ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
Published : Jul 30, 2021, 12:55 am IST
Updated : Jul 30, 2021, 12:55 am IST
SHARE ARTICLE
image
image

ਸ਼੍ਰੋਮਣੀ ਕਮੇਟੀ ਨੇ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 29 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। 
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਪਹਿਲਾਂ ਅਫ਼ਗਾਨਿਸਤਾਨ ਵਿਚ ਲੱਖਾਂ ਸਿੱਖ ਵਸਦੇ ਸਨ, ਪ੍ਰੰਤੂ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆ। ਦੇਸ਼ ਦੁਨੀਆਂ ਅੰਦਰ ਸਿੱਖਾਂ ਨੇ ਜਿਥੇ ਵੀ ਨਿਵਾਸ ਕੀਤਾ, ਉਥੋਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ। ਅਪਣੇ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ’ਤੇ ਚਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਨੂੰ ਅੱਗੇ ਤੋਰਿਆ। 
ਸਿੱਖ ਕੌਮ ਸਮੁੱਚੀ ਮਾਨਵਤਾ ਦਾ ਭਲਾ ਮੰਗਦੀ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅਫ਼ਗਾਨਿਸਤਾਨ ਵਿਚ ਸਿੱਖਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement