
ਮੁਲਜ਼ਮ ਪੰਨੂ ਦੇ ਇਸ਼ਾਰੇ 'ਤੇ ਲਿਖਦੇ ਸਨ ਨਾਅਰੇ
ਚੰਡੀਗੜ੍ਹ: ਮੋਗਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਸਮਾਜ ਵਿਰੋਧੀ ਅਨਸਰਾਂ ਦੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਜਨਤਕ ਸਥਾਨਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਦੇ ਸਨ।
ਇਹ ਵੀ ਪੜ੍ਹੋ: ਤਰਨਤਾਰਨ : ਨਹਿਰ ’ਚ ਨਹਾਉਣ ਗਏ ਪਿਓ-ਪੁੱਤ ਦੀ ਡੁੱਬਣ ਕਾਰਨ ਮੌਤ, ਤਿੰਨ ਦਿਨ ਬਾਅਦ ਸੀ ਵੱਡੇ ਪੁੱਤ ਦਾ ਵਿਆਹ
ਇਸਦਾ ਮਾਸਟਰ ਮਾਈਂਡ ਗੁਰਪਤਵੰਤ ਸਿੰਘ ਪੰਨੂ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੋਸ਼ੀਆਂ ਨੂੰ ਲੱਭਣ ਲਈ ਪੇਸ਼ੇਵਰ ਅਤੇ ਵਿਗਿਆਨਕ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ਮਾਮਲਾ : ਸੁਪਰੀਮ ਕੋਰਟ ਨੇ ਬਰਖਾਸਤ AIG ਰਾਜਜੀਤ ਸਿੰਘ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ