Punjab News : ਬਠਿੰਡਾ ਵਿੱਚ ਜਲਦ ਲਗਾਏ ਜਾਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ
Published : Jun 30, 2024, 4:03 pm IST
Updated : Jun 30, 2024, 4:03 pm IST
SHARE ARTICLE
Aman Arora
Aman Arora

50 ਕਰੋੜ ਦੀ ਲਾਗਤ ਵਾਲੇ ਇਹ ਪ੍ਰਾਜੈਕਟ ਜੂਨ 2025 ਤੱਕ ਕੀਤੇ ਜਾਣਗੇ ਕਾਰਜਸ਼ੀਲ⁠: ਅਮਨ ਅਰੋੜਾ

 Punjab News : ਸੌਰ ਊਰਜਾ ਨੂੰ ਅਪਣਾ ਕੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਦੀ ਦਿਸ਼ਾ ਵਿੱਚ ਇਕ ਹੋਰ ਠੋਸ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ 12 ਮੈਗਾਵਾਟ (ਹਰੇਕ ਪਲਾਂਟ 4 ਮੈਗਾਵਾਟ) ਸਮਰੱਥਾ ਦੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ ਲਗਾਏ ਜਾਣਗੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹਾਲ ਹੀ ਵਿੱਚ ਖੇਤੀਬਾੜੀ ਸਬੰਧੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਠਿੰਡਾ ਦੇ ਪਿੰਡ ਤਰਖਾਣਵਾਲਾ ਵਿਖੇ 4 ਮੈਗਾਵਾਟ ਦਾ ਸੂਰਜੀ ਊਰਜਾ ਪਲਾਂਟ ਕਾਰਜਸ਼ੀਲ ਕੀਤਾ ਹੈ। ਇਸ ਪ੍ਰਾਜੈਕਟ ਤੋਂ ਪੈਦਾ ਹੋਈ ਬਿਜਲੀ ਪਿੰਡ ਸੇਖੂ ਸਥਿਤ ਪੀ.ਐਸ.ਪੀ.ਸੀ.ਐਲ. ਦੇ ਗਰਿੱਡ/ਸਬ ਸਟੇਸ਼ਨ ਨੂੰ ਸਪਲਾਈ ਕੀਤੀ ਜਾਂਦੀ ਹੈ। ਇਹ ਪ੍ਰਾਜੈਕਟ ਸਾਲਾਨਾ ਲਗਭਗ 6.65 ਮਿਲੀਅਨ ਯੂਨਿਟ ਬਿਜਲੀ ਪੈਦਾ ਕਰੇਗਾ।

ਅਮਨ ਅਰੋੜਾ ਨੇ ਦੱਸਿਆ ਕਿ 50 ਕਰੋੜ ਦੀ ਲਾਗਤ ਵਾਲੇ 12 ਮੈਗਾਵਾਟ ਸਮਰੱਥਾ ਦੇ ਇਹ ਹੋਰ ਤਿੰਨ ਸੂਰਜੀ ਊਰਜਾ ਪ੍ਰਾਜੈਕਟਾਂ ਦੇ ਜੂਨ 2025 ਤੱਕ ਕਾਰਜਸ਼ੀਲ ਹੋਣ ਦੀ ਆਸ ਹੈ। ਉਨ੍ਹਾਂ ਅੱਗੇ ਦੱਸਿਆ ਇਨ੍ਹਾਂ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀ ਵਾਂਦਰ, ਸ਼ੇਰਗੜ੍ਹ ਅਤੇ ਕੋਠੇ ਮੱਲੂਆਣਾ ਵਿੱਚ ਲੱਗੇ ਪੀ.ਐਸ.ਪੀ.ਸੀ.ਐਲ ਦੇ 66 ਕੇ.ਵੀ ਸਬ-ਸਟੇਸ਼ਨਾਂ ਨੇੜੇ ਪੰਚਾਇਤੀ ਜ਼ਮੀਨ ਲੀਜ਼ 'ਤੇ ਲਈ ਗਈ ਹੈ।

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਖੇਤੀਬਾੜੀ ਲਈ ਸੌਰ ਊਰਜਾ ਦੇ ਸੰਕਲਪ ਨੂੰ ਦਰਸਾਉਣਗੇ ਅਤੇ ਪੀ.ਐਸ.ਪੀ.ਸੀ.ਐਲ. ਨੂੰ ਬਹੁਤ ਘੱਟ ਕੀਮਤ 'ਤੇ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੇ ਲਾਭ ਪ੍ਰਦਾਨ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਤੋਂ ਲੰਬੇ ਸਮੇਂ ਦੇ ਪੀ.ਪੀ.ਏ. ਤਹਿਤ ਪੀ.ਐਸ.ਪੀ.ਸੀ.ਐਲ. ਨੂੰ 2.748 ਰੁਪਏ ਪ੍ਰਤੀ ਕਿਲੋਵਾਟ ਘੰਟਾ ਦੀ ਦਰ ਮੁਤਾਬਕ ਬਿਜਲੀ ਸਪਲਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement