਆਣਾ ਰਾਜ ਦੀਆਂ ਹੋਰ ਯੂਨੀਵਰਸਿਟੀਆਂ ਵਿੱਚ ਤਬਦੀਲ ਕਰ ਦਿੱਤਾ, ਜਿਸ ਨਾਲ ਯੂਨੀਵਰਸਿਟੀ ਦੇ ਮਾਲੀਏ ਵਿੱਚ ਕਮੀ ਆਈ ਹੈ। ਭਾਰਤ ਸਰਕਾਰ ਨੇ 27-10-1997 ਦੀ ਆਪਣੀ ਨੋਟੀਫਿਕੇਸ਼ਨ ਰਾਹੀਂ ਯੂਨੀਵਰਸਿਟੀ ਦੀਆਂ ਵੱਖ-ਵੱਖ ਗਵਰਨਿੰਗ ਬਾਡੀਜ਼ ਵਿੱਚੋਂ ਹਰਿਆਣਾ ਦੀ ਨੁਮਾਇੰਦਗੀ ਖ਼ਤਮ ਕਰ ਦਿੱਤੀ ਸੀ।

Panjab University ChandigarhPanjab University Chandigarh

ਮੀਤ ਹੇਅਰ ਨੇ ਕਿਹਾ ਕਿ ਇਸ ਸਦਨ ਨੇ ਦੇਖਿਆ ਹੈ ਕਿ ਯੂਨੀਵਰਸਿਟੀ ਆਪਣੇ ਵਿੱਤੀ ਮਾਮਲਿਆਂ ਦਾ ਪ੍ਰਬੰਧਨ ਅਤੇ ਸੰਚਾਲਨ ਇੱਕਪਾਸੜ ਢੰਗ ਨਾਲ ਕਰ ਰਹੀ ਹੈ। ਹਾਲਾਂਕਿ ਪੰਜਾਬ ਰਾਜ ਨੇ ਵਿੱਤੀ ਸਾਲ 2020-21 ਦੇ ਦੌਰਾਨ ਗ੍ਰਾਂਟ-ਇਨ-ਏਡ ਨੂੰ 20 ਕਰੋੜ ਰੁਪਏ ਤੋਂ ਵਧਾ ਕੇ 45.30 ਕਰੋੜ ਰੁਪਏ ਕਰ ਦਿੱਤਾ ਹੈ, ਜੋ ਕਿ 75% ਤੋਂ ਜ਼ਿਆਦਾ ਵਾਧਾ ਹੈ। ਇਸ ਤੋਂ ਇਲਾਵਾ, ਯੂਨੀਵਰਸਿਟੀ ਦੁਆਰਾ ਪੰਜਾਬ ਵਿੱਚ ਸਥਿਤ ਮਾਨਤਾ ਪ੍ਰਾਪਤ ਕਾਲਜਾਂ ਤੋਂ ਲਗਭਗ 100 ਕਰੋੜ ਰੁਪਏ ਸਾਲਾਨਾ ਇਕੱਤਰ ਕੀਤੇ ਜਾਂਦੇ ਹਨ। ਇਹ ਚੋਖਾ ਵਾਧਾ ਪੰਜਾਬ ਯੂਨੀਵਰਸਿਟੀ ਦੀਆਂ ਲੋੜਾਂ ਦੇ ਅਨੁਕੂਲ ਨਹੀਂ ਹੋ ਸਕਦਾ, ਪਰ ਅਜਿਹਾ ਇਸ ਕਾਰਨ ਹੋਇਆ ਹੈ ਕਿ ਇੱਥੇ ਕੋਈ ਦੁਵੱਲੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਨਹੀਂ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਦਨ ਦ੍ਰਿੜਤਾ ਅਤੇ ਸਰਬਸੰਮਤੀ ਨਾਲ ਮਹਿਸੂਸ ਕਰਦਾ ਹੈ ਕਿ ਪੰਜਾਬ ਯੂਨੀਵਰਸਿਟੀ ਦੋ ਚਰਿੱਤਰ ਨੂੰ ਬਦਲਣ ਦਾ ਕੋਈ ਵੀ ਫੈਸਲਾ ਪੰਜਾਬ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹੋਵੇਗਾ ਅਤੇ ਇਸ ਲਈ ਇਸ ਯੂਨੀਵਰਸਿਟੀ ਦੇ ਸੁਭਾਅ ਅਤੇ ਚਰਿੱਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਭਾਰਤ ਸਰਕਾਰ ਨੂੰ ਨਹੀਂ ਕਰਨੀ ਚਾਹੀਦੀ। ਜੇਕਰ ਕੋਈ ਪ੍ਰਸਤਾਵ ਵਿਚਾਰਿਆ ਜਾ ਰਿਹਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement