Amritsar News: ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ
Published : Jun 30, 2025, 8:09 pm IST
Updated : Jun 30, 2025, 8:09 pm IST
SHARE ARTICLE
Amritsar News: International drug cartel busted; 60 kg heroin recovered, 9 accused arrested
Amritsar News: International drug cartel busted; 60 kg heroin recovered, 9 accused arrested

ਡਰੱਗ ਸਿੰਡੀਕੇਟ ਨੂੰ ਪਾਕਿਸਤਾਨ ਅਧਾਰਤ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ

Amritsar International drug cartel busted: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਨਸ਼ਿਆਂ ਦੀ ਤਸਕਰੀ ਖਿਲਾਫ਼ ਵੱਡੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਰਾਜਸਥਾਨ ਪੁਲਿਸ ਦੇ ਸਹਿਯੋਗ ਨਾਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਹੈਂਡਲਰ ਜੋਬਨ ਕਲੇਰ ਦੁਆਰਾ ਚਲਾਏ ਜਾ ਰਹੇ ਇੱਕ ਵੱਡੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼ ਕਰਦਿਆਂ ਰਾਜਸਥਾਨ ਦੇ ਬਾੜਮੇਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜਿਓਂ 60.302 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਸ ਕਾਰਵਾਈ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਤਸਕਰਾਂ ਅਤੇ ਹਵਾਲਾ ਆਪਰੇਟਰਾਂ ਸਮੇਤ ਘੱਟੋ-ਘੱਟ ਨੌਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਫੜੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਰਾਮਪੁਰਾ, ਅੰਮ੍ਰਿਤਸਰ ਦੇ ਗਗਨਦੀਪ ਸਿੰਘ ਉਰਫ਼ ਗਗਨ (23), ਪਿੰਡ ਖੁਰਮਣੀਆਂ, ਅੰਮ੍ਰਿਤਸਰ ਦੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ (20), ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਦੇ ਗੁਰਸਾਹਿਬ ਸਿੰਘ (25), ਪਿੰਡ ਕਲਿਆਣਾ, ਜੰਮੂ ਤੇ ਕਸ਼ਮੀਰ ਦੇ ਰਾਜੀਵ ਪੰਜਗੋਤਰਾ ਉਰਫ਼ ਰਾਜਵੀਰ (29), ਫਤਿਹਪੁਰ ਬ੍ਰਾਹਮਣਾ, ਜੰਮੂ-ਕਸ਼ਮੀਰ ਦੇ ਸੋਮਨਾਥ (62), ਸਿੰਬਲ ਕੈਂਪ, ਜੰਮੂ-ਕਸ਼ਮੀਰ ਦੇ ਪ੍ਰਸ਼ੋਤਮ ਸਿੰਘ ਉਰਫ਼ ਕਾਲਾ (50), ਅੰਮ੍ਰਿਤਸਰ ਦੇ ਪਿੰਡ ਮੂਲੇਚੱਕ ਦੇ ਕੁਲਵਿੰਦਰ ਸਿੰਘ (24), ਜੰਮੂ-ਕਸ਼ਮੀਰ ਦੇ ਪਿੰਡ ਟਾਂਡਾ ਦੀ ਰਜਿੰਦਰ ਕੌਰ (42) ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਤੋਂ ਇਲਾਵਾ ਇੱਕ ਹਵਾਲਾ ਆਪਰੇਟਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰੱਗ ਕਾਰਟਿਲ ਪਾਕਿਸਤਾਨ-ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ-ਅਧਾਰਤ ਤਸਕਰ ਜੋਬਨ ਕਲੇਰ ਦੁਆਰਾ ਲੋਕਲ ਕਿੰਗਪਿੰਨ ਗੁਰਸਾਹਿਬ ਸਿੰਘ ਦੀ ਮਦਦ ਨਾਲ ਚਲਾਇਆ ਜਾ ਰਿਹਾ ਸੀ, ਜੋ ਪਹਿਲਾਂ ਹੀ ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਬੰਦ ਹੈ, ਜੋ ਜੇਲ੍ਹ ਦੇ ਅੰਦਰੋਂ ਵੀ ਮੋਬਾਈਲ ਫੋਨ ਦੀ ਵਰਤੋਂ ਨਾਲ ਇਸ ਨੈੱਟਵਰਕ ਨੂੰ ਲਗਾਤਾਰ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਅਧਿਕਾਰੀਆਂ ਦੀ ਮਦਦ ਨਾਲ ਉਸਦਾ ਫੋਨ ਬਰਾਮਦ ਕਰ ਲਿਆ ਗਿਆ ਹੈ ਅਤੇ ਕੈਨੇਡਾ-ਪਾਕਿਸਤਾਨ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਲਈ ਉਸਦਾ ਪ੍ਰੋਡਕਸ਼ਨ ਵਾਰੰਟ ਹਾਸਲ ਕੀਤਾ ਗਿਆ ਹੈ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਪਿਛਲੇ ਮਹੀਨੇ ਗੁਰਸਾਹਿਬ ਸਿੰਘ ਨੂੰ ਛੇਹਰਟਾ ਤੋਂ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਤੋਂ ਤੁਰੰਤ ਬਾਅਦ ਸ਼ੁਰੂ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ ਦੋਸ਼ੀ ਗੁਰਸਾਹਿਬ ਆਪਣੇ ਭਤੀਜੇ ਜਸ਼ਨਪ੍ਰੀਤ ਸਿੰਘ ਅਤੇ ਸਾਥੀ ਗਗਨਦੀਪ ਸਿੰਘ, ਜਿਨ੍ਹਾਂ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਰਾਹੀਂ ਨੈੱਟਵਰਕ ਨੂੰ ਚਲਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਬਾੜਮੇਰ ਵਿੱਚ 60 ਕਿਲੋ ਹੈਰੋਇਨ ਦੀ ਵੱਡੀ ਖੇਪ ਦਾ ਪਤਾ ਲੱਗਿਆ।

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਹਵਾਲਾ-ਆਪਰੇਟਰ ਦੀ ਗ੍ਰਿਫ਼ਤਾਰੀ ਨਾਲ ਡਰੱਗ ਮਨੀ ਦੇ ਲੈਣ-ਦੇਣ ਦੇ ਵਰਤੇ ਜਾ ਰਹੇ ਹਵਾਲਾ ਨੈੱਟਵਰਕ ਦਾ ਵੀ ਪਰਦਾਫਾਸ਼ ਹੋਇਆ ਹੈ।

ਇਹ ਕਾਰਵਾਈ ਡੀਸੀਪੀ (ਡੀ) ਸਿਟੀ ਰਵਿੰਦਰਪਾਲ ਸਿੰਘ, ਏਡੀਸੀਪੀ (ਡੀ) ਜਗਬਿੰਦਰ ਸਿੰਘ, ਏਡੀਸੀਪੀ-2 ਹਰਪਾਲ ਸਿੰਘ, ਏਸੀਪੀ (ਡੀ) ਯਾਦਵਿੰਦਰ ਸਿੰਘ, ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ, ਐਸਐਚਓ ਛੇਹਰਟਾ ਵਿਨੋਦ ਸ਼ਰਮਾ, ਸੀਆਈਏ-1 ਇੰਚਾਰਜ ਅਮੋਲਕਦੀਪ ਸਿੰਘ ਅਤੇ ਸੀਆਈਏ-2 ਇੰਚਾਰਜ ਰਵੀ ਕੁਮਾਰ ਦੀ ਨਿਗਰਾਨੀ ਹੇਠ ਕੀਤੀ ਗਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਕੇ ਸਥਾਨਕ ਡਿਸਟ੍ਰੀਬਿਊਸ਼ਨ ਚੈਨਲਾਂ ਰਾਹੀਂ ਰਾਜਸਥਾਨ ਦੇ ਰਸਤਿਓਂ ਪੰਜਾਬ ਭੇਜਿਆ ਜਾ ਰਿਹਾ ਸੀ, । ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਤਨਵੀਰ ਸ਼ਾਹ ਨਾਲ ਜੁੜੇ ਪੰਜ ਹੋਰ ਮੁਲਜ਼ਮਾਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਬੀ ਅਤੇ 29 ਦੇ ਤਹਿਤ ਐਫਆਈਆਰ ਨੰਬਰ 118 ਮਿਤੀ 17/06/2025 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement