ਸੂਬੇ ਅੰਦਰ ਮੈਗਾ ਰੁਜ਼ਗਾਰ ਮੇਲੇ ਸਤੰਬਰ 'ਚ : 50 ਹਜ਼ਾਰ ਨੌਜਵਾਨਾਂ ਨੂੰ ਦਿਤਾ ਜਾਵੇਗਾ ਰੁਜ਼ਗਾਰ : ਚੰਨੀ
Published : Jul 30, 2020, 8:55 pm IST
Updated : Jul 30, 2020, 8:55 pm IST
SHARE ARTICLE
Charanjit Singh Channi
Charanjit Singh Channi

ਕੋਰੋਨਾ ਕਾਰਨ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫ਼ਾਰਮ ਵਰਤੇ ਜਾਣਗੇ

ਚੰਡੀਗੜ੍ਹ : : ਪੰਜਾਬ ਸਰਕਾਰ ਨੇ ਅਪਣੀ ਪ੍ਰਮੁੱਖ ਸਕੀਮ 'ਘਰ-ਘਰ ਰੁਜ਼ਗਾਰ ਯੋਜਨਾ' ਤਹਿਤ ਸੂਬੇ ਭਰ ਵਿਚ 24 ਸਤੰਬਰ, 2020 ਤੋਂ 30 ਸਤੰਬਰ, 2020 ਤਕ 6ਵਾਂ ਸੂਬਾ ਪਧਰੀ ਮੈਗਾ ਰੁਜ਼ਗਾਰ ਮੇਲਾ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਰੁਜ਼ਗਾਰ ਉੱਤਪਤੀ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਰੁਜ਼ਗਾਰ ਮੇਲਿਆਂ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾਣਗੇ।

Charanjit singh ChannigCharanjit singh Channi

ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮਦੇਨਜ਼ਰ ਇਸ ਸਾਲ ਇਨ੍ਹਾਂ ਰੁਜ਼ਗਾਰ ਮੇਲਿਆਂ ਲਈ ਵਰਚੁਅਲ ਅਤੇ ਫਿਜ਼ੀਕਲ ਦੋਵੇਂ ਪਲੇਟਫ਼ਾਰਮ ਵਰਤੇ ਜਾਣਗੇ। ਰੁਜ਼ਗਾਰ ਉੱਤਪਤੀ ਮੰਤਰੀ ਨੇ ਕਿਹਾ ਕਿ ਰੁਜ਼ਗਾਰ ਮੇਲੇ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿਰਫ ਅਜਿਹੇ ਸਥਾਨਾਂ ਦੀ ਚੋਣ ਕੀਤੀ ਜਾਏਗੀ, ਜਿਥੇ ਕੋਵਿਡ-19 ਸਬੰਧੀ ਜਾਰੀ ਪ੍ਰੋਟੋਕੋਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।

Capt Amrinder SinghCapt Amrinder Singh

ਰੁਜ਼ਗਾਰ ਮੇਲੇ ਵਾਲੀ ਥਾਂ 'ਤੇ ਇਕ ਵਿਸ਼ੇਸ਼ ਸਮੇਂ 'ਤੇ ਮੌਜੂਦ ਰਹਿਣ ਵਾਲੇ ਉਮੀਦਵਾਰਾਂ/ਲੋਕਾਂ ਦੀ ਗਿਣਤੀ ਕੋਵਿਡ-19 ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿਚ ਰਖਦਿਆਂ ਨਿਰਧਾਰਤ ਕੀਤੀ ਜਾਵੇਗੀ।

Charanjit singh ChanniCharanjit singh Channi

ਉਨ੍ਹਾਂ ਕਿਹਾ ਕਿ ਜੇਕਰ ਕੋਵਿਡ-19 ਦੇ ਕਾਰਨ ਹਾਲਾਤ ਵਿਗੜਦੇ ਹਨ ਅਤੇ ਰੁਜ਼ਗਾਰ ਮੇਲਾ ਲਗਾਉਣਾ ਅਸੰਭਵ ਜਾਪਦਾ ਹੈ ਤਾਂ ਸ਼ੁਰੂਆਤੀ ਆਨਲਾਈਨ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਉਮੀਦਵਾਰਾਂ ਨੂੰ ਨਿੱਜੀ ਤੌਰ 'ਤੇ ਬੁਲਾਉਣ ਦੀ ਪ੍ਰਕਿਰਿਆ ਕੋਵਿਡ-19 ਸੰਕਟ ਟਲਣ ਤੋਂ ਬਾਅਦ ਵਿਚ ਕੀਤੀ ਜਾਵੇਗੀ।

Charanjit Channi Charanjit Channi

ਉਨ੍ਹਾਂ ਅੱਗੇ ਕਿਹਾ ਕਿ ਨੌਕਰੀ ਤਲਾਸ਼ ਰਹੇ ਨੌਜਵਾਨਾਂ ਅਤੇ ਨਿਯੋਜਕਾਂ ਪਾਸੋਂ ਇਕੱਤਰ ਕੀਤੇ ਨੌਕਰੀਆਂ ਦੇ ਸਾਰੇ ਵੇਰਵੇ www.pgrkam.com ਪੋਰਟਲ 'ਤੇ ਉਪਲਬਧ ਕਰਵਾਏ ਜਾਣਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement