
ਸਿਹਤ ਮੰਤਰੀ ਨੂੰ ਅਪਣੇ ਵੱਲੋਂ ਕੀਤੇ ਵਤੀਰੇ ਨੂੰ ਲੈ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਚੰਡੀਗੜ੍ਹ - ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁਘ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮ ਦੀ ਗੱਲ ਹੈ ਕਿ ਨਿਪੁੰਨ ਡਾਕਟਰ ਰਾਜ ਬਹਾਦਰ ਅਤੇ ਫਰੀਦਕੋਟ ਦੇ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ‘ਆਪ’ ਸਰਕਾਰ ਦੇ ਸਿਹਤ ਮੰਤਰੀ ਵੱਲੋਂ ਜ਼ਲੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਨੂੰ ਅਪਣੇ ਵੱਲੋਂ ਕੀਤੇ ਵਤੀਰੇ ਨੂੰ ਲੈ ਕੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
Tarun Chugh
ਚੁੱਘ ਨੇ ਕਿਹਾ ਕਿ ਆਪ ਮੰਤਰੀ ਨੇ ਹਊਮੈ ਨੂੰ ਸੰਤੁਸ਼ਟ ਕਰਨ ਲਈ ਕੌਮਾਂਤਰੀ ਪ੍ਰਸਿੱਧੀ ਵਾਲੇ ਡਾਕਟਰ ਦਾ ਅਪਮਾਨ ਕੀਤਾ ਹੈ। ਇਹ ਪੰਜਾਬ ਲਈ ਸਭ ਤੋਂ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਜਿਹੇ ਕਾਲੇ ਦਿਨ ਨਿਪੁੰਨ ਅਤੇ ਪ੍ਰਤਿਭਾਸ਼ਾਲੀ ਅਧਿਕਾਰੀਆਂ ਲਈ ਕਦੇ ਨਹੀਂ ਵੇਖੇ। ਭਗਵੰਤ ਮਾਨ ਦੀ ਸਰਕਾਰ ਪੰਜਾਬੀਆਂ ਦਾ ਅਪਮਾਨ ਕਰ ਰਹੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਹਰ ਵਰਗ ਦੇ ਮੁਲਾਜ਼ਮ ਨਿਰਾਸ਼ ਹਨ।
Tarun Chugh
ਤਰੁਣ ਚੁਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਬਦਲਾਅ ਦੇ ਨਾਂ ’ਤੇ ਆਈ ਸੀ ਕੀ ਇਹੀ ਬਦਲਾਅ ਹੈ? ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਨੇ ਕਿਸੇ ਸਰਕਾਰੀ ਮੁਲਾਜ਼ਮ ਨਾਲ ਅਜਿਹਾ ਵਤੀਰਾ ਕੀਤਾ ਹੋਵੇ, ਇਸ ਤੋਂ ਪਹਿਲਾਂ ਵੀ ਜਲੰਧਰ ’ਚ ਸ਼ੀਤਲ ਅੰਗੂਰਾਲ ਵੱਲੋਂ ਜਲੰਧਰ ਡਿਪਟੀ ਕਮਿਸ਼ਨਰ ਦੇ ਮੁਲਾਜ਼ਮਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਗਿਆ ਸੀ।