Punjab Weather Update: ਪਹਿਲਾਂ-ਪਹਿਲਾਂ ਨਿਬੇੜ ਲਵੋ ਕੰਮ, ਪੰਜਾਬ 'ਚ ਅੱਜ ਪਵੇਗਾ ਭਾਰੀ ਮੀਂਹ
Published : Jun 30, 2024, 8:50 am IST
Updated : Jun 30, 2024, 8:50 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ

Punjab Weather Update News in punjabi : ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅੱਜ ਐਤਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਤੇ 1 ਜੁਲਾਈ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਅਲਰਟ ਤੋਂ ਬਾਅਦ, ਵਸਨੀਕਾਂ ਨੂੰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਅਗਲੇ 2-3 ਦਿਨਾਂ ਤੱਕ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਸੂਬੇ 'ਚ ਪੈ ਰਹੀ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: T20 World Cup 2024: ਖਿਤਾਬ ਜਿੱਤਣ ਤੋਂ ਬਾਅਦ ਟੀਮ ਇੰਡੀਆ 'ਤੇ ਹੋਈ ਪੈਸਿਆ ਦੀ ਬਰਸਾਤ, ਜਾਣੋ ਕਿੰਨੀ ਮਿਲੀ ਇਨਾਮੀ ਰਾਸ਼ੀ?  

ਆਈਐਮਡੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ 9 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ ਵਿੱਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Rohit Sharma T20 Retirement: ਕਪਤਾਨ ਰੋਹਿਤ ਸ਼ਰਮਾ ਨੇ ਵੀ T20 ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ  

ਮੌਨਸੂਨ ਨੇ ਪੰਜਾਬ ਦੇ ਹਾਲਾਤ ਨਹੀਂ ਬਦਲੇ
ਮਾਨਸੂਨ ਦੋ ਦਿਨ ਪਹਿਲਾਂ ਹੀ ਪੰਜਾਬ ਵਿਚ ਪਹੁੰਚਿਆ ਹੈ। ਮਾਨਸੂਨ ਨੇ ਇਹ ਐਂਟਰੀ ਹਿਮਾਚਲ ਪ੍ਰਦੇਸ਼ ਤੋਂ ਪਠਾਨਕੋਟ ਦੇ ਰਸਤੇ ਕੀਤੀ ਪਰ ਦੋ ਦਿਨਾਂ ਤੋਂ ਪੰਜਾਬ ਵਿੱਚ ਮਾਨਸੂਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਆਈਐਮਡੀ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਬਿਹਤਰ ਬਾਰਿਸ਼ ਦੇਵੇਗਾ। ਮਾਨਸੂਨ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਆਪਣੀ ਸਥਿਤੀ ਬਦਲੇਗਾ ਅਤੇ ਪੰਜਾਬ ਨਾਲ ਕੁਝ ਹੋਰ ਰਾਜਾਂ ਵਿੱਚ ਸਰਗਰਮ ਹੋ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜੂਨ ਮਹੀਨੇ ਵਿੱਚ ਘੱਟ ਗਿਆ ਮੀਂਹ
ਆਈਐਮਡੀ ਮੁਤਾਬਕ ਮਾਨਸੂਨ ਦੇ ਆਮ ਨਾਲੋਂ ਬਿਹਤਰ ਰਹਿਣ ਦੀ ਉਮੀਦ ਹੈ ਪਰ ਜੇਕਰ ਜੂਨ ਮਹੀਨੇ ਦੀ ਗੱਲ ਕਰੀਏ ਤਾਂ 1 ਤੋਂ 29 ਜੂਨ ਤੱਕ ਪੰਜਾਬ ਵਿੱਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ। ਆਮ ਤੌਰ 'ਤੇ ਪੰਜਾਬ 'ਚ ਇਨ੍ਹਾਂ 29 ਦਿਨਾਂ 'ਚ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ ਪਰ ਇਸ ਸਾਲ ਹੁਣ ਤੱਕ ਸਿਰਫ 25.6 ਮਿਲੀਮੀਟਰ ਬਾਰਿਸ਼ ਹੀ ਹੋਈ ਹੈ, ਜੋ ਕਿ ਆਮ ਨਾਲੋਂ 48 ਫੀਸਦੀ ਘੱਟ ਹੈ।

(For more news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement