
ਮਾਂ ਦੀਆਂ ਟੁੱਟੀਆਂ ਪਸਲੀਆਂ, ਹਸਪਤਾਲ ਭਰਤੀ
ਕਪੂਰਥਲਾ: ਕਪੂਰਥਲਾ ਦੇ ਪਿੰਡ ਨਰੂੜ (ਫਗਵਾੜਾ) 'ਚ ਨਸ਼ੇ 'ਚ ਧੁੱਤ ਨੌਜਵਾਨ ਨੇ ਆਪਣੇ ਮਾਤਾ-ਪਿਤਾ ਅਤੇ ਭਤੀਜੇ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਦੋਵਾਂ 'ਤੇ ਨਸ਼ੇ ਲਈ ਪੈਸੇ ਨਾ ਦੇਣ ਕਾਰਨ ਹਮਲਾ ਕੀਤਾ ਗਿਆ। ਇਸ ਹਮਲੇ ਵਿਚ ਮਾਂ ਦੀਆਂ ਪਸਲੀਆਂ ਟੁੱਟ ਗਈਆਂ। ਜਿਸ ਨੂੰ ਪਹਿਲਾਂ ਪਾਂਸ਼ਟਾ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ 'ਤੇ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਰੈਫਰ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਯੂਪੀ 'ਚ ਟਰੱਕ ਅਤੇ ਬੋਲੈਰੋ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਦੀ ਮੌਤ
ਨਸ਼ੇ ਦੇ ਆਦੀ ਪੁੱਤਰ ਦੇ ਬਜ਼ੁਰਗ ਪਿਤਾ ਕੁਲਵਰਨ ਸਿੰਘ ਨੇ ਦਸਿਆ ਕਿ ਉਸ ਦਾ ਲੜਕਾ ਸੁਰਜੀਤ ਪਿਛਲੇ 20 ਸਾਲਾਂ ਤੋਂ ਨਸ਼ਾ ਕਰਦਾ ਆ ਰਿਹਾ ਹੈ। ਉਹ ਕਈ ਵਾਰ ਉਹਨਾਂ ਦੀ ਕੁੱਟਮਾਰ ਕਰ ਚੁੱਕਾ ਹੈ। ਇਸ ਵਾਰ ਉਸ ਨੇ ਆਪਣੀ ਮਾਂ ਤਰਸੇਮ ਕੌਰ ਦੀਆਂ ਪਸਲੀਆਂ ਤੋੜ ਦਿਤੀਆਂ, ਭਤੀਜੇ ਅਰਮਾਨਦੀਪ ਦੀ ਵੀ ਕੁੱਟਮਾਰ ਕੀਤੀ। ਉਸ ਨੂੰ ਡੰਡੇ ਨਾਲ ਵੀ ਮਾਰਿਆ ਗਿਆ, ਉਸ ਦੀ ਜੇਬ ਵਿਚੋਂ 3 ਹਜ਼ਾਰ ਦੀ ਨਕਦੀ ਖੋਹ ਲਈ। ਉਸ ਨੂੰ ਬੇਦਖਲ ਕੀਤਾ ਗਿਆ ਹੈ। ਸ਼ਿਕਾਇਤਾਂ ਦੇ ਬਾਵਜੂਦ ਪੁਲਿਸ ਕੁਝ ਨਹੀਂ ਕਰ ਰਹੀ।
ਇਹ ਵੀ ਪੜ੍ਹੋ: ਬਠਿੰਡਾ 'ਚ ਡਿਊਟੀ ਦੌਰਾਨ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਦੁਖੀ ਪਿਤਾ ਨੇ ਕਿਹਾ ਕਿ ਹਾਲਾਤ ਅਜਿਹੇ ਬਣ ਗਏ ਹਨ ਕਿ ਉਹ ਆਪਣੀ ਨਸ਼ੇ ਦੀ ਪੂਰਤੀ ਲਈ ਕਿਸੇ ਦਿਨ ਉਸ ਦੀ ਜਾਨ ਵੀ ਲੈ ਸਕਦਾ ਹੈ। ਬੁਢਾਪੇ ਕਾਰਨ ਜ਼ਿਆਦਾ ਚੱਲਣ-ਫਿਰਨ ਤੋਂ ਅਸਮਰੱਥ ਕਲਵਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਆਪਣੇ ਲੜਕੇ ਦਾ ਇਲਾਜ ਕਰਵਾਇਆ ਪਰ ਕੋਈ ਫਰਕ ਨਹੀਂ ਪਿਆ। ਹੁਣ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ ਹੈ, ਪਰ ਫਿਰ ਵੀ ਉਹ ਘਰ ਵਿੱਚ ਵੜ ਜਾਂਦਾ ਹੈ।
ਪਿੰਡ ਨਰੂੜ ਵਿਚ ਇਕ ਸ਼ਰਾਬੀ ਨੌਜਵਾਨ ਵਲੋਂ ਆਪਣੇ ਮਾਤਾ-ਪਿਤਾ ਅਤੇ ਭਤੀਜੇ ਦੀ ਕੁੱਟਮਾਰ ਕਰਨ ਦੀ ਸਾਰੀ ਘਟਨਾ ਘਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਹੈ। ਬਜ਼ੁਰਗ ਜੋੜੇ ਨੇ ਆਪਣੀ ਸ਼ਿਕਾਇਤ ਦੇ ਨਾਲ ਪੁਲਿਸ ਨੂੰ ਸੀਸੀਟੀਵੀ ਫੁਟੇਜ ਵੀ ਦਿਤੀ ਹੈ। ਪੰਜਤਾ ਥਾਣੇ ਦੇ ਏਐਸਆਈ ਸੁਖਦੇਵ ਸਿੰਘ ਨੇ ਦਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।