ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ , ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ 'ਚ ਸ਼ਮੂਲੀਅਤ
Published : Jun 30, 2024, 8:46 pm IST
Updated : Jun 30, 2024, 8:46 pm IST
SHARE ARTICLE
Last Respects Paid to Rakesh Yadav
Last Respects Paid to Rakesh Yadav

ਰਾਕੇਸ਼ ਯਾਦਵ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ

Last Respects Paid to Rakesh Yadav: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ।  ਰਾਕੇਸ਼ ਯਾਦਵ ਦਾ 17 ਜੂਨ 2024  ਨੂੰ  ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ।

ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ।

ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇਗਾ।

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਸਾਹਿਬਾਨ ਦੀ ਪਵਿੱਤਰ ਬਾਣੀ ਸਾਨੂੰ ਕਿਰਤ ਕਰਨ, ਨਾਮ ਜਪਣ, ਵੰਡ ਛੱਕਣ ਦਾ ਉਪਦੇਸ਼ ਦਿੰਦੀ ਹੈ। ਇਸ ਤੋਂ ਵੀ ਅੱਗੇ ਦੁੱਖ ਵੇਲੇ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਓਟ ਆਸਰਾ ਲੈਣ ਬਾਰੇ ਕਿਹਾ ਗਿਆ ਹੈ। ਉਨ੍ਹਾਂ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਦੇ ਤਿਆਗ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਜਿਹੀ ਅਦੁੱਤੀ ਮਿਸਾਲ ਕਿਧਰੇ ਵੀ ਨਹੀਂ ਮਿਲਦੀ ਪਰ ਉਨ੍ਹਾਂ ਵੀ ਇਸ ਤੇ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਪ੍ਰਮਾਤਮਾ ਦੀ ਰਜ਼ਾ ਦਾ ਸ਼ੁਕਰਾਨਾ ਹੀ ਕੀਤਾ ਸੀ। ਇਸ ਲਈ ਸਾਨੂੰ ਵੀ ਆਪਣੇ ਗੁਰੂ ਸਾਹਿਬਾਨ ਤੋਂ ਸਿਖਿਆ ਲੈਂਦਿਆਂ ਇਸ ਭਾਣੇ ਨੂੰ ਮੰਨ ਕੇ ਉਸ ਦੀ ਰਜ਼ਾ ਚ ਰਹਿਣਾ ਪਵੇਗਾ।

ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਅਤੇ ਵੈਰਾਗਮਈ ਕੀਰਤਨ ਸਮੂਹ ਸੰਗਤ ਨੂੰ ਸਰਵਣ ਕਰਵਾਇਆ ਗਿਆ।

ਅੱਜ ਅੰਤਿਮ ਅਰਦਾਸ ਮੌਕੇ ਹਾਜ਼ਰ ਸੰਗਤਾਂ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ, ਜਗਰੂਪ ਸਿੰਘ ਗਿੱਲ, ਕੁਲਵੰਤ ਸਿੰਘ ਪੰਡੋਰੀ, ਕੁਲਜੀਤ ਸਿੰਘ ਰੰਧਾਵਾ, ਦਲਬੀਰ ਸਿੰਘ ਟੋਂਗ, ਜਸਵੀਰ ਸਿੰਘ ਰਾਜ ਗਿੱਲ,ਅਮਿਤ ਰਤਨ ਕੋਟਫੱਤਾ, ਗੁਰਪ੍ਰੀਤ ਗੋਗੀ, ਡਾਕਟਰ ਰਵਜੋਤ ਸਿੰਘ, ਬਲਕਾਰ ਸਿੰਘ ਸਿੱਧੂ, ਡਾਕਟਰ ਨਛੱਤਰ ਪਾਲ, ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਗੋਰਵ ਯਾਦਵ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਜਸਪ੍ਰੀਤ ਤਲਵਾਰ ਆਈ.ਏ.ਐਸ, ਏ.ਡੀ.ਜੀ. ਐਸ.ਐਸ ਸ਼੍ਰੀਵਾਸਤਵਾ, ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਮਲਵਿੰਦਰ ਸਿੰਘ ਜੱਗੀ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਮਾਰ ਰਾਹੁਲ ਆਈ.ਏ.ਐਸ., ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾਕਟਰ ਸੰਦੀਪ ਗਰਗ, ਹਿਮਾਂਸ਼ੂ ਜੈਨ ਆਈ.ਏ.ਐਸ., ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਗੋਲਡੀ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਜ਼ਫ਼ਰ, ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ, ਕਰਨ ਗਿਲਹੋਤਰਾ ਚੇਅਰਮੈਨ ਪੀ.ਐਚ.ਬੀ.ਐਂਡ ਕਾਮਰਸ ਪੰਜਾਬ,ਐਡਵੋਕੇਟ ਅਨਮੋਲ ਰਤਨ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement