ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ
Published : Jun 30, 2025, 9:53 pm IST
Updated : Jun 30, 2025, 9:53 pm IST
SHARE ARTICLE
Resident doctors end strike after meeting with Finance Minister and Health Minister
Resident doctors end strike after meeting with Finance Minister and Health Minister

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ।

ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਸਕੱਤਰ ਖਰਚਾ ਵੀ.ਐਨ. ਜ਼ਾਦੇ, ਅਤੇ ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ ਵੀ ਸ਼ਾਮਲ ਸਨ, ਦੌਰਾਨ ਰੈਜ਼ੀਡੈਂਟ ਡਾਕਟਰਾਂ ਦੁਆਰਾ ਉਠਾਈਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ।

ਇਸ ਵਿਆਪਕ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਦੇ ਰੈਜ਼ੀਡੈਂਟ ਡਾਕਟਰਾਂ ਦੇ ਫੋਰਮ ਦੁਆਰਾ ਰੱਖੀਆਂ ਗਈਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸਹਿਮਤੀ ਦਿੱਤੀ। ਇਸ ਸਕਾਰਾਤਮਕ ਨਤੀਜੇ ਤੋਂ ਬਾਅਦ, ਫੋਰਮ ਦੇ ਨੁਮਾਇੰਦਿਆਂ ਨੇ ਆਪਣੀ ਹੜਤਾਲ ਸਮਾਪਤ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਜਿਸ ਨਾਲ ਰਾਜ ਭਰ ਵਿੱਚ ਸਿਹਤ ਸੰਭਾਲ ਸੇਵਾਵਾਂ ਜਾਰੀ ਰਹਿਣਗੀਆਂ।

ਇਸ ਮੌਕੇ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾ ਸਿਹਤ ਸੰਭਾਲ ਨਾਲ ਸਬੰਧਤ ਪੇਸ਼ੇਵਰਾਂ ਅਤੇ ਜਨਤਾ ਦੋਵਾਂ ਦੀ ਭਲਾਈ ਨੂੰ ਤਰਜੀਹ ਦਿੰਦੇ ਹੋਏ ਸਰਕਾਰ ਅਤੇ ਡਾਕਟਰੀ ਭਾਈਚਾਰੇ ਵਿਚਕਾਰ ਇੱਕ ਸਹਿਯੋਗੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਕੰਮ ਕੀਤਾ ਹੈ।

ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਪ੍ਰਤੀਨਿਧੀਆਂ ਵਿੱਚ ਡਾ. ਰਮਨਦੀਪ ਸਿੰਘ (ਪ੍ਰਧਾਨ ਆਰ.ਡੀ.ਏ ਪਟਿਆਲਾ), ਡਾ. ਅਕਸ਼ੈ ਸੇਠ (ਮੁੱਖ ਸਰਪ੍ਰਸਤ ਆਰ.ਡੀ.ਏ ਪਟਿਆਲਾ), ਡਾ. ਗੁਰਭਗਤ ਸਿੰਘ (ਜਨਰਲ ਸਕੱਤਰ), ਡਾ. ਮਿਲਾਨ (ਸਲਾਹਕਾਰ), ਡਾ. ਮਹਿਤਾਬ ਸਿੰਘ ਬੱਲ (ਪ੍ਰੈਸ ਸਕੱਤਰ), ਅਤੇ ਕਾਰਜਕਾਰੀ ਮੈਂਬਰ ਡਾ. ਗੁਰਜੀਤ ਸਿੰਘ ਅਤੇ ਡਾ. ਦਰਸ਼ਦੀਪ ਸਿੰਘ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement