ਪੰਜਾਬ ਦੇ ਦੁਆਬੇ 'ਚ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦਲ

By : GAGANDEEP

Published : Jun 30, 2023, 1:03 pm IST
Updated : Jun 30, 2023, 1:03 pm IST
SHARE ARTICLE
photo
photo

ਅੱਧ ਜੁਲਾਈ ਤੱਕ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ

 

ਮੁਹਾਲੀ: ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਨੇ ਸ਼ੁੱਕਰਵਾਰ ਨੂੰ ਦਿਨ ਦੀ ਸ਼ੁਰੂਆਤ ਬੱਦਲਾਂ ਨਾਲ ਹੋਈ। ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਉਧਰ ਅੱਜ ਦੁਆਬੇ ਵਿਚ ਵੀ ਮਾਨਸੂਨ ਦੀ ਬਰਸਾਤ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਵੀ ਦੁਆਬੇ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਵਿਚ ਪਿਛਲੇ ਦਿਨੀਂ ਮੀਂਹ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਯੂਪੀ 'ਚ ਟਰੱਕ ਅਤੇ ਬੋਲੈਰੋ ਦੀ ਆਪਸ 'ਚ ਹੋਈ ਭਿਆਨਕ ਟੱਕਰ, 7 ਦੀ ਮੌਤ  

ਮੌਸਮ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ਵਿਚ ਜੁਲਾਈ ਦੇ ਅੱਧ ਤੱਕ ਮੌਨਸੂਨ ਸੁਸਤ ਰਹਿਣ ਵਾਲਾ ਹੈ। ਜੁਲਾਈ ਦੇ ਪਹਿਲੇ ਹਫ਼ਤੇ ਮੀਂਹ ਪਵੇਗਾ, ਪਰ ਆਮ ਨਾਲੋਂ ਘੱਟ ਹੋਵੇਗਾ। ਔਸਤਨ ਰੋਜ਼ਾਨਾ ਸਿਰਫ਼ 4-5 ਐਮਐਮ ਮੀਂਹ ਹੀ ਰਿਕਾਰਡ ਕੀਤਾ ਜਾਵੇਗਾ। ਦੂਜੇ ਪਾਸੇ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ ਮਾਝੇ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਆਮ ਨਾਲੋਂ ਘੱਟ ਮੀਂਹ ਪਿਆ ਹੈ।

ਇਹ ਵੀ ਪੜ੍ਹੋ: ਨਸ਼ਿਆਂ ਲਈ ਪੈਸੇ ਨਾ ਮਿਲਣ 'ਤੇ ਕਲਯੁਗੀ ਪੁੱਤ ਨੇ ਮਾਂ-ਪਿਓ ਨੂੰ ਬੇਰਹਿਮੀ ਨਾਲ ਕੁੱਟਿਆ

ਇਸ ਦੇ ਨਾਲ ਹੀ ਜੁਲਾਈ ਦੇ ਦੂਜੇ ਹਫ਼ਤੇ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਜੁਲਾਈ ਦੇ ਦੂਜੇ ਹਫ਼ਤੇ ਮਾਲਵੇ ਵਿੱਚ ਔਸਤਨ 10 ਤੋਂ 30 ਮਿਲੀਮੀਟਰ ਮੀਂਹ ਦਰਜ ਕੀਤਾ ਜਾ ਰਿਹਾ ਹੈ। ਜਦੋਂ ਕਿ ਦੂਜੇ ਦੋਆਬਾ ਅਤੇ ਮਾਲਵੇ ਵਿਚ ਇਹ 30MM ਤੋਂ ਬਹੁਤ ਘੱਟ ਹੋਵੇਗਾ। ਯਾਨੀ ਪੰਜਾਬ ਵਿਚ ਮੌਨਸੂਨ ਜੁਲਾਈ ਦੇ ਅੱਧ ਤੱਕ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਬਠਿੰਡਾ 'ਚ ਡਿਊਟੀ ਦੌਰਾਨ ਫੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ 

ਮੌਸਮ ਵਿਭਾਗ ਨੇ ਫਿਲੌਰ, ਨਕੋਦਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ, ਗੜ੍ਹਸ਼ੰਕਰ, ਹੁਸ਼ਿਆਰਪੁਰ, ਭੁਲੱਥ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ 30 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਮਾਝੇ ਵਿਚ ਸ਼ਾਮ ਤੱਕ ਮੌਸਮ ਸੁਹਾਵਣਾ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ ਪਿਛਲੇ 24 ਘੰਟਿਆਂ ਵਿਚ ਪਟਿਆਲਾ ਵਿਚ 31mm, ਲੁਧਿਆਣਾ ਵਿਚ 9.4mm, ਫਤਿਹਗੜ੍ਹ ਸਾਹਿਬ ਵਿਚ 7mm ਅਤੇ ਲੁਧਿਆਣਾ ਵਿਚ 2mm ਦਰਜ ਕੀਤਾ ਗਿਆ ਹੈ। ਪੰਜਾਬ ਵਿਚ ਸਵੇਰ ਵੇਲੇ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਿਚ ਔਸਤਨ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement