Tran Taran News : ਧੋਖਾਧੜੀ ਦੇ ਦੋਸ਼ ਹੇਠ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ 6 ਖ਼ਿਲਾਫ਼ ਮਾਮਲਾ ਦਰਜ

By : BALJINDERK

Published : Jun 30, 2024, 12:50 pm IST
Updated : Jun 30, 2024, 12:50 pm IST
SHARE ARTICLE
 ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼
ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼

Tran Taran News : ਇੱਕ ਸਨਅਤਕਾਰ ਦੀ ਜ਼ਬਤ ਕੀਤੀ ਮਿੱਲ ਸਸਤੇ ਭਾਅ ’ਚ ਵੇਚਣ ਦਾ ਮਾਮਲਾ

Tran Taran News :  ਤਰਨ ਤਾਰਨ ਦੀ ਸਥਾਨਕ ਥਾਣਾ ਸਿਟੀ ਪੁਲਿਸ ਨੇ ਇਕ ਸਨਅਤਕਾਰ ਦੀ ਜ਼ਬਤ ਕੀਤੀ ਮਿੱਲ ਸਸਤੇ ’ਚ ਵੇਚਣ ਦੇ ਮਾਮਲੇ ’ਚ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਸਮੇਤ 6 ਵਿਅਕਤੀਆਂ ਨੂੰ ਪੰਜਾਬ ਵਿੱਤ ਨਿਗਮ (ਪੀਐੱਫ਼ਸੀ) ਦੇ ਸਾਬਕਾ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ 1998 ਦਾ ਹੈ, ਉਸ ਸਮੇਂ ਸੋਮ ਪ੍ਰਕਾਸ਼ ਪੰਜਾਬ ਵਿੱਤ ਨਿਗਮ ਦੇ ਸੀਨੀਅਰ ਅਧਿਕਾਰੀ ਸਨ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਵਿਚ ਸੋਮ ਪ੍ਰਕਾਸ਼ ਤੋਂ ਇਲਾਵਾ ਪੀਐੱਫਸੀ ਦਾ ਸਾਬਕਾ ਡਿਪਟੀ ਮੈਨੇਜਰ ਸਤਪਾਲ ਵਾਸੀ ਜਲੰਧਰ, ਸੀਐੱਮ ਸੇਠੀ ਵਾਸੀ ਫਲੈਟ ਨੰਬਰ 440 ਸੈਕਟਰ-61 ਚੰਡੀਗੜ੍ਹ, ਸੁਧੀਰ ਕਪਿਲਾ ਸਾਬਕਾ ਜ਼ਿਲ੍ਹਾ ਮੈਨੇਜਰ ਵਾਸੀ ਰਣਜੀਤ ਐਵੇਵਿਊ ਅੰਮ੍ਰਿਤਸਰ ਅਤੇ ਐੱਸਐੱਸ ਗਰੋਵਰ ਵਾਸੀ ਗੁਰੂ ਨਾਨਕ ਐਵੇਨਿਊ ਮਜੀਠਾ ਰੋਡ ਅੰਮ੍ਰਿਤਸਰ ਅਤੇ ਏਕੇ ਧਵਨ ਵਾਸੀ ਮਕਾਨ ਨੰਬਰ 447 ਸੈਕਟਰ-4 ਪੰਚਕੂਲਾ ਹਰਿਆਣਾ ਦਾ ਨਾਮ ਸ਼ਾਮਲ ਹਨ।

ਇਹ ਵੀ ਪੜੋ:Punjab News : ਅਪਾਹਜ਼ ਹੋਣ ਦੇ ਬਾਵਜੂਦ ਰੂਸੀ ਫ਼ੌਜ ਨੇ ਪੰਜਾਬੀ ਨੌਜਵਾਨ ਨੂੰ ਜ਼ਬਰੀ ਕੀਤਾ ਭਰਤੀ 

ਦੱਸ ਦੇਈਏ ਇਹ ਮਾਮਲਾ ਇੰਗਲੈਂਡ ਰਹਿੰਦੇ ਸਨਅਤਕਾਰ ਹਰਪਾਲ ਸਿੰਘ ਵਾਸੀ ਨਿਊ ਅੰਤਰਯਾਮੀ ਕਲੋਨੀ, ਅੰਮ੍ਰਿਤਸਰ ਵੱਲੋਂ ਡੀਜੀਪੀ ਪੰਜਾਬ ਨੂੰ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਜ਼ਿਲ੍ਹਾ ਪੁਲਿਸ ਨੇ ਦਰਜ ਕੀਤਾ ਹੈ। ਉਸ ਨੇ ਤਰਨ ਤਾਰਨ-ਅੰਮ੍ਰਿਤਸਰ ਸੜਕ ’ਤੇ ਦੋਬੁਰਜੀ ਪਿੰਡ ਵਿਚ ਪੰਜਾਬ ਓਵਰਸੀਜ਼ ਰਾਈਸ ਮਿੱਲ ਲਗਾਉਣ ਲਈ ਪੀੱਐਫ਼ਸੀ ਤੋਂ 70.30 ਲੱਖ ਰੁਪਏ ਦਾ ਕਰਜ਼ਾ ਮਨਜ਼ੂਰ ਕਰਵਾ ਕੇ 12 ਕਨਾਲ ਵਿਚ ਆਪਣੀ ਫੈਕਟਰੀ ਲਗਵਾਈ ਸੀ। ਫੈਕਟਰੀ ਨੂੰ ਪਾਵਰਕੌਮ ਨੇ ਪੁੱਡਾ ਦੇ ਨਿਯਮਾਂ ਦਾ ਹਵਾਲਾ ਦੇ ਕੇ ਬਿਜਲੀ ਕੁਨੈਕਸ਼ਨ ਨਹੀਂ ਦਿੱਤਾ, ਜਿਸ ਕਰ ਕੇ ਫੈਕਟਰੀ ਚਾਲੂ ਨਾ ਹੋ ਸਕੀ। ਇਸੇ ਦੌਰਾਨ ਕਰਜ਼ੇ ਦੀਆਂ ਕਿਸ਼ਤਾਂ ਨਾ ਦੇਣ ਕਰਕੇ ਪੀਐੱਫ਼ਸੀ ਨੇ ਫੈਕਟਰੀ ਨੂੰ ਅਗਸਤ, 1998 ਵਿਚ ਆਪਣੇ ਹੱਥਾਂ ਵਿਚ ਕਰ ਲਿਆ ਅਤੇ ਅਗਲੇਰੀ ਕਾਰਵਾਈ ਕਰਦਿਆਂ ਫੈਕਟਰੀ ਨੂੰ 14.96 ਲੱਖ ਰੁਪਏ ਵਿਚ ਵੇਚ ਦਿੱਤਾ ਸੀ। 

ਇਹ ਵੀ ਪੜੋ:Punjab News : ਨਸ਼ਾ ਛੁਡਾਊ ਕੇਂਦਰਾਂ ਵਿਚ 5 ਜੁਲਾਈ ਨੂੰ ਨਹੀਂ ਮਿਲੇਗੀ ਕੋਈ ਦਵਾਈ 

ਇਸ ਸਬੰਧੀ ਹਰਪਾਲ ਸਿੰਘ ਨੇ ਦਾਅਵਾ ਕੀਤਾ ਕਿ ਉਸ ਦੀ ਫੈਕਟਰੀ ਕਮਰਸ਼ੀਅਲ ਠਿਕਾਣੇ ’ਤੇ ਹੋਣ ਕਰਕੇ ਉਸ ਦੀ ਕੀਮਤ ਕਰੀਬ 2.5 ਕਰੋੜ ਰੁਪਏ ਸੀ, ਜਿਸ ਨੂੰ ਅਧਿਕਾਰੀਆਂ ਦੀ ਮਿਲੀਭੁਗਤ ਕਰ ਕੇ 14.96 ਲੱਖ ਰੁਪਏ ਵਿਚ ਵੇਚ ਦਿੱਤਾ। ਇਸ ਨਾਲ ਉਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ ਮੋਟਾ ਚੂਨਾ ਲਗਾਇਆ ਹੈ।  
ਇਸ ਸਬੰਧੀ ਪੁਲਿਸ ਅਧਿਕਾਰੀ ਏਐੱਸਆਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਧਾਰਾ 406 ਤੇ 420 ਅਧੀਨ ਇਕ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ।

(For more news apart from  Under the charge of fraud Case registered against 6 including former Union Minister Som Prakash News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement