ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਹੋਈ ਮੌਤ, ਪਰਿਵਾਰ ਨੇ ਨਰਸ 'ਤੇ ਗਲਤ ਦਵਾਈ ਦੇਣ ਦੇ ਲਾਏ ਇਲਜ਼ਾਮ

By : GAGANDEEP

Published : Jul 30, 2021, 12:52 pm IST
Updated : Jul 30, 2021, 12:54 pm IST
SHARE ARTICLE
Newlyweds die in discriminatory circumstances
Newlyweds die in discriminatory circumstances

ਪਰਿਵਾਰ ਨੇ ਨਰਸ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਕੀਤੀ ਮੰਗ

 ਗੁਰਦਾਰਪੁਰ ( ਨਿਤਿਨ ਲੂਥਰਾ) ਭਾਵੇਂ ਕਿ ਅੱਜ ਸਿਹਤ ਵਿਭਾਗ ਲੋਕਾਂ ਨੂੰ ਸਮੇਂ ਸਿਰ ਵੱਖ ਵੱਖ ਸਿਹਤ ਸਹੂਲਤਾਂ ਬਾਰੇ ਜਾਗਰੂਕ ਕਰਦਾ ਹੈ ਪਰ ਬਟਾਲਾ 'ਚ ਦੇਰ ਰਾਤ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਥੇ ਬਟਾਲਾ ਦੀ ਰਹਿਣ ਵਾਲੀ ਇਕ ਵਿਆਹੀ ਔਰਤ ਦੀ ਮੌਤ ਹੋ ਗਈ। ਪਰਿਵਾਰ ਨੇ ਆਰੋਪ ਲਗਾਇਆ ਹੈ ਕਿ ਉਹਨਾਂ ਵਲੋਂ ਇਕ ਘਰ 'ਚ ਦਵਾਈ ਦੇਣ ਵਾਲੀ ਨਰਸ ਕੋਲੋਂ ਕਰਵਾਏ ਇਲਾਜ ਦਾ ਸ਼ਿਕਾਰ ਉਹਨਾਂ ਦੀ ਬੇਟੀ ਹੋ ਗਈ।

Newlyweds die in discriminatory circumstancesNewlyweds die in discriminatory circumstances

ਉਧਰ ਸਿਵਲ ਹਸਪਤਾਲ 'ਚ ਡਿਊਟੀ ਤੇ ਤੈਨਾਤ ਡਾਕਟਰ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ |  ਬਟਾਲਾ ਦੇ ਹਰਨਾਮ ਨਗਰ ਦੀ ਰਹਿਣ ਵਾਲੀ ਮਨਦੀਪ ਕੌਰ ਜਿਸ ਦਾ ਵਿਆਹ ਕੁਝ ਮਹੀਨੇ ਪਹਿਲਾ ਹੋਇਆ ਸੀ ਅਤੇ ਅੱਜ ਗੰਭੀਰ ਹਾਲਤ ਦੇ ਚਲਦੇ ਉਸ ਨੂੰ ਇਲਾਜ ਲਈ ਪਰਿਵਾਰ ਨੇ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਕਰਵਾਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Newlyweds die in discriminatory circumstancesNewlyweds die in discriminatory circumstances

ਉਥੇ ਹੀ ਮ੍ਰਿਤਕ ਦੀ ਮਾਂ ਅਤੇ ਸੱਸ ਨੇ ਦੱਸਿਆ ਕਿ ਮਨਦੀਪ ਪਿਛਲੇ ਕੁਝ ਦਿਨਾਂ ਤੋਂ ਇਕ ਨਿੱਜੀ ਘਰ 'ਚ ਕੰਮ ਕਰ ਰਹੀ ਨਰਸ ਕੋਲੋਂ ਬੱਚੇ ਹੋਣ ਲਈ ਇਲਾਜ ਕਰਵਾ ਰਹੀ ਸੀ ਅਤੇ ਉਸਦੇ ਨਾਲ ਹੀ ਉਸ ਦੀ ਹਾਲਤ ਕੁਝ ਦਿਨਾਂ ਤੋਂ ਵਿਗੜ ਰਹੀ ਸੀ ਅਤੇ ਅੱਜ ਅਖੀਰ ਉਸ ਦੀ ਉਸੇ ਕਾਰਨ ਮੌਤ ਹੋ ਗਈ। ਜਿਥੇ ਪਰਿਵਾਰ ਵਲੋਂ ਉਸ ਨਰਸ ਤੇ ਆਰੋਪ ਲਗਾਇਆ ਜਾ ਰਿਹਾ ਹੈ ਉਥੇ ਹੀ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ | 

Newlyweds die in discriminatory circumstancesNewlyweds die in discriminatory circumstances

ਉਧਰ ਇਸ ਮਾਮਲੇ 'ਚ ਜਿਥੇ ਉਕਤ ਨਰਸ ਹਰਭਜਨ ਕੌਰ ਨੇ ਖੁਦ ਤੇ ਲੱਗ ਰਹੇ ਆਰੋਪਾਂ ਨੂੰ ਗ਼ਲਤ ਦੱਸਿਆ ਅਤੇ ਉਹਨਾਂ ਕਿਹਾ ਕਿ ਮਨਦੀਪ ਉਸ ਕੋਲੋਂ ਇਲਾਜ ਲਈ ਆਈ ਸੀ ਪਰ ਉਸ ਵੱਲੋਂ ਕੋਈ ਅਜਿਹੀ ਦਵਾਈ ਨਹੀਂ ਦਿੱਤੀ ਗਈ ਜਿਸ ਨਾਲ ਉਸਦੀ ਸਿਹਤ ਵਿਗੜੇ।

DoctorDoctor

 ਉਥੇ ਹੀ ਸਿਵਲ ਹਸਪਤਾਲ ਬਟਾਲਾ 'ਚ ਡਿਊਟੀ ਕਰ ਰਹੇ ਡਾ ਅਰਵਿੰਦਰ ਸ਼ਰਮਾ ਨੇ ਦੱਸਿਆ ਕਿ ਮਨਦੀਪ ਕੌਰ ਨੂੰ ਗੰਭੀਰ ਹਾਲਤ 'ਚ ਉਸ ਦਾ ਪੇਕਾ ਅਤੇ ਸਹੁਰਾ ਪਰਿਵਾਰ ਹਸਪਤਾਲ 'ਚ ਲੈਕੇ ਆਏ ਅਤੇ ਉਹਨਾਂ ਵਲੋਂ ਇਲਾਜ ਕੀਤਾ ਜਾ ਰਿਹਾ ਸੀ ਕਿ ਅਚਾਨਕ ਉਕਤ ਪੀੜਤਾ ਨੇ ਦਮ ਤੋੜ ਦਿੱਤਾ ਅਤੇ ਹੁਣ ਉਹਨਾਂ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਲਈ ਪੁਲਿਸ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮ੍ਰਿਤਕ ਦੀ ਮੌਤ ਦਾ ਕਾਰਨ ਦਾ ਖੁਲਾਸਾ ਹੋਵੇਗਾ |

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement