ਦਾਨ 'ਚ ਲਿਆ ਪਲਾਜ਼ਮਾ ਕੋਰੋਨਾ ਮਰੀਜ਼ਾਂ ਨੂੰ ਵੇਚੇ ਜਾਣ ਵਿਰੁੱਧ 'ਆਪ' ਵੱਲੋਂ ਸੂਬਾ ਪੱਧਰੀ ਰੋਸ ਮੁਜ਼ਾਹਰੇ
Published : Jul 30, 2020, 5:33 pm IST
Updated : Jul 30, 2020, 5:36 pm IST
SHARE ARTICLE
Bhagwant mann
Bhagwant mann

ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ 'ਮੋਤੀ ਮਹਿਲ' ਅੱਗੇ ਰੋਸ ਧਰਨੇ 'ਤੇ ਬੈਠਣਗੇ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਦਾਨ 'ਚ ਇਕੱਠੇ ਹੋਣ ਵਾਲੇ ਪਲਾਜ਼ਮਾ (ਬਲੱਡ ਸੈੱਲ) ਨੂੰ ਮੋਟੀ ਕੀਮਤ 'ਤੇ ਵੇਚੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ੁੱਕਰਵਾਰ 31 ਜੁਲਾਈ ਨੂੰ ਸੂਬੇ ਭਰ 'ਚ ਰੋਸ ਪ੍ਰਗਟ ਕਰੇਗੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਬੇਤੁਕੇ ਅਤੇ ਲੋਕ ਵਿਰੋਧੀ ਫ਼ੈਸਲੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਵੀ ਸੜਕਾਂ 'ਤੇ ਉੱਤਰਨ ਨੂੰ ਮਜਬੂਰ ਕਰ ਰਹੇ ਹਨ।

Bhagwant mann harsimrat kaur badal aam aadmi partyBhagwant mann 

ਜਿੱਥੇ ਕੇਂਦਰ ਸਰਕਾਰ (ਮੋਦੀ) ਵੱਲੋਂ ਥੋਪੇ ਜਾ ਰਹੇ ਖੇਤੀ ਵਿਰੋਧੀ ਆਰਡੀਨੈਂਸਾਂ ਨੇ ਸਾਨੂੰ (ਸਿਆਸੀ ਧਿਰਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ) ਨੂੰ ਸੜਕਾਂ 'ਤੇ ਰੋਸ ਮੁਜ਼ਾਹਰੇ ਕਰਨ ਲਈ ਮਜਬੂਰ ਕੀਤਾ ਹੋਇਆ ਹੈ, ਉੱਥੇ ਕੋਰੋਨਾ ਵਿਰੁੱਧ ਲੜਾਈ 'ਚ ਮਰੀਜ਼ਾਂ/ਲੋਕਾਂ ਨੂੰ ਰਾਹਤ ਦੇਣ ਦੀ ਥਾਂ ਜੇ ਉਨ੍ਹਾਂ ਕੋਲੋਂ ਦਾਨ 'ਚ ਇਕੱਠੇ ਹੋਏ ਖ਼ੂਨ (ਪਲਾਜ਼ਮਾ) ਨੂੰ 20 ਹਜ਼ਾਰ ਰੁਪਏ ਵਸੂਲੇ ਜਾਣਗੇ ਤਾਂ ਅਸੀਂ (ਆਮ ਆਦਮੀ ਪਾਰਟੀ) ਕਿਸੇ ਵੀ ਕੀਮਤ 'ਤੇ ਚੁੱਪ ਨਹੀਂ ਬੈਠ ਸਕਦੇ।

Punjab GovtPunjab Govt

ਭਗਵੰਤ ਮਾਨ ਨੇ ਕਿਹਾ, ''ਅਸੀਂ ਮੁੱਖ ਵਿਰੋਧੀ ਧਿਰ ਹੋਣ ਦੇ ਨਾਤੇ ਸਰਕਾਰ ਦੀ ਇਸ ਲੁੱਟ ਦਾ ਵਿਰੋਧ ਕਰਦੇ ਹਾਂ। ਇਸ ਫ਼ੈਸਲੇ ਖ਼ਿਲਾਫ਼ ਸ਼ੁੱਕਰਵਾਰ 31 ਜੁਲਾਈ ਨੂੰ ਪੰਜਾਬ ਭਰ 'ਚ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼ਾਂਤੀਪੂਰਵਕ ਅਤੇ ਸੰਕੇਤਕ ਰੋਸ ਪ੍ਰਦਰਸ਼ਨ ਕਰਾਂਗੇ।'' ਭਗਵੰਤ ਮਾਨ ਨੇ ਦੱਸਿਆ ਕਿ ਉਹ (ਮਾਨ) ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਪਟਿਆਲਾ ਵਿਖੇ ਮੁੱਖ ਮੰਤਰੀ ਨਿਵਾਸ (ਮੋਤੀ ਮਹਿਲ) ਅੱਗੇ ਅਤੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਮੋਹਾਲੀ ਵਿਖੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ 'ਤੇ ਬੈਠਣਗੇ।

Harpal Singh CheemaHarpal Singh Cheema

ਇਸ ਤੋਂ ਇਲਾਵਾ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਦੀਆਂ ਇਕਾਈਆਂ ਆਪਣੇ-ਆਪਣੇ ਵਿਧਾਇਕਾਂ ਜਾਂ ਸਥਾਨਕ ਆਗੂਆਂ ਨਾਲ ਸੰਬੰਧਿਤ ਐਸਡੀਐਮ ਜਾਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਮੰਗ ਪੱਤਰ ਸੌਂਪਣਗੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement