ਨਵਜੋਤ ਸਿੱਧੂ ਸਪੱਸ਼ਟ ਕਰਨ ਉਹ ਪੰਜਾਬ ਨਾਲ ਹਨ ਜਾਂ ਭ੍ਰਿਸ਼ਟ ਮੰਤਰੀਆਂ ਨਾਲ : ਕੁਲਤਾਰ ਸੰਧਵਾਂ
Published : Jul 30, 2021, 6:42 pm IST
Updated : Jul 30, 2021, 6:43 pm IST
SHARE ARTICLE
Kultar Singh Sandhwan
Kultar Singh Sandhwan

ਦਾਗੀ ਮੰਤਰੀਆਂ ਨੂੰ ਛੇਕਣ ਲਈ ਰਾਜਪਾਲ ਨੂੰ ਮਿਲੇਗਾ 'ਆਪ ਦਾ ਵਫਦ

ਚੰਡੀਗੜ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਮੰਤਰੀਆਂ ਨੂੰ ਮੰਤਰੀ ਮੰਡਲ ਵਿਚੋਂ ਹਟਾਉਣ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਇੱਕ ਵਫ਼ਦ ਅਗਲੇ ਹਫ਼ਤੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰੇਗਾ। ਇਹ ਜਾਣਕਾਰੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ।
ਆਪ ਵਿਧਾਇਕਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਘੇਰਦਿਆਂ ਪੁੱਛਿਆ ਸਿੱਧੂ ਸਪੱਸ਼ਟ ਕਰਨ ਉਹ ਪੰਜਾਬ ਅਤੇ ਦਲਿਤ ਪਰਿਵਾਰਾਂ ਦੇ ਬੱਚਿਆਂ ਨਾਲ ਹਨ ਜਾਂ ਫਿਰ ਭ੍ਰਿਸ਼ਟ ਮੰਤਰੀਆਂ ਨਾਲ ਖੜੇ ਹਨ? ਜੇਕਰ ਸਿੱਧੂ ਨੂੰ ਪੰਜਾਬ ਦਾ ਦਰਦ ਹੈ ਤਾਂ ਇਨ੍ਹਾਂ ਦਾਗੀ ਮੰਤਰੀਆਂ ਵਿਰੁੱਧ ਮੋਰਚਾ ਕਿਉਂ ਨਹੀਂ ਖੋਲ ਰਹੇ?

CM PunjabCM Punjab

ਸੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੰਧਵਾਂ ਅਤੇ ਮੀਤ ਹੇਅਰ ਨੇ ਦੱਸਿਆ ਕਿ 'ਆਪ' ਦੇ ਵਿਧਾਇਕਾਂ ਦਾ ਇੱਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਮੰਗ ਕਰੇਗਾ ਕਿ ਭ੍ਰਿਸ਼ਟਾਚਾਰ ਅਤੇ ਧੋਖਾਧੜੀ ਦੇ ਵੱਖ ਵੱਖ ਦੋਸ਼ਾਂ ਵਿੱਚ ਘਿਰੇ ਮੰਤਰੀਆਂ ਰਾਣਾ ਗੁਰਮੀਤ ਸਿੰਘ ਸੋਢੀ, ਸੁੰਦਰ ਸ਼ਾਮ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖਾਸਤ ਕੀਤਾ ਜਾਵੇ।
ਉਨਾਂ ਦੱਸਿਆ ਕਿ ਜੇ ਇਨਾਂ ਮੰਤਰੀਆਂ ਖ਼ਿਲਾਫ਼ ਤੁਰੰਤ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਆਮ ਆਦਮੀ ਪਾਰਟੀ ਇਨਾਂ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰੇਗੀ।

Kultar Singh SandhwanKultar Singh Sandhwan

ਕਾਂਗਰਸੀ ਮੰਤਰੀਆਂ ਦੇ ਘੁਟਾਲਿਆਂ ਨੂੰ ਉਜਾਗਰ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਉਤੇ ਫਿਰੋਜ਼ਪੁਰ- ਫ਼ਾਜ਼ਿਲਕਾ ਮਾਰਗ ਦੇ ਪਿੰਡ ਮੋਹਨ ਕੇ ਉਤਾੜ ਵਿਖੇ ਅਕਵਾਇਰ ਹੋਈ ਜਮੀਨ ਦਾ 2 ਵਾਰ ਮੁਆਵਜ਼ਾ ਲੈਣ ਦੇ ਗੰਭੀਰ ਦੋਸ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਲ ਨਵਜੋਤ ਸਿੱਧੂ ਵੀ ਰਾਣਾ ਸੋਢੀ ਦਾ ਹੀ ਬਚਾਅ ਕਰ ਰਹੇ ਹਨ। ਜਦਕਿ ਰਾਣਾ ਸੋਢੀ ਦੇ ਖ਼ਿਲਾਫ਼ ਤਾਂ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਾਂਗਰਸ ਸੁਪਰੀਮੋਂ ਸੋਨੀਆਂ ਗਾਂਧੀ ਨੂੰ ਲਿਖਤੀ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਉਨਾਂ ਰਾਣਾ ਸੋਢੀ ਨੂੰ ਭੂ ਮਾਫ਼ੀਆ ਦੱਸ ਕੇ 'ਆਪ' ਵੱਲੋਂ ਲਾਏ ਜਾਂਦੇ ਦੋਸ਼ਾਂ ਦੀ ਪ੍ਰੋੜਤਾ ਵੀ ਕੀਤੀ ਹੈ।

Meet HayerMeet Hayer

'ਆਪ' ਵਿਧਾਇਕਾਂ ਨੇ ਦੱਸਿਆ ਕਿ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਜਿਥੇ ਜੇਸੀਟੀ ਇਲੈਕਟ੍ਰਾਨਿਕ ਮੋਹਾਲੀ ਦੀ ਅਰਬਾਂ ਰੁਪਏ ਦੀ ਜ਼ਮੀਨ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਹੀ ਵਿਜੀਲੈਂਸ ਬਿਊਰੋਂ ਵੱਲੋਂ ਫੜੇ ਗਏ ਸਾਬਕਾ ਨਾਇਬ ਤਹਿਸੀਲਦਾਰ ਵਰਿੰਦਰ ਸਿੰਘ ਧੂਤ ਨਾਲ ਸਾਂਝੇ ਦੋ ਨੰਬਰੀ ਕਾਰੋਬਾਰ ਦੇ ਦੋਸ਼ਾਂ ਵਿੱਚ ਘਿਰੇ ਹੋਏ ਹਨ। ਉਨਾਂ ਕਿਹਾ ਕਿ 'ਆਪ' ਕੋਲ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕਾਫ਼ੀ ਸਬੂਤ ਹਨ, ਜਿਨਾਂ ਨੂੰ ਰਾਜਪਾਲ ਅਤੇ ਮੀਡੀਆ ਅੱਗੇ ਰੱਖਿਆ ਜਾਵੇਗਾ।

ਵਿਧਾਇਕ ਮੀਤ ਹੇਅਰ ਕਿਹਾ ਕਿ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ 'ਚ ਅਰਬਾਂ ਰੁਪਇਆ ਦਾ ਘੁਟਾਲਾ ਕਰਨ ਵਾਲੇ ਮੰਤਰੀ ਸਾਧੂ ਸਿੰਘ ਧਰਮਸੋਤ ਬਾਰੇ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੀ ਕਾਂਗਰਸ ਲੀਡਰਸ਼ਿਪ ਅੱਖਾਂ ਬੰਦ ਕਰਕੇ ਬੈਠੀ ਹੈ, ਜਿਸ ਨੇ ਸੂਬੇ ਦੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਕੇ ਰੱਖ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement