ਮਠਿਆਈਆਂ ਤੇ ਰਖੜੀਆਂ ਖ਼ਰੀਦਣ ਵਾਲਿਆਂ ਨੂੰ ਮੁਫ਼ਤ ਮਾਸਕ ਦੇਣ
Published : Jul 30, 2020, 11:36 am IST
Updated : Jul 30, 2020, 11:36 am IST
SHARE ARTICLE
Capt Amrinder Singh
Capt Amrinder Singh

ਮੁੱਖ ਮੰਤਰੀ ਵਲੋਂ ਦੁਕਾਨਦਾਰਾਂ ਨੂੰ ਸਲਾਹ

ਚੰਡੀਗੜ੍ਹ, 29 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਮਠਿਆਈਆਂ ਵੇਚਣ ਵਾਲਿਆਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰਖੜੀ ਦੇ ਤਿਉਹਾਰ ’ਤੇ ਗਾਹਕਾਂ ਨੂੰ ਮੁਫ਼ਤ ਮਾਸਕ ਮੁਹਈਆ ਕਰਵਾਉਣ ਦੀ ਸਲਾਹ ਦਿਤੀ ਹੈ। 
ਮੁੱਖ ਮੰਤਰੀ ਇਸ ਤੋਂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਸੂਬੇ ਵਿਚ ਐਤਵਾਰ ਨੂੰ ਲਾਕਡਾਊਨ ਲਾਗੂ ਹੋਣ ਦੇ ਬਾਵਜੂਦ ਰਖੜੀ ਦੇ ਤਿਉਹਾਰ ਦੀ ਪੂਰਵ ਸੰਧਿਆ ’ਤੇ 2 ਅਗੱਸਤ ਨੂੰ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਅਤੇ ਅੱਜ ਇਸ ਐਲਾਨ ਤੋਂ ਚਾਰ ਦਿਨ ਬਾਅਦ ਮੁੱਖ ਮੰਤਰੀ ਨੇ ਦੁਕਾਨਦਾਰਾਂ ਨੂੰ ਇਹ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਅਪਣੇ ਜ਼ਿਲਿ੍ਹਆਂ ਵਿਚ ਮਠਿਆਈ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਗਾਹਕਾਂ ਵਲੋਂ ਮਠਿਆਈ ਖਰੀਦਣ ਮੌਕੇ ਇਕ ਜੋੜਾ ਮਾਸਕ ਦਾ ਮੁਫ਼ਤ ਦੇਣ ਦੀ ਸਲਾਹ ਦੇਣ ਵਾਸਤੇ ਕਿਹਾ ਗਿਆ ਹੈ ਤਾਕਿ ਲੋਕਾਂ ਵਿਚ ਮਾਸਕ ਦੀ ਵਰਤੋਂ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ। ਇਸੇ ਤਰ੍ਹਾਂ ਦੀ ਸਲਾਹ ਹੋਰ ਦੁਕਾਨ ਮਾਲਕਾਂ ਨੂੰ ਵੀ ਦਿਤੀ ਜਾ ਸਕਦੀ ਹੈ ਕਿ ਰਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੂਬੇ ਵਿਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਮਾਸਕ ਦੀ ਵਰਤੋਂ ਨੂੰ ਸਰਗਰਮੀ ਨਾਲ ਪ੍ਰਚਾਰਿਆ ਜਾਵੇ ਕਿਉਂ ਜੋ ਸੂਬੇ ਵਿਚ ਪਿਛਲੇ ਕੁੱਝ ਹਫ਼ਤਿਆਂ ਤੋਂ ਕੋਵਿਡ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲਾਜ਼ਮੀ ਤੌਰ ’ਤੇ ਮਾਸਕ ਪਹਿਨਣ ਦੀ ਉਲੰਘਣਾ ਕਰਨ ’ਤੇ ਜੁਰਮਾਨੇ ਵਿਚ ਵਾਧਾ ਕਰ ਕੇ ਪਹਿਲਾਂ ਹੀ ਸਾਵਧਾਨ ਕੀਤਾ ਜਾ ਚੁੱਕਾ ਹੈ। ਅਪਣੇ ਘਰਾਂ ਵਿਚੋਂ ਬਾਹਰ ਨਿਕਲਣ ਮੌਕੇ ਮਾਸਕ ਨਾ ਪਹਿਨਣ ਵਾਲਿਆਂ ’ਤੇ ਜੁਰਮਾਨਾ ਲਾਉਣ ਵਿਚ ਪਹਿਲੇ ਸੂਬਿਆਂ ’ਚ ਸ਼ੁਮਾਰ ਪੰਜਾਬ ਵਿਚ ਇਸ ਵੇਲੇ ਉਲੰਘਣਾ ਕੀਤੇ ਜਾਣ ’ਤੇ 500 ਰੁਪਏ ਦਾ ਜੁਰਮਾਨਾ ਲਾਇਆ ਜਾ ਰਿਹਾ ਹੈ।

ਹਾਲਾਂਕਿ, ਬਹੁਤੇ ਜ਼ਿਲਿ੍ਹਆਂ ਵਿਚ ਵੱਡੇ ਪੱਧਰ ’ਤੇ ਉਲੰਘਣਾ ਦੀਆਂ ਰੀਪੋਰਟਾਂ ਆ ਰਹੀਆਂ ਹਨ ਜਿਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋਕਾਂ ਨੇ ਜ਼ਿੰਮੇਵਾਰੀ ਵਾਲਾ ਰਵੱਈਆ ਨਾ ਦਿਖਾਇਆ ਤਾਂ ਜੁਰਮਾਨਾ ਰਾਸ਼ੀ ਵਿਚ ਵਾਧਾ ਕੀਤਾ ਜਾਵੇਗਾ।  ਮੁੱਖ ਮੰਤਰੀ ਨੇ ਹਾਲ ਹੀ ਵਿਚ ਸਿਹਤ ਵਿਭਾਗ ਨੂੰ ਬੱਸ ਅੱਡਿਆਂ ਅਤੇ ਹੋਰ ਅਜਿਹੀਆਂ ਜਨਤਕ ਥਾਵਾਂ ’ਤੇ ਮਾਸਕ ਮੁਹੱਈਆ ਕਰਵਾਉਣ ਵਾਲੀਆਂ ਮਸ਼ੀਨਾਂ ਲਾਉਣ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ ਗ਼ਰੀਬਾਂ ਨੂੰ ਰਾਸ਼ਨ ਕਿੱਟਾਂ ਦੇਣ ਮੌਕੇ ਮੁਫ਼ਤ ਮਾਸਕ ਵੀ ਵੰਡੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM

Police ਨੇ ਠੋਕੇ Mani Bouncer ਦਾ ਕਤਲ ਕਰਨ ਵਾਲੇ ਸ਼ੂਟਰ.. Encounter ਦੀਆਂ ਸਿੱਧੀਆਂ ਤਸਵੀਰਾਂ!

09 May 2024 3:56 PM

Captain Amarinder ਦੀ ਚਾਚੀ ਕਰੇਗੀ Preneet Kaur ਖਿਲਾਫ਼ ਪ੍ਰਚਾਰ! ਕਹਿੰਦੇ, 'ਇਨ੍ਹਾਂ ਨੇ ਮੇਰੇ ਨਾਲ ਮਾੜੀ ਕੀਤੀ !'

09 May 2024 3:19 PM

?Debate Live : 'ਹਰਨਾਮ ਸਿੰਘ ਧੂੰਮਾ ਖੁਦ ਵੀ ਵਿਆਹ ਕਰਵਾਉਣ ਤੇ ਪੰਥ ਨੂੰ ਵਧਾਉਣ ਲਈ 2-4 ਬੱਚੇ ਪੈਦਾ ਕਰਨ'..

09 May 2024 11:16 AM
Advertisement