Jalandhar News : ਆਮ ਆਦਮੀ ਪਾਰਟੀ ਹੋਈ ਮਜ਼ਬੂਤ, ਸ਼ਹਿਰ ਦੇ ਨਾਮਵਰ ਵਪਾਰੀ 'ਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਆਪ ’ਚ ਸ਼ਾਮਲ

By : BALJINDERK

Published : Jun 30, 2024, 7:58 pm IST
Updated : Jun 30, 2024, 8:04 pm IST
SHARE ARTICLE
 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ
 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕਰਦੇ ਹੋਏ

Jalandhar News :  ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਕੁਮਾਰ ਕਲਸੀ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ

Jalandhar News : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਫਿਰ ਤੋਂ ਵੱਡੀ ਮਜਬੂਤੀ ਮਿਲੀ ਹੈ। ਜਲੰਧਰ ਸ਼ਹਿਰ ਦੇ ਮਸ਼ਹੂਰ ਵਪਾਰੀ ਅਤੇ ਸਮਾਜ ਸੇਵੀ ਰਾਜ ਕੁਮਾਰ ਕਲਸੀ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਐਤਵਾਰ ਨੂੰ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਜ ਕੁਮਾਰ ਕਲਸੀ ਵਿਨਆਲ ਸਪੋਰਟਿੰਗ ਕੰਪਨੀ, ਜਲੰਧਰ ਵਾਲੇ' ਦੇ ਸੰਚਾਲਕ ਹਨ।  ਉਹਨਾਂਂ ਨੂੰ ਇਲਾਕੇ ਦਾ ਬਹੁਤ ਹੀ ਸਤਿਕਾਰਤ ਅਤੇ ਨਾਮਵਰ ਵਿਅਕਤੀ ਮੰਨਿਆ ਜਾਂਦਾ ਹੈ। ਉਹ 'ਪਰਿਆਵਰਣ ਵੈਲਫੇਅਰ ਸੋਸਾਇਟੀ' ਦੇ ਪ੍ਰਧਾਨ ਅਤੇ ਨੀਲਕੰਠ ਨੌਜਵਾਨ ਸਭਾ ਦੇ ਚੇਅਰਮੈਨ ਹਨ। ਉਹ ਇਨ੍ਹਾਂ ਦੋਵੇਂ ਸੰਸਥਾਵਾਂ ਰਾਹੀਂ ਲੋਕ ਸੇਵਾ ਦੇ ਕੰਮਾਂ ਵਿੱਚ ਵੀ ਬਹੁਤ ਸਰਗਰਮ ਰਹਿੰਦੇ ਹਨ। ਕਲਸੀ ਜਲੰਧਰ ਦੇ ਵਾਰਡ ਨੰਬਰ 74 ਤੋਂ ਕੌਂਸਲਰ ਮਦਨ ਲਾਲ ਖਿੰਡਰ ਦੇ ਜੁਆਈ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਰਾਜ ਕੁਮਾਰ ਕਲਸੀ ਨੂੰ ਪਾਰਟੀ 'ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।  ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮੁੱਚਾ ਜਲੰਧਰ ਆਮ ਆਦਮੀ ਪਾਰਟੀ ਦੇ ਨਾਲ ਖੜ੍ਹਾ ਹੈ।  ਸਾਡੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਆਮ ਲੋਕ ਬਹੁਤ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ 'ਚ ਵੀ ਇੱਥੋਂ ਦੇ ਲੋਕਾਂ ਨੇ 'ਆਪ' ਉਮੀਦਵਾਰ ਨੂੰ ਜਿਤਾਇਆ ਸੀ, ਪਰ ਉਸ ਵੱਲੋਂ ਧੋਖਾਧੜੀ ਅਤੇ ਜਨਤਾ ਦੇ ਫਤਵੇ ਦਾ ਨਿਰਾਦਰ ਕਰਨ ਤੋਂ ਬਾਅਦ ਮੁੜ ਚੋਣਾਂ ਦੀ ਲੋੜ ਪੈ ਗਈ ਹੈ, ਪਰ ਮੈਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਇੱਥੋਂ ਦੇ ਲੋਕ  'ਆਪ'  ਉਮੀਦਵਾਰ ਮਹਿੰਦਰ ਭਗਤ ਨੂੰ ਭਾਰੀ ਬਹੁਮਤ ਨਾਲ ਜਿੱਤਾਉਣਗੇ ਅਤੇ ਧੋਖੇਬਾਜ਼ਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।

(For more news apart from prominent businessman and social worker Raj Kumar Kalsi joined AAP In Janladhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement