
ਅਸਲਾ ਲਾਇਸੈਂਸ ਲੈਣ ਤੋਂ ਪਹਿਲਾਂ ਲਾਉਣੇ ਪੈਣਗੇ 10 ਬੂਟੇ
ਪਟਿਆਲਾ : ਪੰਜਾਬ ਅੰਦਰ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। ਇਸ ਕਾਰਨ ਆਉਂਦੇ ਸਮੇਂ ਦੌਰਾਨ ਪਾਣੀ ਦੀ ਕਿੱਲਤ ਵਧਣ ਤੋਂ ਇਲਾਵਾ ਹੋਰ ਕਈ ਸਮੱਸਿਆਵਾਂ ਦਰਪੇਸ਼ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਸਮੱਸਿਆਂ ਦੇ ਹੱਲ ਲਈ ਇਕੋ-ਇਕ ਰਸਤਾ ਪਾਣੀ ਦੀ ਸੰਜਮ ਨਾਲ ਵਰਤੋਂ ਤੋਂ ਇਲਾਵਾ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਬਚਦਾ ਹੈ, ਜਿਸ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਨਿਕਲ ਸਕਦਾ ਹੈ।
Tress for Gun
ਇਸ ਕਾਰਜ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਤੋਂ ਇਲਾਵਾ ਪੌਦਿਆਂ ਦੀ ਕਟਾਈ ਖਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦੀ ਜ਼ਰੂਰਤ ਹੈ। ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਚੰਦਰ ਗੈਂਡ ਨੇ ਇਸ ਸਬੰਧੀ ਇਕ ਵਿਲੱਖਣ ਵਿਚਾਰ ਪੇਸ਼ ਕੀਤਾ ਹੈ। ਇਹ ਵਿਚਾਰ ਜੰਗਲਾਂ ਦੀ ਬਹੁਤਾਤ ਵਧਾਉਣ ਲਈ ਕਾਰਗਰ ਸਾਬਤ ਹੋ ਸਕਦਾ ਹੈ।
Tress for Gun
ਕਮਿਸ਼ਨਰ ਚੰਦਰ ਗੈਂਡ ਨੇ ਅਸਲਾ ਲਾਇਸੈਂਸ ਜਾਰੀ ਕਰਨ ਦੀ ਇਕ ਨਵੀਂ ਸ਼ਰਤ ਰੱਖ ਦਿਤੀ ਹੈ, ਜਿਸ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਇਸ ਵਿਚਾਰ/ਸ਼ਰਤ ਨੂੰ ਟਰੀਸ ਫਾਰ ਗੰਨ (Tress for Gun) ਦਾ ਨਾਮ ਦਿਤਾ ਗਿਆ ਹੈ। ਇਸ ਤਹਿਤ ਅਸਲੇ ਦਾ ਲਾਇਸੈਂਸ ਲੈਣ ਦੇ ਚਾਹਵਾਨ ਲਈ 10 ਬੂਟੇ ਲਾਉਣਾ ਲਾਜ਼ਮੀ ਕਰ ਦਿਤਾ ਗਿਆ ਹੈ। ਇਸੇ ਤਰ੍ਹਾਂ ਅਸਲੇ ਦਾ ਲਾਇਸੈਂਸ ਰੀਨਿਊ ਕਰਵਾਉਣ ਲਈ ਘੱਟੋ ਘੱਟ 5 ਬੂਟੇ ਲਾਉਣ ਦੀ ਸ਼ਰਤ ਰੱਖੀ ਗਈ ਹੈ।
Tress for Gun
ਕਮਿਸ਼ਨਰ ਮੁਤਾਬਕ “ਬਿਨੇ ਪੱਤਰ ਦੇ ਨਾਲ ਬੂਟਾ ਲਾਉਂਦੇ ਵਕਤ ਦੀ ਸੈਲਫੀ ਫ਼ੋਟੋ ਵੀ ਲਾਉਣੀ ਹੋਵੇਗੀ। ਇਕ ਮਹੀਨੇ ਬਾਅਦ, ਪੁਲਿਸ ਕਲੀਅਰੈਂਸ ਤੇ ਡੋਪ ਟੈਸਟ ਲਈ ਦਰਖਾਸਤ ਦੇਣ ਤੋਂ ਪਹਿਲਾਂ ਬਿਨੈਕਾਰ ਨੂੰ ਲਾਏ ਗਏ ਬੂਟੇ ਦੀ ਤਾਜ਼ਾ ਸਥਿਤੀ ਪੇਸ਼ ਕਰਨੀ ਪਏਗੀ ਤੇ ਨਵੀਂ ਸੈਲਫੀ ਜਮ੍ਹਾਂ ਕਰਵਾਉਣੀ ਹੋਵੇਗੀ।
Tress for Gun
ਕਮਿਸ਼ਨਰ ਚੰਦਰ ਗੈਂਡ ਦੇ ਇਸ ਵਿਲੱਖਣ ਵਿਚਾਰ ਨੂੰ ਜਨ-ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਲੋਕ ਉਨ੍ਹਾਂ ਦੇ ਇਸ ਵਿਚਾਰ ਨੂੰ ਇਕ ਸ਼ੁਭ ਸੰਕੇਤ ਵਜੋਂ ਵੇਖ ਰਹੇ ਹਨ। ਇੰਨਾ ਹੀ ਨਹੀਂ, ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਇਸ ਨਵੇਂ ਵਿਚਾਰ ਦੀ ਸ਼ਲਾਘਾ ਕਰਦਿਆਂ ਬਾਕੀ ਜ਼ਿਲ੍ਹਿਆਂ ਨੂੰ ਵੀ ਵਾਤਾਵਰਣ ਦੀ ਖਾਤਰ ਇਸ ਤੋਂ ਸੇਧ ਲੈਣ ਦੀ ਅਪੀਲ ਕੀਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।