Sultanpur Lodhi : ਦੁਬਈ ਦੀ ਜੇਲ੍ਹ ’ਚ ਫਸੇ 17 ਨੌਜਵਾਨਾਂ ਦੇ ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ

By : BALJINDERK

Published : Jun 30, 2024, 5:49 pm IST
Updated : Jun 30, 2024, 5:49 pm IST
SHARE ARTICLE
 ਨੌਜਵਾਨਾਂ ਦੇ ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਪੱਤਰ ਸੌਂਪ ਮਦਦ ਦੀ ਗੁਹਾਰ ਲਗਾਉਂਦੇ ਹੋਏ
ਨੌਜਵਾਨਾਂ ਦੇ ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਪੱਤਰ ਸੌਂਪ ਮਦਦ ਦੀ ਗੁਹਾਰ ਲਗਾਉਂਦੇ ਹੋਏ

Sultanpur Lodhi : ਵਿਦੇਸ਼ ਮੰਤਰਾਲੇ ਕੋਲੋਂ ਮੁੱਦਾ ਉਠਾਉਣਗੇ ਸੰਤ ਸੀਚੇਵਾਲ 

Sultanpur Lodhi : ਦੁਬਈ ਦੀ ਜੇਲ੍ਹ +ਚ ਪਿਛਲੇ ਡੇਢ ਸਾਲ ਤੋਂ ਫਸੇ ਪੰਜਾਬ ਦੇ 17 ਨੌਜਵਾਨਾਂ ਦੇ ਪਰਿਵਾਰਾਂ ਨੇ ਵਿਦੇਸ਼ ਮੰਤਰਾਲੇ ਅਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਕੋਲ ਪਹੁੰਚ ਕਰਕੇ ਇਹਨਾਂ ਨੌਜਵਾਨਾਂ ਨੂੰ ਵਾਪਿਸ ਲਿਆਉਣ ਦੀ ਗੁਹਾਰ ਲਗਾਈ। ਨਿਰਮਲ ਕੁਟੀਆ ਸੁਲਤਨਾਪੁਰ ਲੋਧੀ ਪਹੁੰਚੇ 12 ਦੇ ਕਰੀਬ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਿਛਲੇ ਡੇਢ ਸਾਲ ਤੋਂ ਪਲ- ਪਲ ਮਰ ਰਹੇ ਹਨ। ਕਿਉਂਕਿ ਉਹਨਾਂ ਨੂੰ ਆਪਣੇ ਬੱਚਿਆਂ ਦੇ ਕੇਸ ਬਾਰੇ ਕੋਈ ਵੀ ਸਹੀ ਜਾਣਕਾਰੀ ਨਹੀਂ ਮਿਲ ਰਹੀ ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿਚ ਬੰਦ ਨੌਜਵਾਨ ਮਾਨਸਿਕ ਪੀੜਾ ਝੱਲ ਰਹੇ ਹਨ। ਪੀੜਤ ਪਰਿਵਾਰਾਂ ਨੂੰ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਭਰੋਸਾ ਦਿੱਤਾ ਕਿ ਉਹ ਇਹਨਾਂ ਨੌਜਵਾਨਾਂ ਦਾ ਮਸਲਾ ਵਿਦੇਸ਼ ਮੰਤਰਾਲੇ ਕੋਲ ਉਠਾਉਣਗੇ ਅਤੇ ਉਹਨਾਂ ਦੀ ਹਰ ਸੰਭਵ ਮਦਦ ਕਰਨਗੇ। 
ਜ਼ਿਕਰਯੋਗ ਹੈ ਕਿ ਇਹਨਾਂ ਨੌਜਵਾਨਾਂ ਵਿਚ ਜਲੰਧਰ ਜ਼ਿਲ੍ਹੇ ਦੇ 6, ਕਪੂਰਥਲਾ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਦੇ 3-3 ਨੌਜਵਾਨ ਜਦਕਿ ਗੁਰਦਾਸਪੁਰ, ਅੰਮ੍ਰਿਤਸਰ ਤੇ ਚੰਡੀਗੜ੍ਹ ਦੇ 1-1 ਨੌਜਵਾਨ ਸ਼ਾਮਿਲ ਹਨ। ਦੁਬਈ ਵਿਚ ਫਸੇ ਗੌਰਵ ਕੁਮਾਰ ਦੇ ਭਰਾ ਰਵੀਕਾਂਤ ਨੇ ਦੱਸਿਆ ਕਿ ਰੋਜ਼ੀ ਰੋਟੀ ਕਮਾਉਣ ਦੀ ਖਾਤਰ ਗਏ ਗੌਰਵ ਨੂੰ ਇਸ ਗੱਲ ਦਾ ਨਹੀਂ ਸੀ ਪਤਾ ਕਿ ਉੱਥੇ ਹੋਏ ਇੱਕ ਝਗੜੇ ਵਿਚ ਉਹ ਇਸ ਤਰ੍ਹਾਂ ਫਸ ਜਾਣਗੇ। ਰਵੀਕਾਂਤ ਨੇ ਦੱਸਿਆ ਕਿ ਉਸਦਾ ਭਰਾ ਬਾਕੀ ਹੋਰ ਨੌਜਵਾਨਾਂ ਨਾਲ ਇੱਕਠੇ ਇੱਕ ਕਮਰੇ ਵਿੱਚ ਰਹਿੰਦੇ ਸੀ ਜਿੱਥੋਂ ਉੱਥੋਂ ਦੀ ਪੁਲਿਸ ਨੇ ਉਹਨਾਂ ਨੂੰ ਰਾਤ ਸਮੇਂ ਸੁੱਤਿਆ ਪਿਆ ਹੀ ਫੜ੍ਹ ਲਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਮਰੱਥਾ ਨਹੀਂ ਕਿ ਉਹ ਦੁਬਈ ਵਕੀਲ ਕਰਕੇ ਕੇਸ ਦੀ ਪੈਰਵਾਈ ਕਰ ਸਕਣਗੇ। 
ਇਹਨਾਂ ਨੌਜਵਾਨਾਂ ’ਚ ਫਸੇ ਪਰਜੀਆਂ ਕਲਾਂ ਦੇ ਹਰਪ੍ਰੀਤ ਸਿੰਘ ਦੀ ਭੈਣ ਨੇ ਦੱਸਿਆ ਕਿ ਉਨ੍ਹਾਂ ਨੂੰ ਡੇਢ ਮਹੀਨੇ ਪਹਿਲਾਂ ਦੁਬਈ ਦੇ ਨੰਬਰ ਤੋਂ ਫੋਨ ਆਇਆ ਸੀ ਕਿ ਉਹ ਉਸਦੇ ਭਰਾ ਨੂੰ ਛੁਡਵਾ ਦੇਣਗੇ, ਉਸਦੇ ਬਦਲੇ ਉਹਨਾਂ ਨੂੰ 1 ਲੱਖ ਰੁਪਏ ਦੇ ਦਿਉ। ਜਦੋਂ ਹਰਪ੍ਰੀਤ ਦੀ ਭੈਣ ਨੇ ਕਿਹਾ ਕਿ ਉਹਨਾਂ ਕੋਲ ਇੰਨੇ ਪੈਸੇ ਨਹੀਂ ਹਨ ਤਾਂ ਫੋਨ ਕਰਨ ਵਾਲ਼ਿਆਂ ਨੇ ਕਿਹਾ ਕਿ 50 ਹਜ਼ਾਰ ਰੁਪਏ ਦੇ ਦਿਉ ਤਦ ਵੀ ਅਸੀਂ ਤੁਹਾਡੇ ਲੜਕੇ ਨੂੰ ਛੁਡਵਾ ਦਿਆਂਗੇ। 
ਦੀਪਕ ਦੇ ਪਿਤਾ ਰਾਮ ਲੁਭਾਇਆ ਨੇ ਦੱਸਿਆ ਕਿ ਇੱਕ ਤਾਂ ਉਹ ਆਪਣੇ ਪੁੱਤਰ ਦੇ ਫਸ ਜਾਣ ਕਾਰਨ ਮੁਸੀਬਤ ਵਿਚ ਹਨ ਤੇ ਦੂਜਾ ਉਨ੍ਹਾਂ ਨੂੰ ਅਜਿਹੀਆਂ ਫੇਕ ਕਾਲਾਂ ਆ ਰਹੀਆਂ ਹਨ। ਜਿਸ ’ਚ ਫੋਨ ਕਰਨ ਵਾਲਾ ਦਾਅਵਾ ਕਰ ਰਹੇ ਹਨ ਕਿ ਤੁਸੀਂ ਪੈਸੇ ਦਿਓ ਅਸੀਂ ਤਹਾਨੂੰ ਲੜਕੇ ਨੂੰ ਛਡਵਾ ਦਿਆਂਗੇ। ਉਨ੍ਹਾਂ ਕਿਹਾ ਕਿ ਮੁਸੀਬਤ ਵਿੱਚ ਫਸੇ ਪਰਿਵਾਰਾਂ ਵਿਚੋਂ ਵੀ ਕਈ ਲੋਕ ਆਪਣਾ ਮੁਨਾਫ਼ਾ ਭਾਲ ਰਹੇ ਹਨ। 
ਇਸ ਤਰ੍ਹਾਂ ਫਗਵਾੜੇ ਤੋਂ ਆਏ ਹਰਮੇਸ਼ ਲਾਲ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਹਰਦੀਪ ਕੁਮਾਰ ਦੁਬਈ ਵਿਚ ਟੂਰਿਜ਼ਟ ਵੀਜ਼ੇ ’ਤੇ ਗਿਆ ਸੀ। ਉੱਥੇ ਉਹ ਆਪਣੇ ਦੋਸਤ ਨੂੰ ਮਿਲਣ ਗਿਆ ਸੀ, ਜਿੱਥੇ ਪੁਲਿਸ ਦੇ ਪਏ ਉਸੇ ਰਾਤ ਛਾਪੇ ਵਿਚ ਹਰਦੀਪ ਕੁਮਾਰ ਵੀ ਫੜਿਆ ਗਿਆ।

(For more news apart from  Parents of 17 youths stuck in Dubai jail met Sant Seechewal for help News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/07/2025

09 Jul 2025 12:28 PM

Bhagwant Mann Vs Bikram Singh Majithia | Bhagwant Mann Reveals Why Vigilence arrest Majithia !

09 Jul 2025 12:23 PM

ਹੁਣੇ ਹੁਣੇ ਬੱਸ ਅਤੇ ਕਾਰ ਦੀ ਹੋ ਗਈ ਭਿਆਨਕ ਟੱਕਰ, 10 ਲੋਕਾਂ ਦੀ ਮੌ+ਤ, ਪੈ ਗਿਆ ਚੀਕ ਚਿਹਾੜਾ, ਦੇਖੋ ਤਸਵੀਰਾਂ

07 Jul 2025 5:53 PM

Abohar Tailer Murder News | Who killed Abohar Taylor? | Abohar wear well owner sanjay verma Murder

07 Jul 2025 5:51 PM

Punjabi Actress Tania's Father News : Tania ਦੇ Father ਨੂੰ ਗੋ+ਲੀਆਂ ਮਾਰਨ ਵਾਲੇ ਤਿੰਨ ਕਾਬੂ | Moga Police

06 Jul 2025 9:40 PM
Advertisement