ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਗਰਜੇ ਪੇਂਡੂ ਤੇ ਖੇਤ ਮਜ਼ਦੂਰ
Published : Jul 30, 2021, 7:25 am IST
Updated : Jul 30, 2021, 7:25 am IST
SHARE ARTICLE
image
image

ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਗਰਜੇ ਪੇਂਡੂ ਤੇ ਖੇਤ ਮਜ਼ਦੂਰ

9 ਤੋਂ 11ਅਗੱਸਤ ਤਕ ਪਟਿਆਲਾ 'ਚ ਮੋਰਚਾ ਲਗਾਉਣ ਦਾ ਐਲਾਨ

ਚੰਡੀਗੜ੍ਹ 29 ਜੁਲਾਈ (ਭੁੱਲਰ) : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤਹਿਤ ਮਜ਼ਦੂਰਾਂ ਦੇ ਕਰਜ਼ੇ ਤੇ ਬਿਜਲੀ ਬਿੱਲ ਮੁਆਫ਼ ਕਰਨ ਅਤੇ ਕਿਰਤ ਕਾਨੂੰਨਾਂ 'ਚ  ਕੀਤੀਆਂ ਸੋਧਾਂ ਤੇ ਖੇਤੀ ਕਾਨੂੰਨ ਵਾਪਸ ਲੈਣ ਆਦਿ ਮੰਗਾਂ ਨੂੰ  ਲੈ ਕੇ ਵੱਖ-ਵੱਖ ਜ਼ਿਲਿ੍ਹਆਂ 'ਚ 17 ਥਾਵਾਂ 'ਤੇ ਹਜ਼ਾਰਾਂ ਮਜ਼ਦੂਰ ਮਰਦ ਅÏਰਤਾਂ ਵਲੋਂ  ਸੱਤਾਧਾਰੀ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਤਕ ਵਿਸ਼ਾਲ ਰੋਸ ਮਾਰਚ ਕਰ ਕੇ ਉਨ੍ਹਾਂ ਨੂੰ  ਮੰਗ ਪੱਤਰ ਸੌਂਪੇ ਗਏ¢ 
ਸਾਂਝੇ ਮੋਰਚੇ ਦੀ ਤਰਫ਼ੋਂ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦਸਿਆ ਕਿ ਅੱਜ ਜ਼ਿਲ੍ਹਾ ਬਠਿੰਡਾ ਦੇ ਹਲਕਾ ਰਾਮਪੁਰਾ ਫੂਲ ਤੋਂ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਟਿਆਲਾ ਦੇ ਨਾਭਾ ਹਲਕੇ ਤੋਂ ਮੰਤਰੀ ਸਾਧੂ ਸਿੰਘ ਧਰਮਸੋਤ, ਸ੍ਰੀ ਮੁਕਤਸਰ ਸਾਹਿਬ ਵਿਖੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਵੜਿੰਗ, ਮਾਨਸਾ ਵਿਖੇ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ,  ਅਜਨਾਲਾ ਹਲਕੇ ਤੋਂ ਵਿਧਾਇਕ ਹਰਗੁਰਪ੍ਰਤਾਪ ਸਿੰਘ, ਗੁਰਦਾਸਪੁਰ ਹਲਕੇ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਹਲਕਾ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਸਿੰਘ ਚÏਧਰੀ, ਮੋਗਾ ਤੋਂ ਹਲਕਾ ਵਿਧਾਇਕ ਡਾਕਟਰ ਹਰਜੋਤ ਕੰਵਲ, ਬਲਾਚÏਰ ਦੇ ਵਿਧਾਇਕ ਦਰਸ਼ਨ ਲਾਲ, ਬਟਾਲਾ ਦੇ ਵਿਧਾਇਕ ਲਖਵਿੰਦਰ ਸਿੰਘ ਲੋਧੀਨੰਗਲ, ਕਾਦੀਆਂ ਦੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ, ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਤਰਨਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ, ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਤੋਂ ਇਲਾਵਾ ਫਿਲÏਰ ਵਿਖੇ ਸੰਸਦ ਮੈਂਬਰ ਚÏਧਰੀ ਸੰਤੋਖ ਸਿੰਘ ਤੇ ਜਗਰਾਉਂ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ ਦੇ ਘਰਾਂ ਵਲ ਵਿਸ਼ਾਲ ਰੋਸ ਮਾਰਚ ਕਰ ਕੇ ਉਨ੍ਹਾਂ ਨੂੰ  ਜਾਂ ਉਨ੍ਹਾਂ ਦੇ ਨੁਮਾਇੰਦਿਆਂ ਨੂੰ  ਮੰਗ ਪੱਤਰ ਦਿਤੇ ਗਏ¢ ਵੱਖ-ਵੱਖ ਥਾਵਾਂ 'ਤੇ ਜੁੜੇ ਇਕੱਠਾਂ ਨੂੰ  ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਦਿਹਾਤੀ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਅਵਤਾਰ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾਈ ਆਗੂ ਦੇਵੀ ਕੁਮਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਬਬਲੀ ਅਟਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਸੁਖਪਾਲ ਸਿੰਘ ਖਿਆਲੀ ਵਾਲਾ ਤੇ ਮਜ਼ਦੂਰ ਮੁਕਤੀ ਮੋਰਚਾ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾਂ ਸਮੇਤ ਵੱਖ-ਵੱਖ ਆਗੂਆਂ ਨੇ ਸੰਬੋਧਨ ਕੀਤਾ¢
ਉਨ੍ਹਾਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ 'ਚ ਕੀਤੀਆਂ ਸੋਧਾਂ ਅਤੇ ਖੇਤੀ ਕਾਨੂੰਨ ਵਾਪਸ ਲਏ ਜਾਣ, ਐਫ਼.ਸੀ.ਆਈ. ਨੂੰ  ਖਤਮ ਕਰਨ ਦੇ ਮਨਸੂਬੇ ਤਿਆਗੇ ਜਾਣ, ਸਰਵਜਨਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਕੇ ਸਭਨਾਂ ਲੋਕਾਂ ਲਈ ਰਸੋਈ ਤੇ ਘਰੇਲੂ ਵਰਤੋਂ ਦੀਆਂ ਵਸਤਾਂ ਸਸਤੇ ਭਾਅ ਦੇਣਾ ਯਕੀਨੀ ਕੀਤਾ ਜਾਵੇ¢ ਮਜ਼ਦੂਰਾਂ ਕਿਸਾਨਾਂ ਦੇ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਮੁਆਫ਼ ਕੀਤੇ ਜਾਣ ਅਤੇ ਅੱਗੇ ਵਾਸਤੇ ਮਜ਼ਦੂਰਾਂ ਨੂੰ  ਬਿਨਾਂ ਵਿਆਜ਼ ਲੰਮੀ ਮਿਆਦ ਦੇ ਕਰਜ਼ੇ ਦੇਣ ਦਾ ਪ੍ਰਬੰਧ ਕੀਤਾ ਜਾਵੇ¢ ਮਜ਼ਦੂਰਾਂ ਸਿਰ ਖੜ੍ਹੇ ਬਿਜਲੀ ਬਕਾਏ ਖ਼ਤਮ ਕਰਕੇ ਸਮੁੱਚੇ ਬਿੱਲ ਮੁਆਫ ਕੀਤੇ ਜਾਣ, ਬੇਘਰੇ ਤੇ ਲੋੜਵੰਦਾਂ ਨੂੰ  ਪਲਾਟ ਦਿੱਤੇ ਜਾਣ ਤੇ ਮਕਾਨ ?ਸਾਰੀ ਲਈ ਗਰਾਂਟ ਦਿੱਤੀ ਜਾਵੇ ,ਨਿੱਜੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ, ਕਰੋਨਾ  ਤੋਂ ਬਚਾਅ ਲਈ ਡਾਕਟਰਾਂ, ਸਟਾਫ਼ ਨਰਸਾਂ ਤੇ ਹੋਰ ਸਟਾਫ ਦੀ ਪੱਕੀ ਭਰਤੀ ਕੀਤੀ ਜਾਵੇ ਅਤੇ ਹਸਪਤਾਲਾਂ, ਵੈਟੀਲੇਟਰਾਂ , ਆਕਸੀਜਨ ਤੇ ਦਵਾਈਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ¢ ਬੁਢਾਪਾ, ਵਿਧਵਾ,ਅਪੰਗ ਤੇ ਆਸ਼ਰਿਤਾਂ ਦੀ ਪੈਨਸ਼ਨ 5000 ਰੁਪਏ ਮਹੀਨਾ ਕੀਤੀ ਜਾਵੇ¢ ਮਜ਼ਦੂਰ ਆਗੂਆਂ ਨੇ ਐਲਾਨ ਕੀਤਾ ਕਿ ਅਪਣੀਆਂ ਮੰਗਾਂ ਦੀ ਪੂਰਤੀ ਲਈ ਹਜ਼ਾਰਾਂ ਮਜ਼ਦੂਰ ਮਰਦ ਅÏਰਤਾਂ ਵਲੋਂ 9 ਤੋਂ 11 ਅਗੱਸਤ ਤਕ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਮੋਰਚਾ ਲਾਇਆ ਜਾਵੇਗਾ¢
 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement