
ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਚਲ ਰਹੀ ਗੁਰਮਤਿ ਪ੍ਰਚਾਰ ਲਹਿਰ ਦਾ ਦੋਆਬਾ ਜ਼ੋਨ ਦਾ 25 ਵਾਂ ਹਫ਼ਤਾ ਵਾਰੀ ...
ਸ੍ਰੀ ਆਨੰਦਪੁਰ ਸਾਹਿਬ, ਸ੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਂਵਾਲ ਦੇ ਦਿਸ਼ਾ-ਨਿਰਦੇਸ਼ ਹੇਠ ਚਲ ਰਹੀ ਗੁਰਮਤਿ ਪ੍ਰਚਾਰ ਲਹਿਰ ਦਾ ਦੋਆਬਾ ਜ਼ੋਨ ਦਾ 25 ਵਾਂ ਹਫ਼ਤਾ ਵਾਰੀ ਸਮਾਗਮ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਪਣਾ ਪ੍ਰਚਾਰ ਦਾ ਫ਼ਰਜ਼ ਨਿਭਾਅ ਰਹੀ ਹੈ।
ਉਨ੍ਹਾਂ ਮਾਤਾ-ਪਿਤਾ ਨੂੰ ਅਪੀਲ ਕੀਤੀ ਕਿ ਉਹ ਗੁਰਮਤਿ ਦੇ ਧਾਰਨੀ ਹੋਣ ਅਤੇ ਬੱਚਿਆਂ ਨੂੰ ਸਿੱਖੀ ਜੀਵਨ ਜਾਂਚ ਦੇ ਧਾਰਨੀ ਬਣਾਉਣ। ਉਨ੍ਹਾਂ ਪ੍ਰਚਾਰ ਲਹਿਰ ਦਾ ਲਾਹਾ ਲੈ ਕੇ ਸੰਗਤ ਨੂੰ ਅੰਮ੍ਰਿਤਧਾਰੀ ਹੋਣ ਦੀ ਅਪੀਲ ਕੀਤੀ। ਸਮਾਗਮ ਵਿਚ ਭਾਈ ਸਮਨਦੀਪ ਸਿੰਘ ਹਜੂਰੀ ਰਾਗੀ ਜੱਥਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਰਾਗੀ ਢਾਡੀ ਸੰਗੀਤ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਗੁਰਦੀਪ ਸਿੰਘ ਦੇ ਜਥੇ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।
ਇਸ ਮੌਕੇ ਜਸਬੀਰ ਸਿੰਘ ਜੱਸੀ ਲੌਗੋਂਵਾਲ ਜੋ ਦਸਤਾਰ ਸਿਖਲਾਈ ਰਾਹੀਂ ਨੌਜਵਾਨਾਂ ਵਿਚ ਸਿੱਖੀ ਪ੍ਰਚਾਰ ਕਰ ਰਹੇ ਹਨ ਅਤੇ ਉਨ੍ਰਾਂ ਦੇ ਸਾਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਸ੍ਰੋਮਣੀ ਕਮੇਟੀ ਦੇ ਦੋਆਬਾ ਜ਼ੋਨ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦਸਿਆ ਕਿ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਮੌਕੇ 110 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।