ਰੰਧਾਵਾ ਨੇ ਕੇਂਦਰ ਨੂੰ  ਅਗੱਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰਤ ਕਰਨ ਦੀ ਅਪੀਲ ਕੀਤੀ
Published : Jul 30, 2021, 7:26 am IST
Updated : Jul 30, 2021, 7:26 am IST
SHARE ARTICLE
image
image

ਰੰਧਾਵਾ ਨੇ ਕੇਂਦਰ ਨੂੰ  ਅਗੱਸਤ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰਤ ਕਰਨ ਦੀ ਅਪੀਲ ਕੀਤੀ

 

ਨਵੀਂ ਦਿੱਲੀ, 29 ਜੁਲਾਈ (ਸੁਖਰਾਜ ਸਿੰਘ) : ਪੰਜਾਬ ਦੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਖਾਦ ਮੰਤਰੀ ਸ੍ਰੀ ਮਨਸੁਖ ਮਾਂਡਵੀਆ ਨੂੰ  ਅਗੱਸਤ ਮਹੀਨੇ ਲਈ 2.5 ਲੱਖ ਮੀਟਰਕ ਟਨ ਡੀ.ਏ.ਪੀ. ਦੀ ਵੰਡ ਤੁਰਤ ਕਰਨ ਦੀ ਅਪੀਲ ਕੀਤੀ ਹੈ | 
ਸ. ਰੰਧਾਵਾ ਨੇ ਅੱਜ ਸਵੇਰੇ ਨਿਰਮਾਣ ਭਵਨ, ਨਵੀਂ ਦਿੱਲੀ ਵਿਚ ਇਸ ਬਾਰੇ ਕੇਂਦਰੀ ਖਾਦਾਂ ਬਾਰੇ ਮੰਤਰੀ ਨਾਲ ਮੁਲਾਕਾਤ ਕੀਤੀ ਤਾਂ ਕਿ ਸਾਉਣੀ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ  ਉਨ੍ਹਾਂ ਦੀ ਲੋੜ ਮੁਤਾਬਕ ਡੀ.ਏ.ਪੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਇਆ ਜਾ ਸਕੇ |
ਸ. ਰੰਧਾਵਾ ਵਲੋਂ ਉਠਾਏ ਮੁੱਦੇ ਦੇ ਜਵਾਬ ਵਿਚ ਸ੍ਰੀ ਮਾਂਡਵੀਆ ਨੇ ਉਨ੍ਹਾਂ ਨੂੰ  ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮੰਤਰਾਲਾ ਵਲੋਂ ਖਾਦਾਂ ਦੀ ਢੁਕਵੀਂ ਵੰਡ ਲਈ ਅਗਾਊਾ ਹੀ ਸਾਰੇ ਪ੍ਰਬੰਧ ਕੀਤੇ ਜਾਣਗੇ ਤਾਕਿ ਕਿਸਾਨਾਂ ਨੂੰ  ਇਸ ਦੀ ਕਮੀ ਕਰ ਕੇ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਕੇਂਦਰੀ ਮੰਤਰੀ ਨੇ ਇਹ ਵੀ ਦਸਿਆ ਕਿ ਉਨ੍ਹਾਂ ਦਾ ਮੰਤਰਾਲਾ ਦੇਸ਼ ਭਰ ਦੇ ਸਮੂਹ ਸੂਬਿਆਂ ਨੂੰ  ਡੀ.ਏ.ਪੀ. ਦੀ ਲੋੜੀਂਦੀ ਅਤੇ ਸਮੇਂ ਸਿਰ ਸਪਲਾਈ ਨੂੰ  ਯਕੀਨੀ ਬਣਾਏਗਾ | ਉਨ੍ਹਾਂ ਨੇ ਪੰਜਾਬ ਨੂੰ  ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਸਮੇਂ ਸਿਰ ਕਰਨ ਦਾ ਭਰੋਸਾ ਦਿਤਾ | 
ਕੇਂਦਰੀ ਮੰਤਰੀ ਦਾ ਧਨਵਾਦ ਕਰਦਿਆਂ ਸ. ਰੰਧਾਵਾ ਨੇ ਉਨ੍ਹਾਂ ਨੂੰ  ਮਾਰਕਫ਼ੈੱਡ ਅਤੇ ਮਿਲਕਫ਼ੈੱਡ ਦੀਆਂ ਵਸਤਾਂ ਦੀ ਟੋਕਰੀ ਵੀ ਸ਼ੁਕਰਾਨੇ ਵਜੋਂ ਭੇਟ ਕੀਤੀ | ਸ. ਰੰਧਾਵਾ ਨਾਲ ਸੰਸਦ ਮੈਂਬਰ ਡਾ. ਅਮਰ ਸਿੰਘ, ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਵਿਕਾਸ ਗਰਗ, ਐਮ.ਡੀ. ਮਾਰਕਫ਼ੈੱਡ ਸ੍ਰੀ ਵਰੁਣ ਰੂਜ਼ਮ ਤੋਂ ਇਲਾਵਾ ਓ.ਐਸ.ਡੀ. (ਐਫ) ਮਾਰਕਫ਼ੈੱਡ ਸ੍ਰੀ ਗਗਨ ਵਾਲੀਆ ਵੀ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement