
ਸ੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ ( ਰਾਜੇਸ਼ ਕੁਮਾਰ ਸੰਧੂ) ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇੱਥੇ ਉਹਨਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ (Badal family arrives at Sachkhand Sri Harmandir Sahib to pay obeisance) ਅਰਦਾਸ ਕੀਤੀ।
Taranjit Singh Sandhu paid obeisance at Sachkhand Sri Harmandir Sahib
ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਤਰਨਜੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਿਰੋਪਾਉ ਧਾਰਮਿਕ ਪੁਸਤਕਾਂ ਦਾ ਸੈੱਟ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।
Taranjit Singh Sandhu paid obeisance at Sachkhand Sri Harmandir Sahib
ਇਸ ਮੌਕੇ ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਸ਼ਵ ਭਰ ਦੇ ਆਸਥਾ ਦੇ ਕੇਂਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲ ਰਿਹਾ ਹੈ। ਉਹਨਾਂ ਕੋਰੋਨਾ ਮਹਾਮਾਰੀ ਸਮੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਵੱਲੋਂ ਕੋਰੋਨਾ ਮਹਾਮਾਰੀ ਸਮੇਂ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਸਹਿਯੋਗ ਕੀਤਾ।
Taranjit Singh Sandhu paid obeisance at Sachkhand Sri Harmandir Sahib
ਕੋਰੋਨਾ ਦੀ ਪਹਿਲੀ ਲਹਿਰ ਮੌਕੇ ਭਾਰਤ ਵੱਲੋਂ ਅਮਰੀਕਾ ਨੂੰ ਕੋਵਿਡ ਵੈਕਸੀਨ ਮੁਹੱਈਆ ਕਰਵਾਈ ਗਈ ਅਤੇ ਹੁਣ ਕੋਵਿਡ ਦੀ ਦੂਸਰੀ ਲਹਿਰ ਮੌਕੇ ਅਮਰੀਕਾ ਵੱਲੋਂ ਭਾਰਤ ਨੂੰ ਆਕਸੀਜਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ। ਜਿਸਦੇ ਚਲਦੇ ਅਸੀਂ ਕਹਿ ਸਕਦੇ ਹਾਂ ਕਿ ਇਸ ਮਹਾਮਾਰੀ ਦੇ ਸਮੇਂ ਦੋਵੇ ਦੇਸ਼ ਇਕ ਦੂਜੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੇ ਸਨ।
Taranjit Singh Sandhu paid obeisance at Sachkhand Sri Harmandir Sahib