ਅਮਰੀਕਾ ’ਚ ਪੰਜਾਬੀ ਨੌਜੁਆਨ ਦਾ ਗੋਲੀਆਂ ਮਾਰ ਕੇ ਕਤਲ
Published : Jun 30, 2023, 3:34 pm IST
Updated : Jun 30, 2023, 3:34 pm IST
SHARE ARTICLE
photo
photo

ਸਟੋਰ ਲੁੱਟਣ ਆਏ ਲੁਟੇਰੇ ਨੇ ਦਿਤਾ ਘਟਨਾ ਨੂੰ ਅੰਜਾਮ

 

ਮੁਕੇਰੀਆਂ : ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਆਲੋ ਭੱਟੀ ਦੇ 27 ਸਾਲਾ ਨੌਜੁਆਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ 'ਚ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। 

ਜਾਣਕਾਰੀ ਦਿੰਦਿਆਂ ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦਸਿਆ ਕਿ ਉਸ ਦੇ ਦੋ ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿਚ ਇੱਕੋ ਥਾਂ ’ਤੇ ਕੰਮ ਕਰਦੇ ਹਨ।
ਮ੍ਰਿਤਕ ਨੌਜੁਆਨ ਕਰੀਬ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਤਿੰਨ ਮਹੀਨੇ ਪਹਿਲਾਂ ਉਸ ਨੇ ਅਪਣੇ ਛੋਟੇ ਭਰਾ ਨੂੰ ਵੀ ਅਪਣੇ ਕੋਲ ਬੁਲਾ ਲਿਆ ਸੀ। 

ਮ੍ਰਿਤਕ ਦੇ ਪਿਤਾ ਨੇ ਦਸਿਆ ਕਿ ਉਹਨਾਂ ਨੂੰ ਛੋਟੇ ਪੁੱਤ ਦਾ ਫੋਨ ਆਇਆ ਸੀ। ਉਸ ਨੇ ਕਿਹਾ ਕਿ ਸਟੋਰ ਵਿਚ ਲੁਟੇਰਾ ਆ ਗਿਆ ਸੀ ਉਸ ਨੇ ਗੰਨ ਪੁਆਇੰਟ ’ਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕੀਤੀ। ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਤਾਬੜਤੋੜ ਗੋਲੀਆਂ ਚਲਾ ਦਿਤੀਆਂ। ਗੋਲੀ ਲੱਗਣ ਕਾਰਨ ਪ੍ਰਵੀਨ ਦੀ ਮੌਤ ਹੋ ਗਈ।
ਇਸ ਦੁਖ਼ਦਾਈ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ ਕਿਉਂਕਿ ਵਿਦੇਸ਼ਾਂ ਤੋਂ ਹਰ ਰੋਜ਼ ਭਾਰਤੀ ਨੌਜੁਆਨਾਂ ਦੀ ਮੌਤ ਤੇ ਕਤਲ ਕੀਤੇ ਜਾਣ ਦੀਆਂ ਮੰਦਭਾਗੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ।

 ਮ੍ਰਿਤਕ ਪ੍ਰਵੀਨ ਕੁਮਾਰ ਦੇ ਮਾਪਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement