
ਡਰਾਇਡਰ ਨਾਲ ਟਕਰਾਉਣ ਕਾਰਨ ਹੋਈ ਦੋਵਾਂ ਨੌਜਵਾਨਾਂ ਦੀ ਮੌਤ
ਜਲੰਧਰ( ਸੁਸ਼ੀਲ ਹੰਸ) ਨਕੋਦਰ-ਮਲਸੀਆਂ ਹਾਈਵੇ ’ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਦੋਸਤ ਮੋਟਰ ਸਾਈਕਲ ’ਤੇ ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਜਾ ਰਹੇ ਸਨ। ਜਦੋਂ ਇਹ ਪਿੰਡ ਕਾਂਗਣਾ ਮੋੜ ਨਜ਼ਦੀਕ ਪਹੁੰਚੇ ਤਾਂ ਤੇਜ਼ ਰਫਤਾਰ ਹੋਣ ਕਾਰਨ ਇਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਅੱਗੇ ਜਾ ਰਹੇ ਇਕ ਮੋਟਰਸਾਈਕਲ ਨਾਲ ਵੱਜਣ ਤੋਂ ਬਾਅਦ ਡਿਵਾਈਡਰ ਨਾਲ ਟਕਰਾ ਗਿਆ।
Tragic accident in Jalandhar: Two death in motorcycle collision
ਇਸ ਤੋਂ ਬਾਅਦ ਡਿਵਾਈਡਰ ਵਿਚਾਲੇ ਲੱਗੇ ਬੋਰਡ ਵਿਚ ਵੱਜਣ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਰਦੀਪ ਸਿੰਘ ਉਰਫ਼ ਸੋਨੂੰ ਪੁੱਤਰ ਚਰਨ ਸਿੰਘ ਵਾਸੀ ਪਿੰਡ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਜਸਵਿੰਦਰ ਸਿੰਘ ਉਰਫ਼ ਬੱਬਾ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਲਾਟੀਆਂਵਾਲ ਥਾਣਾ ਸੁਲਤਾਨਪੁਰ ਲੋਧੀ (ਕਪੂਰਥਲਾ) ਵਜੋਂ ਹੋਈ ਹੈ।
Tragic accident in Jalandhar: Two death in motorcycle collision
ਹਾਦਸੇ ਦੇ ਸ਼ਿਕਾਰ ਹੋਏ ਦੂਜੇ ਮੋਟਰਸਾਈਕਲ ’ਤੇ ਸਵਾਰ ਦਲਬੀਰ ਸਿੰਘ ਵਾਸੀ ਪਿੰਡ ਸਰਾਏ ਖਾਸ ਤੇ ਉਸਦੀ ਪਤਨੀ ਬਲਦੀਸ਼ ਕੌਰ, ਚਾਰ ਸਾਲ ਦਾ ਬੱਚਾ ਪ੍ਰਿਤਪਾਲ ਸਿੰਘ ਅਤੇ ਇੱਕ ਸਾਲ ਦਾ ਬੱਚਾ ਸਹਿਜਬੀਰ ਸਿੰਘ ਗੰਭੀਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਸ਼ਾਹਕੋਟ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਡਾਕਟਰਾਂ ਨੇ ਇੰਨਾਂ ਨੂੰ ਜਲੰਧਰ ਰੈਫ਼ਰ ਕਰ ਦਿੱਤਾ।
Tragic accident in Jalandhar: Two death in motorcycle collision
ਮੌਕੇ ’ਤੇ ਪਹੁੰਚੀ ਮਲਸੀਆਂ ਚੌਂਕੀ ਦੀ ਪੁਲਿਸ ਨੇ ਨੌਜਵਾਨਾਂ ਦੀਆਂ ਲਾਸ਼ਾ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਨਕੋਦਰ ਭੇਜ ਦਿੱਤੀਆਂ ਹਨ। ਜਾਂਚ ਅਧਿਕਾਰੀ ਮੁਤਾਬਕ ਪੁਲਿਸ ਵੱਲੋਂ ਹਾਦਸਾਗ੍ਰਸਤ ਮੋਟਰਸਾਈਕਲ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
Tragic accident in Jalandhar: Two death in motorcycle collision
ਤੇਜ਼ ਰਫਤਾਰੀ ਕਾਰਨ ਵਾਪਰ ਦੇ ਹਾਦਸਿਆਂ ਕਾਰਨ ਕੀਮਤੀ ਜਾਨਾਂ ਦਾ ਜਾਣਾ ਲਗਾਤਾਰ ਜਾਰੀ ਹੈ। ਮਾਰੇ ਗਏ ਦੋਵੇਂ ਨੌਜਵਾਨਾਂ ਦੀ 16 ਅਤੇ 18 ਸਾਲ ਤਕ ਦੱਸੀ ਜਾ ਰਹੀ ਹੈ ਅਤੇ ਮੋਟਰ ਸਾਈਕਲ ਵੀ ਸ਼ਕਤੀਸ਼ਾਲੀ ਇੰਜਨ ਵਾਲਾ ਸੀ, ਜਿਸ ਨੂੰ ਨੌਜਵਾਨ ਤੇਜ਼ ਰਫਤਾਰ ਨਾਲ ਚਲਾ ਰਹੇ ਸਨ।
ਇਸ ਹਾਦਸੇ ਵਿਚ ਜਿੱਥੇ ਦੋਵਾਂ ਨੌਜਵਾਨਾਂ ਦੀ ਜਾਨੀ ਨੁਕਸਾਨ ਹੋਇਆ ਹੈ, ਉਥੇ ਹੀ ਦੂਜੇ ਮੋਟਰ ਸਾਈਕਲ ’ਤੇ ਜਾ ਰਹੇ ਪਰਿਵਾਰ ਨੂੰ ਵੀ ਹਸਪਤਾਲ ਭਰਤੀ ਹੋਣਾ ਪਿਆ ਹੈ। ਤੇਜ਼ ਰਫਤਾਰੀ ’ਤੇ ਲਗਾਮ ਕੱਸਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਸੁਚੇਤ ਹੋਣ ਦੀ ਲੋੜ ਹੈ।