30,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਨੂੰ Vigilance ਨੇ ਰੰਗੇ ਹੱਥੀਂ ਕੀਤਾ ਕਾਬੂ
Published : Jun 30, 2025, 8:51 pm IST
Updated : Jun 30, 2025, 8:51 pm IST
SHARE ARTICLE
Vigilance catches constable red-handed while taking bribe of Rs 30,000
Vigilance catches constable red-handed while taking bribe of Rs 30,000

ਚੌਕੀ ਪਾਤੜਾਂ ਵਿਖੇ ਤਾਇਨਾਤ ਸੀ ਹੌਲਦਾਰ ਮਨਦੀਪ ਸਿੰਘ

ਪਟਿਆਲਾ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਮੂਨਕ ਦੇ ਪਿੰਡ ਝਲੂਰ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਕਰਮਚਾਰੀ ਨੇ ਉਸ ਤੋਂ 30,000 ਰੁਪਏ ਦੀ ਰਿਸ਼ਵਤ ਮੰਗੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਸ ‘ਤੇ ਅਸਲਾ ਕਾਨੂੰਨ ਤਹਿਤ ਝੂਠੀ ਐਫਆਈਆਰ ਦਰਜ ਕਰਨ ਦੀ ਧਮਕੀ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਹੌਲਦਾਰ ਮਨਦੀਪ ਸਿੰਘ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਮੌਕੇ 'ਤੇ ਹੀ ਉਸ ਤੋਂ ਰਿਸ਼ਵਤਖੋਰੀ ਦੀ ਰਕਮ ਵੀ ਬਰਾਮਦ ਕਰ ਲਈ ਗਈ।

ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਪੁਲਿਸ ਕਰਮਚਾਰੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement