Jalandhar News :ਜਲੰਧਰ ਵਿੱਚ AAP ਹੋਈ ਹੋਰ ਵੀ ਮਜਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ 'ਚ ਸ਼ਾਮਲ
Published : Jun 30, 2024, 7:59 pm IST
Updated : Jun 30, 2024, 7:59 pm IST
SHARE ARTICLE
Raj Kumar Kalsi
Raj Kumar Kalsi

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ

Jalandhar News : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਤੋਂ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਸ਼ਹਿਰ ਦੇ ਮਸ਼ਹੂਰ ਵਪਾਰੀ ਅਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ।

ਰਾਜ ਕੁਮਾਰ ਕਲਸੀ ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲੇ' ਦੇ ਸੰਚਾਲਕ ਹਨ।  ਉਹਨਾਂਂ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ। ਉਹ 'ਪਰਿਆਵਰਣ ਵੈਲਫੇਅਰ ਸੋਸਾਇਟੀ' ਦੇ ਪ੍ਰਧਾਨ ਅਤੇ ਨੀਲਕੰਠ ਨੌਜਵਾਨ ਸਭਾ ਦੇ ਚੇਅਰਮੈਨ ਹਨ। ਉਹ ਇਨ੍ਹਾਂ ਦੋਵੇਂ ਸੰਸਥਾਵਾਂ ਰਾਹੀਂ ਲੋਕ ਸੇਵਾ ਦੇ ਕੰਮਾਂ ਵਿੱਚ ਵੀ ਬਹੁਤ ਸਰਗਰਮ ਰਹਿੰਦੇ ਹਨ। ਕਲਸੀ ਜਲੰਧਰ ਦੇ ਵਾਰਡ ਨੰਬਰ 74 ਤੋਂ ਕੌਂਸਲਰ ਮਦਨ ਲਾਲ ਖਿੰਡਰ ਦੇ ਜੁਆਈ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਰਾਜ ਕੁਮਾਰ ਕਲਸੀ ਨੂੰ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।  ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ।  ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ।

 ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ 'ਚ ਵੀ ਇੱਥੋਂ ਦੇ ਲੋਕਾਂ ਨੇ 'ਆਪ' ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਵੱਲੋਂ ਧੋਖਾਧੜੀ ਅਤੇ ਜਨਤਾ ਦੇ ਫਤਵੇ ਦਾ ਨਿਰਾਦਰ ਕਰਨ ਤੋਂ ਬਾਅਦ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ  'ਆਪ'  ਉਮੀਦਵਾਰ ਮਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਜਿੱਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ 14 ਫਰਵਰੀ ਦੀ ਬੈਠਕ Kisana ਲਈ ਹੋਵੇਗੀ ਸਾਰਥਕ, Kisana ਨੂੰ ਮਿਲੇਗੀ MSP ਦੀ ਗਾਰੰਟੀ ?

19 Jan 2025 12:23 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

19 Jan 2025 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

18 Jan 2025 12:04 PM

Khanauri Border Farmers Meeting | Sarwan Singh Pandehr ਪਹੁੰਚੇ ਮੀਟਿੰਗ ਕਰਨ

18 Jan 2025 12:00 PM

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM
Advertisement