PSEB ਵਲੋਂ ਸੈਸ਼ਨ 2023-24 ਦੀ ਦੂਜੀ ਤਿਮਾਹੀ 'ਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਸਬੰਧੀ ਸ਼ਡਿਊਲ ਜਾਰੀ 

By : KOMALJEET

Published : Jun 30, 2023, 6:30 pm IST
Updated : Jun 30, 2023, 6:30 pm IST
SHARE ARTICLE
PSEB
PSEB

28 ਜੁਲਾਈ ਨੂੰ ਪੰਜਾਬੀ ਪੇਪਰ-ਏ ਅਤੇ 29 ਜੁਲਾਈ ਨੂੰ ਪੰਜਾਬੀ ਪੇਪਰ-ਬੀ ਦੀ ਹੋਵੇਗੀ ਪ੍ਰੀਖਿਆ 

ਬੋਰਡ ਦੀ ਵੈੱਬਸਾਈਟ 'ਤੇ 24 ਜੁਲਾਈ ਤੋਂ ਉਪਲਬਧ ਹੋਣਗੇ ਰੋਲ ਨੰਬਰ
ਐਸ.ਏ.ਐਸ. ਨਗਰ :
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2023-24 ਦੀ ਦੂਜੀ ਤਿਮਾਹੀ ਵਿਚ ਮੈਟ੍ਰਿਕ ਪੱਧਰ ਦੇ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਲੈਣ ਲਈ ਸ਼ਡਿਊਲ ਜਾਰੀ ਕਰ ਦਿਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ (ਦਸਵੀਂ) ਡਾ.ਗੁਰਮੀਤ ਕੌਰ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ 2023-24 ਦੀ ਦੂਜੀ ਤਿਮਾਹੀ ਵਿਚ ਲਈ ਜਾਣ ਵਾਲੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਸਿੱਖਿਆ ਬੋਰਡ ਵਲੋਂ 28 ਅਤੇ 29 ਜੁਲਾਈ, 2023 ਨੂੰ ਕਰਵਾਈ ਜਾ ਰਹੀ ਹੈ। ਸ਼ੁਕੱਰਵਾਰ, 28 ਜੁਲਾਈ ਨੂੰ ਪੰਜਾਬੀ ਪੇਪਰ ਏ ਅਤੇ ਸ਼ਨੀਵਾਰ, 29 ਜੁਲਾਈ ਨੂੰ ਪੰਜਾਬੀ ਪੇਪਰ ਬੀ ਦੀ ਪ੍ਰੀਖਿਆ ਕਰਵਾਈ ਜਾਵੇਗੀ। ਪੰਜਾਬੀ ਵਾਧੂ ਵਿਸ਼ੇ ਦੀ ਇਹ ਪ੍ਰੀਖਿਆ ਦੇਣ ਦੇ ਇੱਛੁਕ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ਾਰਮ ਬੋਰਡ ਦੀ ਵੈੱਬ ਸਾਈਟ  www.pseb.ac.in 'ਤੇ 3 ਜੁਲਾਈ, 2023 ਤੋਂ ਉਪਲਬਧ ਹੋਣਗੇ। ਹਰ ਪੱਖੋਂ ਮੁਕੰਮਲ ਪ੍ਰੀਖਿਆ ਫ਼ਾਰਮ 19 ਜੁਲਾਈ, 2023 ਤਕ ਬੋਰਡ ਦੀ ਸਿੰਗਲ ਵਿੰਡੋ ਸ਼ਾਖਾ, ਮੁੱਖ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰਾਪਤ ਕੀਤੇ ਜਾਣਗੇ।

ਇਹ ਵੀ ਪੜ੍ਹੋ: ਪੁਤਿਨ ਨੇ ਮੋਦੀ ਨੂੰ ‘ਰੂਸ ਦਾ ਸ਼ਾਨਦਾਰ ਮਿੱਤਰ’ ਦਸਿਆ

ਉਪ ਸਕੱਤਰ (ਦਸਵੀਂ) ਵਲੋਂ ਹੋਰ ਜਾਣਕਾਰੀ ਦਿੰਦਿਆਂ ਦਸਿਆ ਗਿਆ ਕਿ ਇਸ ਪ੍ਰੀਖਿਆ ਲਈ ਰੋਲ ਨੰਬਰ ਆਨ-ਲਾਈਨ ਬੋਰਡ ਦੀ ਵੈੱਬਸਾਈਟ 'ਤੇ 24 ਜੁਲਾਈ, 2023 ਤੋਂ ਉਪਲਬਧ ਹੋਣਗੇ। ਉਨ੍ਹਾਂ ਹਦਾਇਤ ਵੀ ਕੀਤੀ ਕਿ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਸਮੇਂ ਪ੍ਰੀਖਿਆਰਥੀ ਅਪਣੇ ਮੈਟ੍ਰਿਕ ਪਾਸ ਦੇ ਅਸਲ ਸਰਟੀਫ਼ਿਕੇਟ, ਫ਼ੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨਾਲ ਲੈ ਕੇ ਆਉਣ।

ਵਧੇਰੀ ਜਾਣਕਾਰੀ ਅਨੁਸਾਰ ਪ੍ਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ, ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣੇ ਲਾਜ਼ਮੀ ਹਨ, ਅਜਿਹਾ ਨਾ ਕਰਨ ਦੀ ਸੂਰਤ ਵਿਚ ਪ੍ਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਬੰਧਤ ਪ੍ਰੀਖਿਆਰਥੀ ਦੀ ਹੋਵੇਗੀ। ਪ੍ਰੀਖਿਆ ਸਬੰਧੀ ਪ੍ਰੀਖਿਆ ਫ਼ਾਰਮ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬ ਸਾਈਟ  www.pseb.ac.in 'ਤੇ ਉਪਲਬਧ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement