
ਬਿਮਾਰੀ ਦੇ ਚਲਦਿਆਂ PGI ’ਚ ਲਏ ਆਖ਼ਰੀ ਸਾਹ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 73 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ 'ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਦਸਿਆ ਜਾ ਰਿਹਾ ਹੈ ਕਿ ਉਹ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਮ ਸਸਕਾਰ ਪਟਿਆਲਾ ਵਿਖੇ ਹੀ ਹੋਵੇਗਾ।
ਬੀਰ ਦਵਿੰਦਰ ਸਿੰਘ ਦੇ ਸਪੁੱਤਰ ਅਨੰਤ ਬੀਰ ਸਿੰਘ ਅਨੁਸਾਰ ਬੀਰ ਦਵਿੰਦਰ ਸਿੰਘ ਦੀ ਦੇਹ ਨੂੰ ਫ਼ਿਲਹਾਲ ਪੀ.ਜੀ.ਆਈ. ਵਿਚ ਹੀ ਰਖਿਆ ਜਾਵੇਗਾ ਅਤੇ ਸੋਮਵਾਰ ਸਵੇਰੇ ਪਟਿਆਲਾ ਲਿਆਂਦਾ ਜਾਵੇਗਾ। ਪ੍ਰਵਾਰਕ ਮੈਂਬਰ ਐਤਵਾਰ ਤਕ ਪਹੁੰਚਣਗੇ। ਸੋਮਵਾਰ ਨੂੰ ਪਟਿਆਲਾ ਦੇ ਬਡੂੰਗਰ ਵਿਖੇ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਜਾਵੇਗਾ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤਕ ਡਿਪਟੀ ਸਪੀਕਰ ਵੀ ਰਹੇ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿਚ 2003 ਤੋਂ 2004 ਤਕ ਡਿਪਟੀ ਸਪੀਕਰ ਵੀ ਰਹੇ।