Samrala Accident News : ਤੇਜ਼ ਰਫ਼ਤਾਰ ਰੇਸਰ ਬਾਈਕ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਦੀ ਮੌਤ, ਇੱਕ ਜ਼ਖ਼ਮੀ

By : BALJINDERK

Published : Jun 30, 2024, 4:07 pm IST
Updated : Jun 30, 2024, 6:29 pm IST
SHARE ARTICLE
ਮ੍ਰਿਤਕਾਂ ਦੀ ਫਾਈਲਾਂ ਫੋਟੋਆਂ
ਮ੍ਰਿਤਕਾਂ ਦੀ ਫਾਈਲਾਂ ਫੋਟੋਆਂ

Samrala Accident News : ਭਿਆਨਕ ਟੱਕਰ ’ਚ ਰੇਸਰ ਬਾਈਕ ਨੂੰ ਲੱਗੀ ਅੱਗ 

Samrala Accident News : ਸਮਰਾਲਾ ਨਜ਼ਦੀਕ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਵਿਚ ਇਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹੇਡੋਂ ਤੋਂ ਇਕ ਮਾਂ ਤੇ ਉਸ ਦਾ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕਿ ਕੁਝ ਸਮਾਨ ਘਰ ਭੁੱਲ ਗਏ ਤੇ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਈਡ ਤੋਂ ਇਕ ਤੇਜ਼ ਰਫ਼ਤਾਰ ਰੇਸਰ ਬਾਈਕ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਨਾਲ ਰੇਸਰ ਬਾਈਕ ਸਵਾਰ ਤੇ ਐਕਟਿਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਐਕਟਿਵਾ ਚਲਾ ਰਿਹਾ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਸਮਰਾਲਾ ਲਿਆਂਦਾ ਗਿਆ। 
ਦੱਸਣਯੋਗ ਹੈ ਕਿ ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਈਕ ਨੂੰ ਅੱਗ ਲੱਗ ਗਈ। ਜਿਸ ਨੂੰ ਫਾਈਰ ਬ੍ਰਿਗੇਡ ਦੀ ਮਦਦ ਨਾਲ ਬੁਝਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਪਤਨੀ ਪਰਮਿੰਦਰ ਸਿੰਘ (50) ਵਾਸੀ ਹੇਡੋਂ ਦੇ ਤੌਰ ’ਤੇ ਹੋਈ ਹੈ ਜਦਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਵਿਵੇਕ ਵਾਸੀ (42) ਚੰਡੀਗੜ੍ਹ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ।

(For more news apart from high-speed racer bike collided with an Activa in Samrala, 2 dead, one injured News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement