ਖੇਡ ਮੰਤਰੀ ਨੇ BCCI ਨੂੰ ਲਿਖਿਆ ਪੱਤਰ, ਮੋਹਾਲੀ ਸਟੇਡੀਅਮ ਨੂੰ ਵਿਸ਼ਵ ਕੱਪ 'ਚ ਸ਼ਾਮਲ ਨਾ ਕਰਨ 'ਤੇ ਜਤਾਈ ਨਰਾਜ਼ਗੀ

By : GAGANDEEP

Published : Jun 30, 2023, 3:27 pm IST
Updated : Jun 30, 2023, 7:12 pm IST
SHARE ARTICLE
PHOTO
PHOTO

ਆਈਸੀਸੀ ਟੀਮ ਨੇ ਮੋਹਾਲੀ ਸਟੇਡੀਅਮ ਦਾ ਨਿਰੀਖਣ ਕਦੋਂ ਕੀਤਾ ਸੀ-ਖੇਡ ਮੰਤਰੀ

 

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟ ਵਿਸ਼ਵ ਕੱਪ-2023 ਲਈ ਪੀ.ਸੀ.ਏ. ਸਟੇਡੀਅਮ ਮੁਹਾਲੀ ਨੂੰ ਮੇਜ਼ਬਾਨ ਸੂਚੀ ਵਿਚ ਨਾ ਸ਼ਾਮਲ ਕਰਨ ਉਤੇ ਨਰਾਜ਼ਗੀ ਅਤੇ ਇਤਰਾਜ਼ ਜ਼ਾਹਰ ਕਰਦਿਆਂ ਬੀ.ਸੀ.ਸੀ.ਆਈ. ਨੂੰ ਇਸ ਫੈਸਲੇ ਉਤੇ ਮੁੜ ਵਿਚਾਰਨ ਲਈ ਕਿਹਾ ਹੈ। ਮੀਤ ਹੇਅਰ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਰੋਜਰ ਬਿੰਨੀ ਤੇ ਸਕੱਤਰ ਜੈ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਅਮੀਰ ਵਿਰਸੇ, ਖੇਡਾਂ ਵਿੱਚ ਯੋਗਦਾਨ ਅਤੇ ਪੰਜਾਬ ਵੱਲੋਂ ਦੇਸ਼ ਨੂੰ ਦਿੱਤੇ ਮਹਾਨ ਕ੍ਰਿਕਟਰਾਂ ਦਾ ਦਿੱਤਾ ਹਵਾਲਾ ਦਿੰਦਿਆਂ ਮੁਹਾਲੀ ਵਿਖੇ ਮੈਚ ਕਰਵਾਉਣ ਦੀ ਮੰਗ ਕੀਤੀ ਗਈ ਹੈ। 

ਖੇਡ ਮੰਤਰੀ ਨੇ ਪੰਜਾਬ ਦੇ ਅਮੀਰ ਵਿਰਸੇ ਦੀ ਗੱਲ ਕਰਦਿਆਂ ਖੇਡਾਂ ਵਿੱਚ ਪੰਜਾਬ ਦੇ ਯੋਗਦਾਨ ਅਤੇ ਪੰਜਾਬ ਦੀ ਧਰਤੀ ਵੱਲੋਂ ਦੇਸ਼ ਨੂੰ ਦਿਤੇ ਮਹਾਨ ਕ੍ਰਿਕਟਰਾਂ ਦਾ ਹਵਾਲਾ ਦਿੰਦਿਆਂ ਪੱਤਰ ਵਿੱਚ ਲਿਖਿਆ, “ਪੰਜਾਬ ਆਪਣੀ ਵਿਲੱਖਣ ਬਹਾਦਰੀ, ਪ੍ਰਹੁਾਣਚਾਰੀ ਅਤੇ ਧਰਮ ਨਿਰਪੱਖ ਆਦਰਸ਼ਾਂ ਵਿੱਚ ਅਟੁੱਟ ਵਿਸ਼ਵਾਸ ਦੀਆਂ ਆਪਣੀਆਂ ਸਦੀਆਂ ਪੁਰਾਣੀਆਂ ਪਰੰਪਰਾਵਾਂ ਲਈ ਦੁਨੀਆ ਭਰ ਵਿੱਚ ਜਾਣਿਆ ਜਾਂਦਾ ਹੈ। ਗੁਰੂਆਂ, ਸੰਤਾਂ, ਦਾਰਸ਼ਨਿਕਾਂ ਅਤੇ ਕਵੀਆਂ ਵੱਲੋਂ ਬਖਸ਼ਿਸ਼ ਯੋਧਿਆਂ ਦੀ ਇਸ ਧਰਤੀ ਨੇ ਆਦਿ ਕਾਲ ਤੋਂ ਹੀ ਸ਼ਾਂਤੀ, ਦਇਆ, ਭਾਈਚਾਰਕ ਸਾਂਝ ਦੇ ਆਦਰਸ਼ਾਂ ਨੂੰ ਪਾਲਿਆ ਹੈ।”

ਉਨ੍ਹਾਂ ਅੱਗੇ ਲਿਖਿਆ, “ਖੇਡਾਂ ਦੇ ਖੇਤਰ ਵਿਚ ਵੀ ਪੰਜਾਬ ਨੂੰ ਦੇਸ਼ ਦਾ ਮੋਹਰੀ ਅਤੇ ਝੰਡਾਬਰਦਾਰ ਹੋਣ ਦਾ ਮਾਣ ਹਾਸਲ ਹੈ। ਜਦੋਂ ਕੌਮੀ ਪੱਧਰ ‘ਤੇ ਸਭ ਤੋਂ ਪਸੰਦੀਦਾ ਖੇਡ ਭਾਵ ਕ੍ਰਿਕਟ ਦੀ ਗੱਲ ਆਉਂਦੀ ਹੈ, ਤਾਂ ਪੰਜਾਬ ਨੇ ਕ੍ਰਿਕਟ ਜਗਤ ਨੂੰ ਲਾਲਾ ਅਮਰਨਾਥ, ਬਿਸ਼ਨ ਸਿੰਘ ਬੇਦੀ, ਮਹਿੰਦਰ ਅਮਰਨਾਥ, ਯਸ਼ਪਾਲ ਸ਼ਰਮਾ, ਮਦਨ ਲਾਲ, ਨਵਜੋਤ ਸਿੰਘ ਸਿੱਧੂ, ਹਰਭਜਨ ਸਿੰਘ, ਯੁਵਰਾਜ ਸਿੰਘ, ਰੀਤਇੰਦਰ ਸੋਢੀ, ਦਿਨੇਸ਼ ਮੋਂਗੀਆ, ਹਰਵਿੰਦਰ ਸਿੰਘ, ਵਿਕਰਮ ਰਾਠੌਰ, ਸ਼ਰਨਦੀਪ ਸਿੰਘ ਵਰਗੇ ਦਿੱਗਜ਼ ਅਤੇ ਹਾਲ ਹੀ ਵਿੱਚ ਧੁੰਮਾਂ ਪਾਉਣ ਵਾਲੇ ਸ਼ੁਭਮਨ ਗਿੱਲ ਅਤੇ ਅਰਸ਼ਦੀਪ ਸਿੰਘ ਵਰਗੇ ਕ੍ਰਿਕਟਰ ਦਿੱਤੇ ਹਨ।”

ਉਨ੍ਹਾਂ ਅੱਗੇ ਲਿਖਿਆ, “ਬੀ.ਸੀ.ਸੀ.ਆਈ. ਦੇ ਮੀਤ ਪ੍ਰਧਾਨ ਰਾਜੀਵ ਸ਼ੁਕਲਾ ਜੀ ਦੇ ਮੀਡੀਆ ਵਿੱਚ ਆਏ ਬਿਆਨ ਵਿਚ ਆਖਿਆ ਗਿਆ ਹੈ ਕਿ ਮੁਹਾਲੀ ਦਾ ਸਟੇਡੀਅਮ ਮੈਚ ਕਰਵਾਉਣ ਲਈ ਆਈ.ਸੀ.ਸੀ. ਦੇ ਮਾਪਦੰਡਾਂ ਉਤੇ ਖਰਾ ਨਹੀਂ ਉਤਰਦਾ। ਮੈਂ ਆਪ ਜੀ ਤੋਂ ਜਾਣਨਾ ਚਾਹੁੰਦਾ ਹਾਂ ਕਿ ਅਜਿਹੇ ਕਿਹੜੇ ਆਈ.ਸੀ.ਸੀ. ਦੇ ਮਾਪਦੰਡਾ ਹਨ ਜਿਨ੍ਹਾਂ ਦੇ ਆਧਾਰ ਉਤੇ ਮੈਚ ਲਈ ਮੁਹਾਲੀ ਅਯੋਗ ਹੈ। ਇਸ ਤੋਂ ਇਲਾਵਾ ਮਾਪਦੰਡਾਂ ਵਿੱਚ ਮੌਜੂਦਾ ਸਮੇਂ ਕੋਈ ਤਬਦੀਲੀ ਕੀਤੀ ਗਈ ਕਿਉਂਕਿ ਸਤੰਬਰ 2022 ਵਿੱਚ ਭਾਰਤ-ਆਸਟਰੇਲੀਆ ਮੈਚ ਖੇਡਿਆ ਗਿਆ। ਪਿਛਲੇ ਸਮੇਂ ਵਿੱਚ ਵਿਸ਼ਵ ਕੱਪ ਦੇ ਮੈਚ ਵੀ ਖੇਡੇ ਗਏ। ਇਹ ਵੀ ਦੱਸਿਆ ਜਾਵੇ ਕਿ ਕੀ ਆਈ.ਸੀ.ਸੀ. ਦੀ ਟੀਮ ਵੱਲੋਂ ਮਾਪਦੰਡ ਦੇਖਣ ਲਈ ਮੁਹਾਲੀ ਸਟੇਡੀਅਮ ਦਾ ਕੋਈ ਦੌਰਾ ਵੀ ਕੀਤਾ ਗਿਆ?”

ਮੁਹਾਲੀ ਦੇ ਬਿਹਤਰੀ ਬੁਨਿਆਦੀ ਢਾਂਚੇ ਅਤੇ ਪਿਛਲੇ ਸਮੇਂ ਵਿਚ ਕੀਤੀਆਂ ਮੇਜ਼ਬਾਨੀਆਂ ਦਾ ਜ਼ਿਕਰ ਕਰਦਿਆਂ ਮੀਤ ਹੇਅਰ ਨੇ ਲਿਖਿਆ, “ਖੇਡਾਂ ਦੇ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਵੀ ਪੰਜਾਬ ਕੋਲ ਦੁਨੀਆ ਦੇ ਸਰਵੋਤਮ ਮੈਦਾਨ ਹਨ। ਮੁਹਾਲੀ ਦੇ ਆਈ.ਐਸ. ਬਿੰਦਰਾ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ. ਸੀ. ਏ.) ਸਟੇਡੀਅਮ ਨੂੰ ਦੋ ਵਿਸ਼ਵ ਕੱਪ ਸੈਮੀਫਾਈਨਲ ਜਿਨ੍ਹਾਂ ਵਿੱਚ 1996 ਵਿਲਜ਼ ਵਿਸ਼ਵ ਕੱਪ ਅਤੇ ਸਾਲ 2011 ਦੇ ਵਿਸ਼ਵ ਕੱਪ (ਦੋ ਲੀਗ ਮੁਕਾਬਲਿਆਂ ਤੋਂ ਇਲਾਵਾ) ਮੈਚਾਂ ਦੀ ਮੇਜ਼ਬਾਨੀ ਦੇ ਨਾਲ-ਨਾਲ 2016 ਵਿਸ਼ਵ ਕੱਪ ਟੀ-20 ਦੇ ਦੋ ਮੈਚਾਂ ਦੀ ਮੇਜ਼ਬਾਨੀ ਕਰਨ ਦਾ ਮਾਣ ਹਾਸਲ ਹੈ।

ਮੀਤ ਹੇਅਰ ਨੇ ਮੁਹਾਲੀ ਦੇ ਸਟੇਡੀਅਮ ਨੂੰ ਦੁਨੀਆਂ ਦੇ ਬਿਹਤਰੀਨ ਸਟੇਡੀਅਮਾਂ ਵਿੱਚੋਂ ਇਕ ਦੱਸਦਿਆਂ ਆਪਣੇ ਪੱਤਰ ਵਿਚ ਲਿਖਿਆ, “ਪੀ.ਸੀ.ਏ. ਸਟੇਡੀਅਮ ਮੁਹਾਲੀ ਨਾ ਸਿਰਫ਼ ਭਾਰਤ ਦੇ ਚੋਟੀ ਦੇ ਸਟੇਡੀਅਮਾਂ ਵਿੱਚੋਂ ਇੱਕ ਹੈ, ਬਲਕਿ ਵਿਸ਼ਵ ਦੇ ਪ੍ਰਮੁੱਖ ਸਟੇਡੀਅਮਾਂ ਦੀ ਸੂਚੀ ਵਿੱਚ ਵੀ ਆਉਂਦਾ ਹੈ। ਮੁਹਾਲੀ ਹਮੇਸ਼ਾ ਹੀ ਕ੍ਰਿਕਟ ਪ੍ਰਸ਼ੰਸਕਾਂ ਦੀ ਪਹਿਲੀ ਪਸੰਦ ਰਿਹਾ ਹੈ। ਮੁਹਾਲੀ ਵਿੱਚ ਇੱਕ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਅਤੇ ਸ਼ਹਿਰ ਵਿੱਚ ਟੀਮਾਂ ਦੇ ਠਹਿਰਨ ਲਈ ਬਿਹਤਰ ਬੁਨਿਆਦੀ ਢਾਂਚਾ ਅਤੇ ਹੋਟਲ ਵੀ ਹਨ।”

ਪੰਜਾਬ ਅਤੇ ਇਥੋਂ ਦੇ ਕ੍ਰਿਕਟ ਪ੍ਰੇਮੀਆਂ ਨਾਲ ਹੋਏ ਵਿਤਕਰੇਬਾਜ਼ੀ ਦੀ ਗੱਲ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਨੇ ਬੀ.ਸੀ.ਸੀ.ਆਈ. ਦੇ ਪ੍ਰਧਾਨ ਨੂੰ ਮੁੜ ਵਿਚਾਰ ਕਰਕੇ ਮੁਹਾਲੀ ਵਿਖੇ ਵਿਸ਼ਵ ਕੱਪ ਦਾ ਮੈਚ ਅਲਾਟ ਕਰਨ ਦੀ ਮੰਗ ਰੱਖਦਿਆਂ ਪੱਤਰ ਵਿੱਚ ਲਿਖਿਆ, “ਹਾਲਾਂਕਿ ਇਸ ਸਾਲ ਅਕਤੂਬਰ ਅਤੇ ਨਵੰਬਰ ਵਿੱਚ ਹੋਣ ਵਾਲੇ ਆਈ.ਸੀ.ਸੀ. ਵਿਸ਼ਵ ਕੱਪ-2023 ਦੇ ਸ਼ਡਿਊਲ ਵਿੱਚ ਪੰਜਾਬ ਨੂੰ ਕੋਈ ਵੀ ਮੈਚ ਅਲਾਟ ਨਹੀਂ ਕੀਤਾ ਗਿਆ, ਜੋ ਨਿਰਪੱਖ ਫੈਸਲਾ ਨਹੀਂ ਹੈ। ਇਸ ਦਾ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਪੰਜਾਬ ਨਾਲ ਇਨਸਾਫ਼ ਕਰਦੇ ਹੋਏ ਪੰਜਾਬ ਨੂੰ ਕੁਝ ਮੁਕਾਬਲੇ ਅਲਾਟ ਕੀਤੇ ਜਾਣ ਅਤੇ ਇਸ ਨੂੰ ਅੱਖੋਂ ਓਹਲੇ ਨਾ ਕੀਤਾ ਜਾਵੇ। ਮੈਨੂੰ ਪੂਰਾ ਭਰੋਸਾ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਨਾਲ ਨਿਆਂ ਕੀਤਾ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement