
ਬਿਊਟੀ ਪਾਰਲਰ ਛੱਡ ਕੇ 'ਤੇ ਜਾ ਰਹੇ ਭਰਾ ਨੂੰ ਟਰੈਕਟਰ ਨੇ ਮਾਰੀ ਟੱਕਰ
ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਮੀਰਪੁਰ ਕੋਟਲੀ ਵਿਚ ਇਕ ਪਰਿਵਾਰ 'ਚ ਵਿਆਹ ਦੀਆਂ ਖੁਸ਼ੀਆਂ ਅੱਜ ਮਾਤਮ ਵਿੱਚ ਬਦਲ ਗਈਆਂ। ਭੈਣ ਦੇ ਵਿਆਹ ਵਾਲੇ ਦਿਨ ਜਦੋਂ ਭਰਾ ਦੀ ਮੌਤ ਦੀ ਖ਼ਬਰ ਆਈ ਤਾਂ ਚਾਰੇ ਪਾਸੇ ਚੀਕ ਚਿਹਾੜਾ ਮਚ ਗਿਆ।
ਇਹ ਵੀ ਪੜ੍ਹੋ: ਦਿੱਲੀ ਮੈਟਰੋ ਦਾ ਵੱਡਾ ਫੈਸਲਾ, ਸ਼ਰਾਬ ਦੀਆਂ ਬੋਤਲਾਂ ਨਾਲ ਯਾਤਰਾ ਕਰਨ ਦੀ ਦਿਤੀ ਇਜਾਜ਼ਤ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 23 ਸਾਲਾ ਦੀਪਕ ਕੁਮਾਰ ਦੀ ਭੈਣ ਦਾ ਵਿਆਹ ਸੀ। ਦੀਪਕ ਦਾ ਪਰਿਵਾਰ ਪਿੰਡ ਮੀਰਪੁਰ ਕੋਟਲੀ ਵਿਖੇ ਇੱਟਾਂ ਦੇ ਭੱਠੇ 'ਤੇ ਮਜ਼ਦੂਰ ਵਜੋਂ ਕੰਮ ਕਰਦਾ ਹੈ। ਵਿਆਹ ਦਾ ਸਾਰਾ ਪ੍ਰਬੰਧ ਭੱਠੇ 'ਤੇ ਹੀ ਕੀਤਾ ਗਿਆ ਸੀ। ਬਰਾਤ ਘਰੋਂ ਚੱਲ ਪਈ ਸੀ। ਦੀਪਕ ਆਪਣੀ ਪਤਨੀ ਸੁਮਨ ਨਾਲ ਬਾਈਕ 'ਤੇ ਆਪਣੀ ਭੈਣ ਨੂੰ ਬਿਊਟੀ ਪਾਰਲਰ 'ਚ ਛੱਡਣ ਗਿਆ ਸੀ। ਵਾਪਸ ਆਉਂਦੇ ਸਮੇਂ ਦੀਪਕ ਦਾ ਮੋਟਰਸਾਈਕਲ ਟਰੈਕਟਰ ਨਾਲ ਟਕਰਾ ਗਿਆ।
ਇਹ ਵੀ ਪੜ੍ਹੋ: ਖੇਡ ਮੰਤਰੀ ਨੇ BCCI ਨੂੰ ਲਿਖਿਆ ਪੱਤਰ, ਮੋਹਾਲੀ ਸਟੇਡੀਅਮ ਨੂੰ ਵਿਸ਼ਵ ਕੱਪ 'ਚ ਸ਼ਾਮਲ ਨਾ ਕਰਨ 'ਤੇ ਜਤਾਈ ਨਰਾਜ਼ਗੀ
ਪੁਲਿਸ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ। ਹਾਦਸੇ ਵਿਚ ਦੀਪਕ ਦੀ ਮੌਤ ਹੋ ਗਈ ਅਤੇ ਪਿੱਛੇ ਬੈਠੀ ਉਸ ਦੀ ਪਤਨੀ ਸੁਮਨ ਗੰਭੀਰ ਜ਼ਖ਼ਮੀ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਦੀ ਮਦਦ ਨਾਲ ਦੀਪਕ ਦੀ ਪਤਨੀ ਸੁਮਨ ਨੂੰ ਦਸੂਹਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ।
ਜਾਂਚ ਅਧਿਕਾਰੀ ਏਐਸਆਈ ਸਤਨਾਮ ਸਿੰਘ ਨੇ ਦਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਜਾਰੀ ਹੈ।
ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਟਰੈਕਟਰ ਚਾਲਕ ਬਹੁਤ ਹੀ ਲਾਪਰਵਾਹੀ ਨਾਲ ਟਰੈਕਟਰ ਚਲਾ ਰਿਹਾ ਸੀ। ਦੀਪਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀ ਟਰੈਕਟਰ ਚਾਲਕ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ |