ਪਾਬੰਦੀ-ਸ਼ੁਦਾ ਵਿਦੇਸ਼ੀ ਸਿੱਖਾਂ ਨੂੰ ਭਾਰਤ ਆਉਣ ਦੀ ਕੇਂਦਰ ਸਰਕਾਰ ਆਗਿਆ ਦੇਵੇ : ਜਥੇਦਾਰ
Published : Jul 30, 2020, 10:39 am IST
Updated : Jul 30, 2020, 10:39 am IST
SHARE ARTICLE
Giani Harpreet Singh
Giani Harpreet Singh

ਗੁਰੂ ਤੇਗ਼ ਬਹਾਦਰ ਜੀ ਦੀ ਸ਼ਤਾਬਦੀ ਮੌਕੇ ਬੰਦੀ ਸਿੰਘ ਰਿਹਾਅ ਕੀਤੇ ਜਾਣ : ਗਿਆਨੀ ਹਰਪ੍ਰੀਤ ਸਿੰਘ

ਅੰਮਿ੍ਰਤਸਰ, 29 ਜੁਲਾਈ (ਸੁਖਵਿਦਰਜੀਤ ਸਿੰਘ ਬਹੋੜੂ): ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਨੂੰ ਜ਼ੋਰ ਦਿਤਾ ਹੈ ਕਿ ਉਹ ਵਿਦੇਸ਼ੀ ਸਿੱਖਾਂ ਨੂੰ ਭਾਰਤ ਆਉਣ ਦੀ ਆਗਿਆ ਦੇਵੇ, ਜਿਨ੍ਹਾਂ ਦੀ ਆਮਦ ’ਤੇ ਪਾਬੰਦੀ ਲਾਈ ਹੈ। ‘ਜਥੇਦਾਰ’ ਮੁਤਾਬਕ ਵਿਦੇਸ਼ੀ ਸਿੱਖ ਵੀ ਅਪਣੀ ਧਰਤੀ ਨਾਲ ਜੁੜੇ ਹਨ ਜੋ ਸੱਚਖੰਡ ਹਰਿਮੰਦਰ ਸਾਹਿਬ ਤੇ ਸਮੂਹ ਤਖ਼ਤਾਂ ਦੇ ਦਰਸ਼ਨ ਦੀਦਾਰ ਕਰਨ ਲਈ ਬੜੀ ਵੱਡੀ ਤਾਂਘ ਰੱਖਦੇ ਹਨ। ਇਹ ਪਾਬੰਦੀਸ਼ੁਦਾ ਸਿੱਖ ਪਿਛਲੇ ਤਿੰਨ ਦਹਾਕਿਆਂ ਤੋਂ ਪੰਜਾਬ ਨਹੀਂ ਆ ਸਕੇ।

ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ’ਤੇ ਸਿਆਸੀ ਕੈਦੀ ਰਿਹਾਅ ਕੀਤੇ ਸਨ, ਉਸੇ ਤਰ੍ਹਾਂ ਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 400 ਸਾਲਾ ਸ਼ਤਾਬਦੀ ਬੜੇ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਇਸ ਮਹਾਨ ਦਿਵਸ ’ਤੇ ਵੀ ਬੰਦੀ ਸਿੰਘ ਰਿਹਾਅ ਕੀਤੇ ਜਾਣ ਜੋ ਵੱਖ-ਵੱਖ ਅਦਾਲਤਾਂ ਵਿਚ ਸਜ਼ਾਵਾਂ ਭੁਗਤ ਚੁੱਕੇ ਹਨ। ਉਨ੍ਹਾਂ Îਇਹ ਵੀ ਕਿਹਾ ਕਿ ਜੇਲਾਂ ਵਿਚ ਬਜ਼ੁਰਗ ਹੋ ਗਏ ਬੰਦੀ ਸਿੰਘ ਸਾਰੇ ਹੀ ਰਿਹਾਅ ਕੀਤੇ ਜਾਣ। ‘ਜਥੇਦਾਰ’ ਨੇ ਇਹ ਵੀ ਕਿਹਾ ਕਿ ਬਾਬੇ ਨਾਨਕ ਦੇ ਜਨਮ ਦਿਵਸ ’ਤੇ ਸਾਰੇ ਬੰਦੀ ਸਿੰਘ ਰਿਹਾਅ ਨਹੀਂ ਸੀ ਕੀਤੇ ਗਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement