ਮੁੱਖ ਮੰਤਰੀ ਵਲੋਂ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਪ੍ਰਤੀ ਮਹੀਨਾ ਚਾਰ ਦਿਨ ਤੋਂ ਵਧਾ ਕੇ ਛੇ ਦਿਨ ਤਕ ਕਰਨ ਦਾ ਐਲਾਨ

By : KOMALJEET

Published : Jun 30, 2023, 8:15 pm IST
Updated : Jun 30, 2023, 8:15 pm IST
SHARE ARTICLE
Punjab News
Punjab News

ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ ਕੀਤਾ ਫ਼ੈਸਲਾ 

ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫ਼ੈਸਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਅਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ।

ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ ਚਾਰ ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ: ਅਮਰੀਕੀ ਕਾਲਜਾਂ ’ਚ ਨਸਲ ਅਧਾਰਤ ਰਾਖਵਾਂਕਰਨ ਬੰਦ, ਬਾਈਡਨ ਹੋਏ ਨਾਰਾਜ਼

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਅਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ ਚਾਰ ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ ਛੇ ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵਲੋਂ ਚੁਕਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement