Mohali Factory Fire News: ਮੋਹਾਲੀ 'ਚ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ, 9 ਮਹੀਨਿਆਂ ਦੀ ਬੱਚੀ ਦੀ ਮੌਤ
Published : Jun 30, 2025, 12:30 pm IST
Updated : Jun 30, 2025, 12:30 pm IST
SHARE ARTICLE
Mohali Factory Fire News in punjabi
Mohali Factory Fire News in punjabi

Mohali Factory Fire News: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ

Mohali Factory Fire News in punjabi : ਮੋਹਾਲੀ ਦੇ ਸ਼ਾਹੀ ਮਾਜਰਾ ਵਿਚ ਇਕ ਫ਼ੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਲੋਕ ਝੁਲਸ ਗਏ। ਅੱਗ ਨੂੰ ਦੇਖ ਕੇ ਆਲੇ-ਦੁਆਲੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫ਼ਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਗਈ।

ਫ਼ਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-5 ਵਿੱਚ ਡੀ 39 ਨਾਮ ਦੀ ਇੱਕ ਫ਼ੈਕਟਰੀ ਹੈ। ਜੋ ਲੋਹੇ ਦੀਆਂ ਡਾਈਆਂ ਬਣਾਉਂਦੀ ਹੈ। ਫ਼ਾਇਰ ਬ੍ਰਿਗੇਡ ਟੀਮ ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਅੱਗ ਕਾਰਨ ਹੀਟ ਜ਼ਿਆਦਾ ਸੀ। ਇਸ ਕਾਰਨ ਅੱਗ ਬੁਝਾਉਣ ਵਿੱਚ ਮੁਸ਼ਕਲ ਆ ਰਹੀ ਸੀ। ਇਸ ਦੌਰਾਨ, ਟੀਮ ਨੇ ਮੁਸ਼ੱਕਤ ਕਰਦੇ ਹੋਏ ਅੱਗ ਤੇ ਕਾਬੂ ਪਾਇਆ।

(For more news apart from “Mohali Factory Fire News in punjabi ,” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement